
1 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਪੁਲ ਨੂੰ ਕੀਤਾ ਲੋਕ ਸਮਰਪਿਤ
Bathinda News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਕਾਰਜਾਂ ਲਈ ਵਚਨਵੱਧ ਅਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਬਠਿੰਡਾ (ਸ਼ਹਿਰੀ) ਸ ਜਗਰੂਪ ਸਿੰਘ ਗਿੱਲ ਨੇ ਸਥਾਨਕ ਪਰਸਰਾਮ ਨਗਰ ਬਹਿਮਣ ਰੋੜ ਨਹਿਰ ਉੱਤੇ 1 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਪੁਲ ਦਾ ਉਦਘਾਟਨ ਕਰਨ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਇਸ ਮੌਕੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਬਠਿੰਡਾ ਸ਼ਹਿਰ ਦੇ ਵਿਕਾਸ ਲਈ ਕੋਈ ਵੀ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਭਾਰੀ ਮੰਗ ਨੂੰ ਦੇਖਦੇ ਹੋਏ ਇਸ ਪੁਲ ਨੂੰ ਬਣਾਇਆ ਗਿਆ, ਇਸ ਪੁਲ ਦੇ ਬਨਣ ਨਾਲ ਬਹਿਮਣ ਦੀਵਾਨਾ ਤੋਂ ਇਲਾਵਾ ਆਸ-ਪਾਸ ਦੇ ਪਿੰਡਾਂ ਦੇ ਬਹੁਤ ਫਾਇਦਾ ਹੋਵੇਗਾ। ਇਸ ਤੋਂ ਪਹਿਲਾਂ ਇਸ ਰਾਸਤੇ ਤੋਂ ਲੰਘਣ ਲਈ ਰਾਹਗੀਰਾਂ ਨੂੰ 14-15 ਕਿਲੋਮੀਟਰ ਦੂਰ ਘੁੰਮ ਕੇ ਜਾਣਾ ਪੈਂਦਾ ਸੀ।
ਇਹ ਵੀ ਪੜ੍ਹੋ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਿਆਪਕ ਪੱਧਰ ਉੱਤੇ ਸਾਰਥਕ ਕਦਮ ਚੁੱਕੇ ਜਾ ਰਹੇ ਹਨ-ਹਰਪਾਲ ਸਿੰਘ ਚੀਮਾ
ਇਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਬਠਿੰਡਾ ਦੀ ਤਰੱਕੀ ਲਈ ਦਿਨ-ਰਾਤ ਇਕ ਕਰਕੇ ਕੰਮ ਕਰ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਵਿਕਾਸ ਕਾਰਜਾਂ ਦੇ ਸਬੰਧ ਵਿੱਚ ਜੇਕਰ ਕਿਸੇ ਵੀ ਜ਼ਿਲ੍ਹਾ ਵਾਸੀ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਕਿਸੇ ਵੀ ਸਮੇਂ ਉਨ੍ਹਾਂ ਨੂੰ ਦਫਤਰ ਆ ਕੇ ਮਿਲ ਸਕਦੇ ਹਨ।ਇਸ ਦੌਰਾਨ ਬਲਾਕ ਪ੍ਰਧਾਨ ਜਗਤਾਰ ਸਿੰਘ ਵਿੱਕੀ ਤੇ ਜਗਦੀਸ਼ ਸਿੰਘ, ਕੌਸਲਰ ਸ਼੍ਰੀ ਸੁਖਦੀਪ ਸਿੰਘ ਢਿੱਲੋਂ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਬਠਿੰਡਾ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ:ਜਗਰੂਪ ਸਿੰਘ ਗਿੱਲ"




