ਪੰਜਾਬ ’ਚ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਨੋਟੀਫ਼ਿਕੇਸ਼ਨ ਜਾਰੀ

0
62
PICTURE BY ASHISH MITTAL

ਚੰਡੀਗੜ੍ਹ, 22 ਨਵੰਬਰ: ਲੰਮੇ ਸਮੇਂ ਸਮੇਂ ਤੋਂ ਉਡੀਕੀਆਂ ਜਾ ਰਹੀ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਪੰਜਾਬ ਸਰਕਾਰ ਵੱਲੋਂ ਅੱਜ ਦੇਰ ਸ਼ਾਮ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ। ਜਾਰੀ ਨੋਟੀਫਿਕੇਸ਼ਨ ਤਹਿਤ 44 ਨਗਰ ਕੌਂਸਲ ਤੇ ਨਗਰ ਪੰਚਾਇਤਾਂ ਤੋਂ ਇਲਾਵਾ 43 ਥਾਵਾਂ ’ਤੇ ਦਸੰਬਰ ਦੇ ਅਖੀਰ ਵਿਚ ਇੱਥੇ ਉਪ ਚੋਣਾਂ ਹੋਣੀਆਂ ਹਨ। ਹਾਲਾਂਕਿ ਨਗਰ ਨਿਗਮ ਚੋਣਾਂ ਸਬੰਧੀ ਨੋਟੀਫਿਕੇਸ਼ਨ ਬਾਅਦ ਵਿਚ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਜਿਕਰਯੋਗ ਹੈ ਕਿ ਇੰਨ੍ਹਾਂ ਚੋਣਾਂ ਨੂੰ ਲੈ ਕੇ ਮਾਮਲਾ ਸੁਪਰੀਮ ਕੋਰਟ ਤੱਕ ਵੀ ਪੁੱਜਿਆ ਹੋਇਆ ਤੇ ਪੰਜਾਬ ਸਰਕਾਰ ਵੱਲੋਂ ਹਾਈਕੋਰਟ ਵਿਚ ਭਰੋਸਾ ਦਿੱਤਾ ਗਿਆ ਸੀ ਕਿ 25 ਨਵੰਬਰ ਤੱਕ ਇੰਨ੍ਹਾਂ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਹੁਣ ਉਮੀਦ ਹੈ ਕਿ ਸੂਬੇ ਦੇ ਪੰਜ ਨਗਰ ਨਿਗਮਾਂ ਦੀਆਂ ਚੋਣਾਂ ਲਈ ਇੱਕ-ਦੋ ਦਿਨਾਂ ਵਿਚ ਨੋਟੀਫਿਕੇਸ਼ਨ ਜਾਰੀ ਹੋ ਜਾਵੇਗਾ।

 

 

LEAVE A REPLY

Please enter your comment!
Please enter your name here