ਪ੍ਰਤਾਪ ਸਿੰਘ ਬਾਜਵਾ ਸਹਿਤ ਹਲਕੇ ਦੀ ਸਮੁੱਚੀ ਲੀਡਰਸ਼ਿਪ ਰਹੀ ਹਾਜ਼ਰ
ਗੁਰਦਾਸਪੁਰ, 10 ਮਈ: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਜਿਲ੍ਹਾ ਚੋਣ ਅਫਸਰ ਕੋਲ ਆਪਣੇ ਨਾਮਜਦਗੀ ਕਾਗਜ ਦਾਖਲ ਕੀਤੇ ਗਏ। ਇਸ ਦੌਰਾਨ ਉਹਨਾਂ ਦੇ ਨਾਲ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਹਿਤ ਪੂਰਾ ਪਰਿਵਾਰ ਅਤੇ ਸਮੁੱਚੀ ਲੋਕਸਭਾ ਗੁਰਦਾਸਪੁਰ ਦੇ ਵਿਧਾਇਕ ਅਤੇ ਅਹੁਦੇਦਾਰ ਸਾਹਿਬਾਨ ਮੌਜੂਦ ਸਨ। ਇਸ ਮੌਕੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਦੀ ਸੋਚ ਅਤੇ ਗਰੰਟੀ ਗੁਰਦਾਸਪੁਰ ਦੇ ਵੋਟਰਾਂ ਵਿੱਚ ਗੂੰਜ਼ ਰਹੀ ਹੈ ।
ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਵੱਡਾ ਦਾਅਵਾ: ਇਸ ਵਾਰ ਹਰਸਿਮਰਤ ਨਹੀਂ ਚੜੇਗੀ ਸੰਸਦ ਦੀਆਂ ਪੌੜੀਆਂ
ਅਤੇ ਮੈਨੂੰ ਯਕੀਨ ਹੈ ਕਿ ਉਹ ਕਾਂਗਰਸ ਪਾਰਟੀ ਨੂੰ ਸ਼ਾਨਦਾਰ ਜਿੱਤ ਦਾ ਅਸ਼ੀਰਵਾਦ ਦੇਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਗੁਰਦਾਸਪੁਰ ਨੂੰ ਵਿਕਾਸ ਤੇ ਤਰੱਕੀ ਦੇ ਪੱਖੋਂ ਬਿਲਕੁਲ ਵੀ ਪਿੱਛੇ ਨਹੀਂ ਰਹਿਣ ਦਵੇਗੀ ਅਤੇ ਲੋਕਸਭਾ ਹਲਕੇ ਦੇ ਮੁੱਦਿਆਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇਗਾ। ਸ: ਰੰਧਾਵਾ ਨੇ ਕਿਹਾ ਕਿ ਹਰ ਗੁਰਦਾਸਪੁਰ ਵਾਸੀ ਦੀ ਆਵਾਜ਼ ਸੰਸਦ ਚ ਬੁਲੰਦ ਤਰੀਕੇ ਨਾਲ ਚੁੱਕੀ ਜਾਵੇਗੀ।
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਅਹਿਮ ਐਲਾਨ, ਸਮਾਂ ਆਉਣ ਤੇ ਚੋਣਾਂ ਵੀ ਲੜੀਆਂ ਜਾਣਗੀਆਂ
ਇਸ ਮੌਕੇ ਉਹਨਾਂ ਦੇ ਨਾਲ ਵਿਧਾਇਕ ਨਰੇਸ਼ ਪੁਰੀ, ਜਿਲ੍ਹਾਂ ਪ੍ਰਧਾਨ ਪਠਾਨਕੋਟ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ , ਜਿਲ੍ਹਾ ਪ੍ਰਧਾਨ ਗੁਰਦਾਸਪੁਰ, ਸਾਬਕਾ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਅਤੇ ਉਹਨਾਂ ਦੇ ਪਤੀ ਅਸ਼ੋਕ ਚੌਧਰੀ, ਸਾਬਕਾ ਵਿਧਾਇਕ ਅਮਿਤ ਵਿੱਜ ਅਤੇ ਕਾਂਗਰਸ ਪਾਰਟੀ ਦੇ ਆਗੂ ਸਾਹਿਬਾਨ ਹਾਜ਼ਿਰ ਰਹੇ। ਨਾਮਜਦਗੀ ਕਾਗਜ ਦਾਖਲ ਕਰਨ ਤੋਂ ਪਹਿਲਾਂ ਸੁਖਜਿੰਦਰ ਸਿੰਘ ਰੰਧਾਵਾ ਆਪਣੇ ਜੱਦੀ ਪਿੰਡ ਧੀਰੋਵਾਲੀ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਇਸ ਤੋਂ ਬਾਅਦ ਉਹਨਾਂ ਆਪਣੇ ਮਾਤਾ- ਪਿਤਾ ਦੀ ਯਾਦਗਾਰ ‘ਤੇ ਜਾ ਕੇ ਉਹਨਾਂ ਦਾ ਆਸ਼ੀਰਵਾਦ ਲਿਆ।