ਹਲਕੇ ‘ਚ ਲਾਇਬ੍ਰੇਰੀਆਂ, ਆਂਗਨਵਾੜੀ ਸੈਂਟਰਾਂ, ਪੱਕੀਆਂ ਗਲੀਆਂ ਅਤੇ ਸ਼ੈੱਡਾਂ ਦਾ ਨਿਰਮਾਣ ਜਾਰੀ
Mansa News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਬੁਢਲਾਡਾ ਵਿਚ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਸ੍ਰ ਬੁੱਧ ਰਾਮ ਨੇ ਕਿਹਾ ਕਿ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਰਕਾਰ ਦੀ ਵਾਗਡੋਰ ਸੰਭਾਲੀ ਹੈ ਉਸ ਦਿਨ ਤੋਂ ਹੀ ਬੁਢਲਾਡਾ ਹਲਕੇ ਦੀ ਤਸਵੀਰ ਬਦਲਣ ਲੱਗੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਹਲਕਾ ਬੁਢਲਾਡਾ ਦੇ ਵਿਕਾਸ ਕਾਰਜਾਂ ਸਬੰਧੀ ਪਿਛਲੇ ਸਾਰੇ ਉਲਾਂਭੇ ਦੂਰ ਕਰ ਦੇਵੇਗੀ।
ਇਹ ਵੀ ਪੜ੍ਹੋ Punjab Govt ਦਾ ਵੱਡਾ Action;ਭ੍ਰਿਸਟਾਚਾਰ ’ਚ ਲਿਪਤ 52 ਪੁਲਿਸ ਮੁਲਾਜਮਾਂ ਤੇ ਅਧਿਕਾਰੀਆਂ ਨੂੰ ਘਰ ਤੋਰਿਆ
ਉਨ੍ਹਾਂ ਦੱਸਿਆ ਕਿ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਆਰੰਭੀ ਗਈ ਲੜੀ ਤਹਿਤ ਪਿੰਡ ਪੱਧਰ ‘ਤੇ ਲਾਇਬ੍ਰੇਰੀਆਂ, ਆਂਗਨਵਾੜੀ ਸੈਂਟਰਾਂ, ਧਰਮਸ਼ਾਲਾਵਾਂ ਵਿਚ ਸ਼ੈੱਡਾਂ ਅਤੇ ਗਲੀਆਂ ਨੂੰ ਪੱਕਾ ਕਰਨ ਦਾ ਕੰਮ ਨਿਰਵਿਘਨ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਹੀ ਕਿਸਾਨ ਹਿਤੈਸ਼ੀ ਰਹੀ ਹੈ ਅਤੇ ਕਿਸਾਨ ਭਲਾਈ ਲਈ ਨਿਰੰਤਰ ਉਪਰਾਲੇ ਕੀਤੇ ਜਾਂਦੇ ਹਨ। ਇਸੇ ਤਹਿਤ ਹਾਲ ਹੀ ਵਿਚ ਮਾਰਕੀਟ ਕਮੇਟੀ ਬਰੇਟਾ ਵਲੋਂ 07 ਖੇਤੀ ਹਾਦਸਾ ਪੀੜਤਾਂ ਲਈ 98000 ਰੁਪਏ ਦੀ ਰਾਸ਼ੀ ਵੰਡੀ ਗਈ ਹੈ । ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਸਿੱਖਿਆ, ਸਿਹਤ, ਕਿਸਾਨੀ ਤੋਂ ਇਲਾਵਾ ਵਿਕਾਸ ਕਾਰਜਾਂ ਵਿਚ ਇਸੇ ਤਰ੍ਹਾਂ ਸੂਬਾ ਸਰਕਾਰ ਦੀ ਅਹਿਮ ਭੂਮਿਕਾ ਵੇਖਣ ਨੂੰ ਮਿਲੇਗੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਹਲਕਾ ਬੁਢਲਾਡਾ ਦੇ ਪਿੰਡਾਂ ‘ਚ ਵਿਕਾਸ ਕਾਰਜਾਂ ‘ਚ ਕੋਈ ਕਸਰ ਨਹੀਂ ਛੱਡੀ ਜਾਵੇਗੀ-ਵਿਧਾਇਕ ਬੁੱਧ ਰਾਮ"