ਗੁਰੂ ਕੀ ਨਗਰੀ ਤਲਵੰਡੀ ਸਾਬੋ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਨਹੀਂ ਆਉਣ ਦਿੱਤੀ ਜਾਵੇਗੀ ਘਾਟ : ਚੀਫ ਵਿੱਪ ਪ੍ਰੋ: ਬਲਜਿੰਦਰ ਕੌਰ

Date:

spot_img

👉322.19 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ
👉ਜ਼ਿਲ੍ਹੇ ਅੰਦਰ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਪ੍ਰਸ਼ਾਸਨ ਲੈ ਰਿਹਾ ਗੰਭੀਰਤਾ ਨਾਲ : ਡਿਪਟੀ ਕਮਿਸ਼ਨਰ
ਤਲਵੰਡੀ ਸਾਬੋ, 2 ਦਸੰਬਰ : ਗੁਰੂ ਕੀ ਨਗਰੀ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਹਨਾਂ ਗੱਲਾਂ ਦਾ ਪ੍ਰਗਟਾਵਾ ਚੀਫ ਵਿੱਪ ਵਿਧਾਇਕ ਤਲਵੰਡੀ ਸਾਬੋ ਪ੍ਰੋ. ਬਲਜਿੰਦਰ ਕੌਰ ਨੇ ਖੰਡਾ ਚੌਂਕ ਤੋਂ ਗਿੱਲਾਂ ਵਾਲਾ ਖੂਹ ਵਾਇਆ ਤਖਤ ਸਾਹਿਬ ਨੂੰ ਜਾਂਦੀ ਸੜਕ ਦਾ ਸੁੰਦਰੀਕਰਨ ਕਰਨ ਲਈ ਅਤੇ ਸ਼ਹਿਰ ਦੇ ਵਾਟਰ ਵਰਕਸ ‘ਚ ਪੀਣ ਵਾਲੇ ਪਾਣੀ ਦੀ ਸਹੂਲਤ ਲਈ ਫਿਲਟਰ ਮੀਡੀਆ ਲਗਾਉਣ ਲਈ 322.19 ਲੱਖ ਰੁਪਏ ਦੇ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।

ਇਹ ਵੀ ਪੜ੍ਹੋ ਜਿਮਨੀ ਚੋਣਾਂ ’ਚ ਆਪ ਦੇ ਚੁਣੇ ਗਏ ਤਿੰਨ ਵਿਧਾਇਕਾਂ ਨੇ ਵਿਧਾਨ ਸਭਾ ਵਿਚ ਚੁੱਕੀ ਸਹੁੰ

ਇਸ ਮੌਕੇ ਉਹਨਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।ਇਸ ਮੌਕੇ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਹੀ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ‘ਤੇ ਲਿਜਾਣ ਲਈ ਕ੍ਰਾਂਤੀਕਾਰੀ ਪਹਿਲਕਦਮੀਆ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਦੇ ਯਤਨਾਂ ਸਦਕਾ ਅੱਜ ਤਲਵੰਡੀ ਸਾਬੋ ਦੇ ਵਾਸ਼ਿੰਦਿਆਂ ਦੀ ਲੰਮੇ ਸਮੇਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕੀਤਾ ਹੈ। ਉਹਨਾਂ ਕਿਹਾ ਕਿ ਤਖਤ ਸ਼੍ਰੀ ਦਮਦਮਾ ਸਾਹਿਬ ਦੀ ਨੁਹਾਰ ਬਦਲਣ ਲਈ ਭਵਿੱਖ ਵਿੱਚ ਵੀ ਹੋਰ ਵਿਲੱਖਣ ਵਿਕਾਸ ਕਾਰਜ ਕੀਤੇ ਜਾਣਗੇ।ਇਸ ਉਪਰੰਤ ਚੀਫ ਵਿੱਪ ਪ੍ਰੋ. ਬਲਜਿੰਦਰ ਕੌਰ ਨੇ 50 ਲੱਖ ਰੁਪਏ ਦੀ ਲਾਗਤ ਨਾਲ ਬਣੇ ਗਿੱਲ ਚੌਂਕ ਵਿੱਚ ਇੰਟਰਲਾਕ ਟਾਇਲ ਅਤੇ ਸੰਗਤ ਰੋਡ ‘ਤੇ ਸੀਸੀ ਫਲੋਰਿੰਗ ਪਾਉਣ ਦੇ ਕਾਰਜ ਦਾ ਉਦਘਾਟਨ ਵੀ ਕੀਤਾ ਗਿਆ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਪ੍ਰਸ਼ਾਸ਼ਨ ਪੂਰੀ ਗੰਭੀਰਤਾ ਨਾਲ ਲੈ ਰਿਹਾ ਹੈ। ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਪਿੰਡਾਂ ਅੰਦਰ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਲੈ ਕੇ ਲਗਾਤਾਰ ਪਿੰਡ ਦੀਆਂ ਪੰਚਾਇਤਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਪਿੰਡਾਂ ਦੀ ਨੁਹਾਰ ਨੂੰ ਬਦਲਿਆ ਜਾ ਸਕੇ।ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਬਾਲਕ ਪ੍ਰਧਾਨ ਤਰਸੇਮ ਸਿੰਗਲਾ, ਆਮ ਆਦਮੀ ਪਾਰਟੀ ਦੇ ਵਰਕਰ ਸ਼੍ਰੀ ਕੁਲਦੀਪ ਸਿੰਘ, ਸ਼੍ਰੀ ਕੇਵਲ ਸਿੰਘ ਆਦਿ ਪ੍ਰਮੁੱਖ ਸ਼ਖਸੀਅਤਾਂ ਹਾਜਰ ਸਨ।

 

spot_img
spot_img

Share post:

Popular

More like this
Related

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

👉ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਖ਼ਤਮ ਕਰਨ ਲਈ ਸ੍ਰੀ...

Vigilance Bureau ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Barnala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Guru Kashi University ਦੇ ਨਿਊਜ਼ ਲੈਟਰ ਅਤੇ ਵਿਦਿਆਰਥੀ ਮੈਗਜ਼ੀਨ ਦੇ ਪੋਸਟਰ ਰੀਲੀਜ਼

Talwandi Sabo News: Guru Kashi University (ਗੁਰੂ ਕਾਸ਼ੀ ਯੂਨੀਵਰਸਿਟੀ)...

MRSPTU ਵੱਲੋਂ ਵਿਸ਼ਵ ਖੁਰਾਕ ਦਿਵਸ ਮੌਕੇ ਮਾਹਿਰ ਭਾਸ਼ਣ ਅਤੇ ‘ਬਿਨਾਂ ਅੱਗ ਦੇ ਭੋਜਨ ਤਿਆਰ ਕਰਨ’ ਦੇ ਮੁਕਾਬਲੇ ਕਰਵਾਏ

Bathinda News: MRSPTU; ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ...