Punjabi Khabarsaar
ਬਠਿੰਡਾ

ਝੋਨੇ ਦੀ ਖਰੀਦ ਦੌਰਾਨ ਮੰਡੀਆਂ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ:ਐਮਐਲਏ ਜਗਰੂਪ ਗਿੱਲ

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਕੀਤੀ ਅਪੀਲ
ਬਠਿੰਡਾ, 10 ਅਕਤੂਬਰ : ਕਿਸਾਨਾਂ ਨੂੰ ਝੋਨੇ ਦੀ ਖ਼ਰੀਦ ਸਬੰਧੀ ਕਿਸੇ ਵੀ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਨੇ ਸਥਾਨਕ ਮੁੱਖ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਜਿਲ੍ਹੇ ਦੇ ਪਿੰਡ ਕਟਾਰ ਸਿੰਘ ਵਾਲਾ ਦੇ ਕਿਸਾਨ ਬੂਟਾ ਸਿੰਘ ਦੀ ਪਹਿਲੀ ਝੋਨੇ ਦੀ ਢੇਰੀ ਆੜਤੀਏ ਸੁਰਿੰਦਰ ਕੁਮਾਰ ਐਂਡ ਕੰਪਨੀ ਵੱਲੋਂ ਖਰੀਦ ਕੀਤੀ ਗਈ।

ਇਹ ਵੀ ਪੜੋ:ਕੇ.ਏ.ਪੀ. ਸਿਨਹਾ ਨੇ ਪੰਜਾਬ ਦੇ 43ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਮੌਕੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਝੋਨੇ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਵੱਲੋਂ ਅਨਾਜ ਮੰਡੀ ਵਿਚ ਲਿਆਂਦੀ ਝੋਨੇ ਦੀ ਸੁੱਕੀ ਫ਼ਸਲ ਤੇ ਤਸੱਲੀ ਪ੍ਰਗਟਾਉਂਦਿਆਂ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜੋ:ਤਿਊਹਾਰਾਂ ਦੇ ਸੀਜ਼ਨ ’ਚ ਨਕਲੀ GST ਵਾਲੇ ਚੜ੍ਹੇ ਵਪਾਰੀਆਂ ਦੇ ਹੱਥੇ

ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਫ਼ਸਲ ਸਮੇਂ-ਸਿਰ ਖਰੀਦ ਅਤੇ ਉਸ ਦੀ ਅਦਾਇਗੀ ਵੀ ਨਾਲੋ-ਨਾਲ ਕੀਤੀ ਜਾਵੇਗੀ। ਇਸ ਮੌਕੇ ਸਿਖਲਾਈ ਅਧੀਨ ਆਈ.ਏ.ਐਸ. ਅਧਿਕਾਰੀ ਰਾਕੇਸ਼ ਕੁਮਾਰ ਮੀਨਾ, ਚੈਅਰਮੇਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤ ਲਾਲ ਅਗਰਵਾਲ, ਕੌਂਸਲਰ ਸੁਖਜੀਤ ਸਿੰਘ ਢਿੱਲੋਂ, ਡਾਇਰੈਕਟਰ ਬੱਲੀ ਬਲਜੀਤ, ਆਪ ਆਗੂ ਜਗਦੀਸ਼ ਵੜੈਂਚ, ਸਹਾਇਕ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਹਰਸ਼ਿਦ ਮਹਿਤਾ, ਜ਼ਿਲ੍ਹਾ ਮੰਡੀ ਅਫ਼ਸਰ ਗੌਰਵ ਗਰਗ, ਡਿਪਟੀ ਜ਼ਿਲ੍ਹਾ ਮੰਡੀ ਅਫ਼ਸਰ ਗੁਰਵਿੰਦਰ ਸਿੰਘ ਤੋਂ ਇਲਾਵਾ ਆੜਤੀਏ ਤੇ ਕਿਸਾਨ ਆਦਿ ਹਾਜ਼ਰ ਸਨ।

 

Related posts

22 ਮਈ ਨੂੰ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਫਰੀਦਕੋਟ ਪੁੱਜਣਗੀਆਂ

punjabusernewssite

ਜਮਹੂਰੀ ਅਧਿਕਾਰ ਸਭਾ ਵਲੋਂ ਅਣਐਲਾਨੀ ਐਮਰਜੈਂਸੀ ਵਿਰੁੱਧ ਕਨਵੈਨਸ਼ਨ ਤੇ ਮੁਜਾਹਰਾ

punjabusernewssite

ਬਠਿੰਡਾ ਚ ਝਾੜੂ ਨੂੰ ਝਟਕਾ, ਵਿੱਤ ਮੰਤਰੀ ਦੀ ਮੌਜੂਦਗੀ ਵਿੱਚ ਆਪ ਵਰਕਰ ਹੋਏ ਕਾਂਗਰਸ ਵਿਚ ਸ਼ਾਮਲ

punjabusernewssite