Thursday, April 16, 2026
spot_img
spot_img

ਗੰਦਗੀ ਭਰਪੂਰ ਥਾਵਾਂ ਤੇ ਖਾਣ-ਪੀਣ ਦੀਆਂ ਵਸਤੂਆਂ ਤਿਆਰ ਕਰਨ/ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ:ਡੀ ਸੀ ਕੋਮਲ ਮਿੱਤਲ

Date:

spot_img

👉ਮਨੁੱਖੀ ਜਾਨਾਂ ਨਾਲ ਖੇਡਣ ਦੀ ਇਸ ਲਾਪ੍ਰਵਾਹੀ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਐਫ.ਆਈ.ਆਰ.
👉ਬਰਾਮਦ ਹੋਇਆ ਮਾਸ ਦਾ ਟੁਕੜਾ ਪਸ਼ੂ ਪਾਲਣ ਮਾਹਿਰਾਂ ਦੀ ਜਾਂਚ ਅਧੀਨ
SAS Nagar News:ਗੈਰ-ਸਿਹਤਮੰਦ ਤੇ ਗੰਦਗੀ ਭਰੀਆਂ ਹਾਲਾਤਾਂ ਵਿੱਚ ਖਾਣ-ਪੀਣ ਦੀਆਂ ਵਸਤੂਆਂ ਬਣਾਉਣ ਦੀ ਲਾਪਰਵਾਹੀ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਪੱਸ਼ਟ ਕੀਤਾ ਹੈ ਕਿ ਅਜਿਹੇ ਗੈਰ-ਸਿਹਤਮੰਦ ਭੋਜਨ ਨਾਲ ਮਨੁੱਖੀ ਜਾਨਾਂ ਨੂੰ ਖ਼ਤਰੇ ਵਿੱਚ ਪਾਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫੂਡ ਸੇਫਟੀ, ਸਿਹਤ ਅਤੇ ਨਗਰ ਨਿਗਮ ਦੀਆਂ ਟੀਮਾਂ ਵੱਲੋਂ ਐਤਵਾਰ ਨੂੰ ਮਟੌਰ ਖੇਤਰ ਵਿਖੇ ਸਥਿਤ ਅਹਾਤੇ ‘ਤੇ ਛਾਪੇਮਾਰੀ ਕਰਕੇ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਸਮੇਤ ਸਬਜ਼ੀਆਂ ਅਤੇ ਹੋਰ ਵਸਤਾਂ ਦੇ ਸੈਂਪਲ ਲਏ ਗਏ ਹਨ।ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਰਸੋਈ ਚੋਂ ਬਰਾਮਦ ਹੋਏ ਮਾਸ ਦੇ ਟੁਕੜੇ, ਜਿਸ ਨੂੰ ਕੁੱਤੇ ਦੇ ਮੀਟ ਵਜੋਂ ਗਲਤ ਢੰਗ ਨਾਲ ਪ੍ਰਚਾਰਿਆ ਗਿਆ ਹੈ, ਦਾ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ ਅਤੇ ਪਸ਼ੂ ਪਾਲਣ ਮਾਹਿਰਾਂ ਦੁਆਰਾ ਇਸ ਬਾਰੇ ਜਲਦੀ ਹੀ ਸਾਫ਼ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ SC ਕਮਿਸ਼ਨ ਦੇ ਚੇਅਰਮੈੱਨ ਦੇ ਦਖਲ ਤੋਂ ਬਾਅਦ ਪੁਲਿਸ ਮੁਲਾਜ਼ਮ ਵਿਰੁੱਧ ਐਸ.ਸੀ.ਐਸ.ਟੀ.ਐਕਟ ਦੀਆਂ ਧਾਰਾਵਾਂ ਪਰਚੇ ਵਿੱਚ ਜੁੜੀਆਂ  

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਸ਼ੂ ਪਾਲਣ ਮਾਹਿਰਾਂ ਵੱਲੋਂ ਸਿੱਟੇ ਤੇ ਪਹੁੰਚਣ ਤੋਂ ਪਹਿਲਾਂ ਇਸ ਮਾਸ ਦੇ ਟੁਕੜੇ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੇ ਵਿਸ਼ਵਾਸ਼ ਨਾ ਕਰਨ।ਇਸ ਗੰਦਗੀ ਭਰੀ ਹਾਲਾਤ ਨਾਲ ਮਨੁੱਖੀ ਜਾਨਾਂ ਨਾਲ ਖੇਡਣ ਵਾਲੇ ਦੋਸ਼ੀਆਂ ਖਿਲਾਫ ਐਫ ਆਈ ਆਰ ਦਰਜ ਕਰਨ ਦਾ ਹੁਕਮ ਦਿੰਦਿਆਂ ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਸੀਨੀਅਰ ਪੁਲਿਸ ਕਪਤਾਨ ਨੂੰ ਵੀ ਦੋਸ਼ੀਆਂ ਖਿਲਾਫ ਤੁਰੰਤ ਕਾਨੂੰਨੀ ਕਾਰਵਾਈ ਕਰਨ ਅਤੇ ਅਗਲੇਰੀ ਜਾਂਚ ਸ਼ੁਰੂ ਕਰਨ ਲਈ ਕਿਹਾ ਹੈ।ਐਸ ਐਸ ਪੀ ਦੀਪਕ ਪਾਰੀਕ ਅਨੁਸਾਰ ਜ਼ਿਲ੍ਹਾ ਪੁਲੀਸ ਨੇ ਇਸ ਗੰਭੀਰ ਮਨੁੱਖੀ ਲਾਪ੍ਰਵਾਹੀ ਵਿੱਚ ਸ਼ਾਮਲ ਮੁਲਜ਼ਮਾਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰ ਲਈ ਹੈ। ਇਹ ਐਫ.ਆਈ.ਆਰ. ਭਾਰਤੀ ਨਿਆਏ ਸੰਘਤਾ ਦੀ ਧਾਰਾ 272 ਅਤੇ 274 ਤਹਿਤ ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ ਸਬ-ਰਜਿਸਟਰਾਰ ਤਰਫੋਂ 5,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਗ੍ਰਿਫ਼ਤਾਰ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਿਹਤ, ਫੂਡ ਸੇਫਟੀ ਅਤੇ ਨਗਰ ਨਿਗਮ ਦੀਆਂ ਟੀਮਾਂ ਨੂੰ ਹਦਾਇਤ ਕੀਤੀ ਕਿ ਉਹ ਮੁਹਾਲੀ ਵਿੱਚ ਫਾਸਟ ਫੂਡ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਵੇਚਣ ਵਾਲੇ ਸਾਰੇ ਵਿਕਰੇਤਾਵਾਂ ਦਾ ਨਿਰੀਖਣ ਕਰਨ ਤਾਂ ਜੋ ਸਫਾਈ ਅਤੇ ਸ਼ੁੱਧਤਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਫੂਡ ਸੇਫਟੀ ਟੀਮਾਂ ਨੂੰ ਇਨ੍ਹਾਂ ਵਿਕਰੇਤਾਵਾਂ ਦੇ ਫੂਡ ਸੇਫਟੀ ਲਾਇਸੈਂਸਾਂ ਦੀ ਜਾਂਚ ਕਰਨ ਅਤੇ ਕਿਸੇ ਵੀ ਅਣਗਹਿਲੀ ਦੀ ਸੂਰਤ ਵਿੱਚ ਭਾਰੀ ਰਾਸ਼ੀ ਦੇ ਚਲਾਨ ਕਰਨ ਦੇ ਨਿਰਦੇਸ਼ ਦਿੱਤੇ।ਜ਼ਿਲ੍ਹਾ ਸਿਹਤ ਅਫ਼ਸਰ ਡਾ. ਅੰਮ੍ਰਿਤ ਵੜਿੰਗ ਨੇ ਅੱਗੇ ਦੱਸਿਆ ਕਿ ਸਾਡੀ ਟੀਮ ਨੇ ਉਕਤ ਸਥਾਨ ਤੋਂ ਕਰੀਬ ਛੇ ਸੈਂਪਲ ਲਏ ਹਨ ਅਤੇ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਦੀ ਧਾਰਾ 63 ਦੀ ਉਲੰਘਣਾ ਕਰਨ ਦੇ ਚਲਾਨ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ 2 ਡਿਪਟੀ ਕਮਿਸ਼ਨਰਾਂ ਸਹਿਤ 5 ਅਧਿਕਾਰੀਆਂ ਦੇ ਹੋਏ ਤਬਾਦਲੇ

ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਖਾਣ-ਪੀਣ ਦੀਆਂ ਵਸਤੂਆਂ ਬਣਾਉਣ ਅਤੇ ਵੇਚਣ ਵਿੱਚ ਸਵੱਛਤਾ ਅਤੇ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਵਿਆਪਕ ਮੁਹਿੰਮ ਚਲਾਈ ਜਾਵੇਗੀ।ਉਨ੍ਹਾਂ ਕਿਹਾ ਕਿ ਅਜਿਹੀ ਅਣਗਹਿਲੀ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਲਾਗੂ ਕੀਤੀ ਜਾਵੇਗੀ ਅਤੇ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਕਾਨੂੰਨ ਅਨੁਸਾਰ ਸਲਾਖਾਂ ਪਿੱਛੇ ਭੇਜਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਪਰਮਿੰਦਰ ਪਾਲ ਸਿੰਘ ਕਮਿਸ਼ਨਰ ਨਗਰ ਨਿਗਮ ਨੂੰ ਅਣ-ਅਧਿਕਾਰਤ ਖਾਣ-ਪੀਣ ਦੀਆਂ ਰੇਹੜੀਆਂ/ਸਟਾਲਾਂ ਦੀ ਚੈਕਿੰਗ ਕਰਨ ਦੇ ਨਾਲ-ਨਾਲ ਅਣ-ਅਧਿਕਾਰਤ ਤੌਰ ‘ਤੇ ਮੀਟ ਦੀ ਕਟਾਈ ਨੂੰ ਰੋਕਣ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨ ਲਈ ਵੀ ਆਖਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

आरटीई के तहत 25 प्रतिशत आरक्षित सीटें आरक्षित करना है अनिवार्य:शिक्षा मंत्री

👉निजी स्कूलों को एक और मौका दिया -महीपाल ढांडा Haryana...

CM Nayab Singh Saini ने ऑनलाइन सेल्फ एन्यूमरेशन कर हरियाणा में की जनगणना प्रक्रिया की शुरुआत

👉जनगणना-2027 विकसित हरियाणा की आधारशिला - मुख्यमंत्री हर नागरिक की...