ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ: ਵੜਿੰਗ

Date:

spot_img

ਲੁਧਿਆਣਾ,4 ਮਈ:ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਪਿਛਲੇ ਸਾਰੇ ਰਿਕਾਰਡ ਤੋੜ ਦੇਵੇਗੀ। ਅੱਜ ਇੱਥੇ ਆਪਣੀਆਂ ਚੋਣ ਮੀਟਿੰਗਾਂ ਤੋਂ ਇਲਾਵਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿੱਚ “ਕਾਂਗਰਸ ਦੇ ਮੁਕਾਬਲੇ ਮੈਦਾਨ ਵਿੱਚ ਹੋਰ ਕੋਈ ਨਹੀਂ ਹੈ ਜੋ ਮਜ਼ਬੂਤ ਹੋਵੇ”।

ਸੈਂਟ ਜੈਵੀਅਰ ਸਕੂਲ ਵਿਖੇ “ ਫਾਦਰ ਇਬਰਸਿਓ ਫੇਰਾਓ ਮੈਮੋਰੀਅਲ ਇੰਟਰ ਸਕੂਲ ਕੁਇਜ਼-2024 ”ਦਾ ਆਯੋਜਨ

ਉਨ੍ਹਾਂ ਦਾਅਵਾ ਕੀਤਾ ਕਿ ਪੂਰੇ ਪੰਜਾਬ ਵਿੱਚ ਸਿਰਫ਼ ਕਾਂਗਰਸ ਦੀ ਮੌਜੂਦਗੀ ਹੈ ਜਦਕਿ ਬਾਕੀ ਸਾਰੀਆਂ ਪਾਰਟੀਆਂ ਬਹੁਤ ਹੀ ਕਮਜ਼ੋਰ ਤੇ ਹਲਕੇ ਮਿਆਰ ਵਾਲੀਆਂ ਹਨ।ਸੱਤਾਧਾਰੀ ਆਮ ਆਦਮੀ ਪਾਰਟੀ ਦੀਆਂ ਸੰਭਾਵਨਾਵਾਂ ਬਾਰੇ ਇੱਕ ਸਵਾਲ ਦੇ ਜਵਾਬ ਵਿੱਚ, ਉਹਨਾਂ ਨੇ ਕਿਹਾ, ਸਾਲ 2022 ਵਾਲਾ ਵਾਕਿਆ ਦੁਬਾਰਾ ਨਹੀਂ ਦੁਹਰਾਇਆ ਜਾਵੇਗਾ, ਆਮ ਆਦਮੀ ਪਾਰਟੀ ਹੁਣ ਦੁਬਾਰਾ ਪੰਜਾਬ ਵਿੱਚ ਨਹੀਂ ਆ ਸਕਦੀ। ਉਨ੍ਹਾਂ ਕਿਹਾ, “ਆਪ ਦੇ ਜ਼ਿਆਦਾਤਰ ਉਮੀਦਵਾਰ, ਜਿਨ੍ਹਾਂ ਵਿੱਚ ਲੁਧਿਆਣਾ ਦਾ ਵੀ ਇੱਕ ਉਮੀਦਵਾਰ ਸ਼ਾਮਲ ਹੈ, ਆਪਣੀ ਜ਼ਮਾਨਤ ਵੀ ਨਹੀਂ ਬਚਾ ਸਕਣਗੇ।”

ਬਠਿੰਡਾ ਏਮਜ਼ ’ਚ ਪੈਥੋਲੋਜੀ ਵਿਭਾਗ ਅਤੇ ਬਾਲ ਚਿਕਿਤਸਾ ਵਿਭਾਗ ਨੇਵਿਸ਼ਵ ਹੀਮੋਫਿਲੀਆ ਦਿਵਸ ਮਨਾਇਆ

ਰਾਜਾ ਵੜਿੰਗ ਨੇ ਆਪਣੀ ਗੱਲ ਨੂੰ ਜਾਰੀ ਰੱਖਦੇ ਹੋਏ ਕਿਹਾ ਕਿ, “ਪਿਛਲੀ ਵਾਰ ਰਾਜ ਦੇ 13 ਸੰਸਦੀ ਹਲਕਿਆਂ ਵਿੱਚੋਂ 12 ਵਿੱਚ ਜ਼ਮਾਨਤ ਜਮ੍ਹਾ ਗੁਆ ਦਿੱਤੀ ਸੀ, ਜਿੱਥੇ ਇੱਕ ਪਾਸੇ ਸ਼੍ਰੋਮਣੀ ਅਕਾਲੀ ਦਲ ਹਾਲੇ ਵੀ ਆਪਣੀ ਜਿੱਤ ਲਈ ਲੋਕਾਂ ਅੱਗੇ ਹੱਥ-ਪੈਰ ਮਾਰਦਾ ਦਿਖਾਈ ਦੇ ਰਿਹਾ ਹੈ, ਉਥੇ ਹੀ ਭਾਜਪਾ ਇੱਕ ਹਾਸ਼ੀਏ ਵਾਲਾ ਖਿਡਾਰੀ ਹੈ, ਜਿਸ ਦਾ ਥੋੜ੍ਹਾ-ਬਹੁਤ ਪ੍ਰਭਾਵ ਹੈ। ਉਹ ਨਗਰ ਨਿਗਮ ਚੋਣਾਂ ਵਿੱਚ ਕੁਝ ਸੀਟਾਂ ਜਿੱਤਣ ਦੇ ਯੋਗ ਹੋ ਸਕਦੇ ਹਨ, ਇਸ ਤੋਂ ਵੱਧ ਉਹਨਾਂ ਦੇ ਹੱਥ-ਪੱਲੇ ਕੁੱਝ ਵੀ ਨਹੀਂ ਲੱਗਣਾ। ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਉਹ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ‘ਤੇ ਹੋਰ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ ਕਿਉਂਕਿ ਉਨ੍ਹਾਂ ਦਾ ਸਮਾਂ ਪੂਰਾ ਹੋ ਚੁੱਕਾ ਹੈ। “ਹਾਂ, ਅਸੀਂ ਸ਼ੁਰੂ ਵਿੱਚ ਇਸ ਬਾਰੇ ਗੱਲ ਕੀਤੀ ਸੀ ਕਿਉਂਕਿ ਸਾਨੂੰ ਲੋਕਾਂ ਨੂੰ ਇਹ ਦੱਸਣ ਦੀ ਲੋੜ ਹੈ ਕਿ ਉਸ ਨੇ ਪਾਰਟੀ ਅਤੇ ਆਪਣੇ ਸਮਰਥਕਾਂ ਨੂੰ ਕਿਵੇਂ ਧੋਖਾ ਦਿੱਤਾ ਹੈ”।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related