BJP Chandigarh ਪ੍ਰਧਾਨ ਦੇ ਬਿਆਨ ਖਿਲਾਫ ਸੜਕਾਂ ‘ਤੇ ਉੱਤਰੀ ਬਠਿੰਡਾ ਕਾਂਗਰਸ

Date:

spot_img

👉ਭਾਜਪਾ ਦੀ ਪੰਜਾਬ ਵਿਰੋਧੀ ਸੋਚ ਹੋਈ ਜਨਤਕ, ਚੰਡੀਗੜ੍ਹ ਦੇ ਪ੍ਰਧਾਨ ਖਿਲਾਫ ਕੇਸ ਦਰਜ: ਕਾਂਗਰਸੀ ਆਗੂ
Bathinda News: ਭਾਜਪਾ ਚੰਡੀਗੜ੍ਹ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਵੱਲੋਂ ਪੰਜਾਬੀਆਂ ਬਾਰੇ ਕੀਤੀ ਅਪਮਾਨਜਨਕ ਟਿੱਪਣੀ ਅਤੇ ਵਿਵਾਦਤ ਬਿਆਨ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਹਦਾਇਤਾਂ ;ਤੇ ਅੱਜ ਜ਼ਿਲ੍ਹਾ ਬਠਿੰਡਾ ਦੇ ਕਾਂਗਰਸੀ ਆਗੂ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਅਤੇ ਰੇਲਵੇ ਸਟੇਸ਼ਨ ‘ਤੇ ਉਕਤ ਭਾਜਪਾ ਆਗੂ ਖਿਲਾਫ ਜਬਰਦਸਤ ਪ੍ਰਦਰਸ਼ਨ ਕਰਦੇ ਹੋਏ ਪੁਤਲਾ ਫੂਕਿਆ ਗਿਆ। ਇਸ ਮੌਕੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋ ਦੇ ਖਿਲਾਫ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਾਬਕਾ ਕਾਰਜਕਾਰੀ ਮੇਅਰ ਅਸ਼ੋਕ ਕੁਮਾਰ ,ਸਾਬਕਾ ਜ਼ਿਲਾ ਪ੍ਰਧਾਨ ਅਰੁਣ ਵਧਾਵਨ ਅਤੇ ਮੀਤ ਪ੍ਰਧਾਨ ਰੁਪਿੰਦਰ ਬਿੰਦਰਾ ਆਦਿ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।

ਇਹ ਵੀ ਪੜ੍ਹੋ  Amritsar ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ

ਇਸ ਮੌਕੇ ਕਾਂਗਰਸੀ ਆਗੂਆਂ ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਵੱਲੋਂ ਕੀਤੀ ਵਿਵਾਦਤ ਟਿੱਪਣੀ ਦਾ ਨੋਟਿਸ ਲੈਂਦਿਆਂ ਕੇਸ ਦਰਜ ਕਰਨ ਦੀ ਵੀ ਮੰਗ ਕੀਤੀ ਗਈ। ਆਗੂਆਂ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਇੱਕ ਸਮਾਗਮ ਦੌਰਾਨ ਮਲਹੋਤਰਾ ਨੇ ਪੰਜਾਬੀਆਂ ਨੂੰ ਇਮੋਸ਼ਨਲ ਬਲਡੀ ਫੂਲਜ ਕਰਾਰ ਦਿੱਤਾ ਸੀ ਜਿਸ ਤੋਂ ਭਾਜਪਾ ਲੀਡਰਸ਼ਿਪ ਦੀ ਪੰਜਾਬ ਵਿਰੋਧੀ ਮਾੜੀ ਮਾਨਸਿਕਤਾ ਸਾਹਮਣੇ ਆਉਂਦੀ ਹੈ ਜਿਸ ਦਾ ਉਹ ਡੱਟ ਕੇ ਵਿਰੋਧ ਕਰਦੇ ਹਨ ਅਤੇ ਮੰਗ ਕਰਦੇ ਹਨ ਕਿ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਮੌਜੂਦਗੀ ਵਿੱਚ ਪੰਜਾਬੀਆਂ ਪ੍ਰਤੀ ਵਿਵਾਦਤ ਬੋਲ ਬੋਲਣ ਵਾਲੇ ਚੰਡੀਗੜ੍ਹ ਦੇ ਭਾਜਪਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਖਿਲਾਫ ਕੇਸ ਦਰਜ ਕਰਵਾਇਆ ਜਾਵੇ ਅਤੇ ਉਹਨੂੰ ਪਾਰਟੀ ਵਿੱਚੋਂ ਕੱਢਿਆ ਜਾਵੇ। ਉੱਥੇ ਹੀ ਕੇਵਲ ਸਿੰਘ ਢਿੱਲੋ ਖਿਲਾਫ ਵੀ ਬਣਦੀ ਕਾਰਵਾਈ ਕੀਤੀ ਜਾਵੇ ਕਿਉਂਕਿ ਉਹ ਪੰਜਾਬੀ ਹੋਣ ਦੇ ਬਾਵਜੂਦ ਇਸ ਤਰਹਾਂ ਦੀ ਵਿਵਾਦਤ ਬਿਆਨਬਾਜੀ ਸੁਣਦੇ ਰਹੇ ਅਤੇ ਕੋਈ ਐਕਸ਼ਨ ਨਹੀਂ ਲਿਆ ਇਸ ਕਰਕੇ ਕਾਂਗਰਸ ਲੀਡਰਸ਼ਿਪ ਮੰਗ ਕਰਦੀ ਹੈ ਕਿ ਕੇਵਲ ਸਿੰਘ ਢਿੱਲੋਂ ਵੀ ਨੈਤਿਕਤਾ ਦੇ ਆਧਾਰ ਤੇ ਇਸਤੀਫਾ ਦੇਵੇ ।

ਇਹ ਵੀ ਪੜ੍ਹੋ  Raja Warring ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਵੱਲੋਂ ਪੰਜਾਬੀਆਂ ਖਿਲਾਫ਼ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ

ਕਾਂਗਰਸੀ ਆਗੂਆਂ ਨੇ ਕਿਹਾ ਕਿ ਹੈਰਾਨਗੀ ਦੀ ਗੱਲ ਹੈ ਕਿ ਚੰਡੀਗੜ੍ਹ ਭਾਜਪਾ ਪ੍ਰਧਾਨ ਅਤੇ ਪੰਜਾਬ ਪ੍ਰਧਾਨ ਦੀ ਮੌਜੂਦਗੀ ਵਿੱਚ ਆਏ ਇਸ ਵਿਵਾਦਤ ਬਿਆਨ ਪ੍ਰਤੀ ਭਾਜਪਾ ਲੀਡਰਸ਼ਿਪ ਚੁੱਪ ਕਿਉਂ ਹੈ। ਇਸ ਮੌਕੇ ਕਾਂਗਰਸੀ ਆਗੂਆਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਿਰੋਧੀ ਸੋਚ ਰੱਖਣ ਵਾਲੀ ਭਾਜਪਾ ਨੂੰ ਮੂੰਹ ਨਾ ਲਾਇਆ ਜਾਵੇ ਅਤੇ ਕਾਂਗਰਸ ਦੇ ਹੱਥ ਮਜਬੂਤ ਕੀਤੇ ਜਾਣ। ਇਸ ਮੌਕੇ ਬਲਵੰਤ ਰਾਏ ਨਾਥ ਬਲਜੀਤ ਸਿੰਘ ਮਾਧੋ ਸ਼ਰਮਾ ਸੁਨੀਲ ਕੁਮਾਰ ਜਗਮੀਤ ਸਿੰਘ ਵਿਨੋਦ ਨਗਰੀਆ ਸੁਖਦੇਵ ਸਿੰਘ ਬੁੱਟਰ ਈਸ਼ਵਰ ਸ਼ਰਮਾ ਦਰਸ਼ਨ ਸਿੰਘ ਰੂਪ ਸਿੰਘ ਦੁਨੀ ਚੰਦ ਕਲਾਣੀਆਂ ਆਸ਼ੀਸ਼ ਕਪੂਰ ਜੋਗਿੰਦਰ ਸਿੰਘ ਇੰਟਕ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

Amritsar ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ

👉ਆਸਟ੍ਰੇਲੀਆ ਅਧਾਰਤ ਸਾਥੀ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ...

मुख्यमंत्री ने सिरसा में किया जनकल्याण शिविर का अवलोकन

👉कोई भी पात्र व्यक्ति सरकारी योजनाओं के लाभ से...