WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਚ ਨਾ ਆਉਣ ਦਿੱਤੀ ਜਾਵੇ ਕੋਈ ਦਿੱਕਤ : ਡਿਪਟੀ ਕਮਿਸ਼ਨਰ

ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਬਠਿੰਡਾ, 19 ਅਪ੍ਰੈਲ : ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦਾ ਇੱਕ-ਇੱਕ ਦਾਣਾ ਖ਼ਰੀਦਿਆਂ ਜਾਵੇਗਾ। ਇਹ ਦਾਅਵਾ ਅੱਜ ਕਣਕ ਦੇ ਖ਼ਰੀਦ ਪ੍ਰਬੰਧਾਂ ਬਾਰੇ ਜਾਇਜਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕੀ ਕਣਕ ਹੀ ਲੈ ਕੇ ਆਉਣ ਅਤੇ ਰਾਤ ਦੇ ਸਮੇਂ ਕਣਕ ਦੀ ਕਟਾਈ ਨਾ ਕੀਤੀ ਜਾਵੇ।

 

 

GST ਵਿਭਾਗ ਨੇ ਨਾਕਾਬੰਦੀ ਦੌਰਾਨ ਜ਼ਬਤ ਕੀਤਾ 3 ਕਰੋੜ 82 ਲੱਖ ਦਾ ਸੋਨਾ

ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਗੋਂ ਇਸ ਨੂੰ ਜ਼ਮੀਨ ਚ ਹੀ ਮਿਲਾ ਕੇ ਖਾਦ ਦੇ ਤੌਰ ਤੇ ਵਰਤਣ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਚ ਲੋੜੀਂਦੇ ਪ੍ਰਬੰਧ ਜਿਵੇਂ ਕਿ ਸਾਫ਼-ਸਫ਼ਾਈ, ਛਾਂ, ਬਿਜਲੀ ਦੀ ਸਪਲਾਈ, ਸਾਫ਼ ਪੀਣ ਵਾਲੇ ਪਾਣੀ ਆਦਿ ਦੇ ਪ੍ਰਬੰਧਾਂ ਚ ਕਿਸੇ ਤਰ੍ਹਾਂ ਦੀ ਕੋਈ ਢਿੱਲ ਨਾ ਵਰਤੀ ਜਾਵੇ।

ਰਿਹਾਈਆਂ ਦਾ ਮਸਲਾ: ਤੀਜ਼ੇ ਦਿਨ ਵੀ ਕਿਸਾਨਾਂ ਵੱਲੋਂ ਸ਼ੰਭੂ ਰੇਲਵੇ ਲਾਈਨ ‘ਤੇ ਧਰਨਾ ਜਾਰੀ

ਇਸ ਦੌਰਾਨ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਰੂਪਪ੍ਰੀਤ ਕੌਰ ਨੇ ਦੱਸਿਆ ਕਿ 18 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਚ 15663.00 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਵੱਖ-ਵੱਖ ਏਜੰਸੀਆਂ ਦੁਆਰਾ ਕੀਤੀ ਗਈ ਹੈ, ਜਿਸ ਚ ਪਨਗ੍ਰੇਨ ਵੱਲੋਂ 6545 ਮੀਟ੍ਰਿਕ ਟਨ, ਮਾਰਕਫ਼ੈਡ ਵੱਲੋਂ 2885.00, ਪਨਸਪ ਵੱਲੋਂ 3223.00, ਵੇਅਰਹਾਊਸ ਵੱਲੋਂ 2646.00 ਅਤੇ ਪ੍ਰਾਈਵੇਟ ਵਪਾਰੀਆਂ ਵਲੋਂ 364 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ। ਇਸ ਦੌਰਾਨ ਜ਼ਿਲ੍ਹੇ ਦੇ ਵੱਖ ਵੱਖ ਐਸ.ਡੀ.ਐਮਜ਼ ਨੇ ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਜਾਇਜ਼ਾ ਵੀ ਲਿਆ।

 

Related posts

ਕਣਕ ਦੇ ਮੁੱਲ ’ਚ ਕਟੌਤੀ : ਕਿਸਾਨਾਂ ਨੇ ਕੀਤਾ ਰੇਲ੍ਹਾਂ ਦਾ ਚੱਕਾ ਜਾਮ

punjabusernewssite

ਐਨ.ਐਫ.ਐਲ.ਖਾਦ ਫੈਕਟਰੀ ਬਠਿੰਡਾ ਦੇ ਕਾਮੇਆਂ ਨੇ ਕੀਤਾ ਮਨੇਜਮੈਂਟ ਦੇ ਖਿਲਾਫ ਰੋਸ਼ ਪ੍ਰਦਰਸ਼ਨ

punjabusernewssite

ਖੇਤੀਬਾੜੀ ਅਧਿਕਾਰੀਆਂ ਨੇ ਪੈਸਟੀਸਾਈਡ, ਫਰਟੀਲਾਈਜ਼ਰ ਅਤੇ ਸੀਡਸ ਡੀਲਰਾਂ ਨਾਲ ਕੀਤੀ ਮੀਟਿੰਗ

punjabusernewssite