ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

Date:

spot_img

ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਨੇ ਝੋਨੇ ਦੇ ਸੀਜ਼ਨ 2026-27 ਦੀ ਸਫ਼ਲਤਾ ਲਈ ਡੀ.ਐਫ.ਐਸ.ਸੀਜ਼. ਨੂੰ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਨ ਦੇ ਦਿੱਤੇ ਹੁਕਮ

Chandigarh News : ਪਿਛਲੇ 9 ਖ਼ਰੀਦ ਸੀਜ਼ਨਾਂ ਦੀ ਸ਼ਾਨਦਾਰ ਸਫ਼ਲਤਾ ਲਈ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀਜ਼.) ਦੀ ਸ਼ਲਾਘਾ ਕਰਦਿਆਂ, ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਡੀ.ਐਫ.ਐਸ.ਸੀਜ਼. ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਅਤੇ ਝੋਨੇ ਦੇ ਆਗਾਮੀ ਸੀਜ਼ਨ (2026-27) ਨੂੰ ਵੀ ਸਫ਼ਲ ਬਣਾਉਣ ਲਈ ਕਿਹਾ।ਸ੍ਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਤੋਂ ਬਾਹਰੋਂ ਝੋਨੇ ਦਾ ਇੱਕ ਵੀ ਦਾਣਾ ਕਿਸੇ ਵੀ ਕੀਮਤ ‘ਤੇ ਸੂਬੇ ਦੀਆਂ ਮੰਡੀਆਂ ਵਿੱਚ ਦਾਖ਼ਲ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਖ਼ਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਦੇ ਡੀ.ਐਫ.ਐਸ.ਸੀਜ਼. ਨੂੰ ਕਿਹਾ ਕਿ ਕੋਈ ਫ਼ਰਜ਼ੀ ਐਂਟਰੀ ਨਾ ਹੋਣ ਦੇਣਾ ਅਤੇ ਚੌਕਸ ਰਹਿਣਾ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ 👉CM Bhagwant Singh Mann ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

ਉਨ੍ਹਾਂ ਇਸ ਮੌਕੇ ਡੀ.ਐਫ.ਐਸ.ਸੀਜ਼. ਖ਼ਰੀਦ ਸੀਜ਼ਨ ਨੂੰ ਸਫ਼ਲ ਬਣਾਉਣ ਲਈ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਪੂਰਾ ਤਾਲਮੇਲ ਰੱਖਣ ਅਤੇ ਸਾਰੇ ਭਾਈਵਾਲਾਂ, ਵਿਸ਼ੇਸ਼ ਤੌਰ ‘ਤੇ ਕਿਸਾਨਾਂ ਦੇ ਹਿੱਤਾਂ ਦਾ ਪੂਰਾ ਧਿਆਨ ਰੱਖਣ ਦੀ ਹਦਾਇਤ ਵੀ ਦਿੱਤੀ।ਭੰਡਾਰਨ ਦੀ ਜਗ੍ਹਾ ਦੇ ਮੁੱਦੇ ਸਬੰਧੀ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਹ ਮੁੱਦਾ ਲਗਾਤਾਰ ਕੇਂਦਰ ਸਰਕਾਰ ਕੋਲ ਉਠਾਇਆ ਜਾ ਰਿਹਾ ਹੈ।ਝੋਨੇ ਦੇ ਆਗਾਮੀ ਸੀਜ਼ਨ ਦੌਰਾਨ ਭੰਡਾਰਨ ਲਈ ਹੋਰ ਜਗ੍ਹਾ ਯਕੀਨੀ ਬਣਾਉਣ ਵਾਸਤੇ ਸੂਬੇ ਤੋਂ ਅਨਾਜ ਦੀ ਪਹਿਲ ਦੇ ਆਧਾਰ ਉੱਤੇ ਚੁਕਾਈ ਸਬੰਧੀ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਇਸ ਸਬੰਧੀ ਭਾਰਤੀ ਖ਼ੁਰਾਕ ਨਿਗਮ (ਐਫ.ਸੀ.ਆਈ.) ਦੇ ਜਨਰਲ ਮੈਨੇਜਰ ਨਾਲ ਸੰਪਰਕ ਕੀਤਾ ਜਾਵੇਗਾ।

ਇਹ ਵੀ ਪੜ੍ਹੋ 👉Punjab ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ; ‘ਪਕਾਉਣ ਲਈ ਤਿਆਰ’ ਭੋਜਨ ਦੀ ਥਾਂ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਕੈਬਨਿਟ ਮੰਤਰੀ ਨੂੰ ਇਹ ਵੀ ਦੱਸਿਆ ਗਿਆ ਕਿ ਝੋਨੇ ਦੇ ਖ਼ਰੀਦ ਸੀਜ਼ਨ 2026-27 ਲਈ 180 ਲੱਖ ਮੀਟ੍ਰਿਕ ਟਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਝੋਨੇ ਅਧੀਨ ਰਕਬਾ 26.22 ਲੱਖ ਹੈਕਟੇਅਰ ਹੈ। ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2441 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। ਝੋਨੇ ਦੀ ਭਰਾਈ ਲਈ ਲੋੜੀਂਦੀਆਂ ਗੰਢਾਂ ਸਬੰਧੀ, 5.09 ਲੱਖ ਦੀ ਜ਼ਰੂਰਤ ਦੇ ਮੁਕਾਬਲੇ 4.20 ਲੱਖ ਗੰਢਾਂ ਪਹਿਲਾਂ ਹੀ ਉਪਲਬਧ ਹਨ, ਜੋ ਕਿ ਕੁੱਲ ਜ਼ਰੂਰਤ ਦਾ 82 ਫ਼ੀਸਦ ਬਣਦਾ ਹੈ। ਇਸ ਤੋਂ ਇਲਾਵਾ ਝੋਨੇ ਦੀ ਅਲਾਟਮੈਂਟ ਲਈ 3600 ਮਿੱਲਾਂ ਤਿਆਰ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਵਧੀਕ ਸਕੱਤਰ ਕਮਲ ਕੁਮਾਰ ਗਰਗ, ਵਧੀਕ ਡਾਇਰੈਕਟਰ ਡਾ. ਅੰਜੂਮਨ ਭਾਸਕਰ ਅਤੇ ਅਜੇਵੀਰ ਸਿੰਘ ਸਰਾਓ ਵੀ ਹਾਜ਼ਿਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

👉ਪੰਜਾਬ ਲਈ, 1984 ਕੋਈ ਅਜਿਹਾ ਇਤਿਹਾਸ ਨਹੀਂ ਜਿਸ ਨੂੰ...

ਬੀਜੇਪੀ ਪੰਜਾਬ ਤੋਂ ਸਿੱਖ ਕੇ ਆਪਣੇ ਰਾਜਾਂ ਵਿੱਚ ਵੀ ਨਸ਼ਾ ਖ਼ਤਮ ਕਰੇ :- ਕੇਜਰੀਵਾਲ

👉ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ...