ਲੋਕਾਂ ਦੀ ਪੁਰਜ਼ੋਰ ਮੰਗ ਨੂੰ ਮੰਨਦਿਆਂ ਛੇ ਮਹੀਨੇ ਲਈ ਸਮਾਂ ਵਧਾਇਆ: ਮੁੰਡੀਆਂ
ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਦੀ ਭਲਾਈ ਲਈ ਵਚਨਬੱਧ
Chandigarh News:ਆਮ ਲੋਕਾਂ ਦੀ ਸਹੂਲਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਤਹਿਤ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਦਿੱਤੀ ਸਹੂਲਤ ਦੀ ਆਖ਼ਰੀ ਤਰੀਕ ਨੂੰ ਵਧਾਉਂਦਿਆਂ ਹੁਣ 31 ਅਗਸਤ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ।ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਲੋਕਾਂ ਦੀ ਪੁਰਜ਼ੋਰ ਮੰਗ ਨੂੰ ਮੰਨਦਿਆਂ ਆਖ਼ਰੀ ਤਰੀਕ ਛੇ ਮਹੀਨੇ ਲਈ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ NRI ਦੀ ਕੀਮਤੀ ਜ਼ਮੀਨ ਧੋਖਾਧੜੀ ਨਾਲ ਆਪਣੇ ਨਾਂ ਕਰਵਾਉਣ ਵਾਲੇ ਵਕੀਲ ਸਹਿਤ 9 ਵਿਰੁੱਧ ਪਰਚਾ ਦਰਜ
ਇਸ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਤਹਿਤ 1 ਦਸੰਬਰ 2024 ਤੋਂ 28 ਫਰਵਰੀ 2025 ਤੱਕ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ ਸਮਾਂ ਦਿੱਤਾ ਗਿਆ ਸੀ ਅਤੇ ਹੁਣ ਇਸ ਵਿੱਚ ਵਾਧਾ ਕਰਦਿਆਂ 1 ਮਾਰਚ 2025 ਤੋਂ 31 ਅਗਸਤ 2025 ਤੱਕ ਇਸ ਸਹੂਲਤ ਦਾ ਫ਼ਾਇਦਾ ਲਿਆ ਜਾ ਸਕਦਾ ਹੈ।ਮੁੰਡੀਆਂ ਨੇ ਦੱਸਿਆ ਕਿ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ, 2024 ਰਾਹੀਂ ਲੈਂਡ ਡੀਡਜ਼ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਨੂੰ ਖਤਮ ਕੀਤਾ ਗਿਆ ਸੀ। ਇਸ ਸੋਧ ਦਾ ਉਦੇਸ਼ ਛੋਟੇ ਪਲਾਟ ਧਾਰਕਾਂ ਨੂੰ ਰਾਹਤ ਦੇਣ ਦੇ ਨਾਲ-ਨਾਲ ਗੈਰ-ਕਾਨੂੰਨੀ ਕਲੋਨੀਆਂ ‘ਤੇ ਸਖ਼ਤ ਕੰਟਰੋਲ ਨੂੰ ਯਕੀਨੀ ਬਣਾਉਣਾ ਹੈ।
ਇਹ ਵੀ ਪੜ੍ਹੋ ਸਕੂਲ ਲਾਇਬ੍ਰੇਰੀਆਂ ਵਾਸਤੇ ਕਿਤਾਬਾਂ ਖਰੀਦਣ ਲਈ 15 ਕਰੋੜ ਰੁਪਏ ਜਾਰੀ: ਹਰਜੋਤ ਸਿੰਘ ਬੈਂਸ
ਉਨ੍ਹਾਂ ਕਿਹਾ ਕਿ ਇਹ ਆਮ ਲੋਕਾਂ ਲਈ ਇੱਕ ਵੱਡੀ ਰਾਹਤ ਹੈ ਕਿਉਂਕਿ ਇਸ ਦਾ ਉਦੇਸ਼ ਆਮ ਲੋਕਾਂ ਨੂੰ ਆਪਣੇ ਪਲਾਟਾਂ ਦੀ ਰਜਿਸਟ੍ਰੇਸ਼ਨ ਵਿੱਚ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਦੂਰ ਕਰਨਾ ਅਤੇ ਅਣਅਧਿਕਾਰਤ ਕਲੋਨੀਆਂ ਦੇ ਵਿਕਾਸ ‘ਤੇ ਰੋਕ ਲਗਾਉਣਾ ਹੈ।ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਅੱਗੇ ਕਿਹਾ ਕਿ ਇਸ ਇਤਿਹਾਸਕ ਫੈਸਲੇ ਦਾ ਉਦੇਸ਼ ਆਮ ਆਦਮੀ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਕੋਈ ਵੀ ਵਿਅਕਤੀ ਜਿਸ ਨੇ ਅਣਅਧਿਕਾਰਤ ਕਲੋਨੀ ਵਿੱਚ ਸਥਿਤ ਪੰਜ ਸੌ ਵਰਗ ਗਜ਼ ਤੱਕ ਦੇ ਖੇਤਰ ਲਈ 31 ਜੁਲਾਈ, 2024 ਤੱਕ ਪਾਵਰ ਆਫ਼ ਅਟਾਰਨੀ, ਸਟੈਂਪ ਪੇਪਰ ‘ਤੇ ਵੇਚਣ ਦਾ ਸਮਝੌਤਾ ਹੈ, ਨੂੰ ਜ਼ਮੀਨ ਦੀ ਰਜਿਸਟਰੀ ਲਈ ਇਤਰਾਜਹੀਣਤਾ ਸਰਟੀਫਿਕੇਟ ਦੀ ਲੋੜ ਨਹੀਂ ਹੋਵੇਗੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈ"