ਚੰਡੀਗੜ੍ਹ, 31 ਜੁਲਾਈ: ਲਗਾਤਾਰ ਦੂਜੀ ਵਾਰ ਐਨਐਸਏ ਲਗਾਉਣ ਦੇ ਵਿਰੁਧ ਐਮ.ਪੀ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਦਾਈਰ ਪਿਟੀਸ਼ਨ ਉਪਰ ਸੁਣਵਾਈ ਕਰਦਿਆਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਇਸ ਕੇਸ ਦੀ ਅਗਲੀ ਸੁਣਵਾਈ 28 ਅਗੱਸਤ ਨੂੰ ਰੱਖਦਿਆਂ ਤਦ ਤੱਕ ਦੋਨਾਂ ਧਿਰਾਂ ਨੂੰ ਆਪਣਾ ਪੱਖ ਰੱਖਣ ਦੇ ਲਈ ਕਿਹਾ ਹੈ।
ਪੰਜਾਬ ਦਾ ਸਭ ਤੋਂ ਮਹਿੰਗਾ Ladowal Toll Plaza ਮੁੜ ਤੋਂ ਪੁਲਿਸ ਨੇ ਕਰਵਾਇਆ ਚਾਲੂ,ਕਿਸਾਨ ਆਗੂ ਲਏ ਹਿਰਾਸਤ ’ਚ
ਅੰਮ੍ਰਿਤਪਾਲ ਸਿੰਘ ਦੇ ਵਕੀਲ ਵੱਲੋਂ ਐਨਐਸਏ ਨੂੰ ਚੁਣੌਤੀ ਦਿੰਦਿਆਂ ਜਾਣਬੁੱਝ ਕੇ ਆਪਣੇ ਮੁਵੱਕਲ ਨੂੰ ਜੇਲ੍ਹ ’ਚ ਬੰਦ ਰੱਖਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਇਹ ਵਾਧਾ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਮਹਿਜ਼ ਦੋ ਦਿਨ ਪਹਿਲਾਂ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਜੇਲ੍ਹ ’ਚ ਬੈਠਿਆਂ ਹੀ ਕਰੀਬ ਦੋ ਲੱਖ ਵੋਟਾਂ ਦੇ ਅੰਤਰ ਨਾਲ ਪੰਥਕ ਹਲਕੇ ਖਡੂਰ ਸਾਹਿਬ ਤੋਂ ਅਜਾਦ ਉਮੀਦਵਾਰ ਵਜੋਂ ਚੋਣ ਜਿੱਤੀ ਹੈ।