SAS Nagar News:ਮੁਹਾਲੀ ਪੁਲਿਸ ਨੇ ਬੀਤੀ ਦੇਰ ਰਾਤ ਇੱਕ ਮੁਕਾਬਲੇ ਤੋਂ ਬਾਅਦ ਕੁੱਝ ਦਿਨ ਪਹਿਲਾਂ ਕਤਲ ਕੇਸ ’ਚ ਫ਼ਰਾਰ ਇੱਕ ਮੁਲਜਮ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਦੌਰਾਨ ਚੱਲੀਆਂ ਗੋਲੀਆਂ ਦੇ ਵਿਚ ਮੁਲਜਮ ਸੰਦੀਪ ਕੁਮਾਰ ਲੱਤ ’ਚ ਗੋਲੀ ਲੱਗਣ ਕਾਰਨ ਜਖ਼ਮੀ ਹੋ ਗਿਆ, ਜਿਸਨੂੰ ਫ਼ੇਜ-6 ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਮਾਮਲੇ ਦੀ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਐਸਐਸਪੀ ਹਰਮਨਦੀਪ ਸਿੰਘ ਹੰਸ ਨੇ ਰਾਤ ਨੂੰ ਹੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦਸਿਆ ਕਿ ਮੁਲਜਮ ਸੰਦੀਪ ਕਤਲ, ਬਲਾਤਕਾਰ, ਨਸ਼ੀਲੇ ਪਦਾਰਥਾਂ ਦੀ ਤਸਕਰੀ ਸਮੇਤ ਕਈ ਮਾਮਲਿਆਂ ਵਿੱਚ ਸ਼ਾਮਲ ਸੀ।
ਇਹ ਵੀ ਪੜ੍ਹੋ ਬਠਿੰਡਾ ’ਚ ਤੜਕਸਾਰ ਸ਼ੈਰ ਕਰਨ ਆਏ ਵਪਾਰੀ ’ਤੇ ਚੱਲੀਆਂ ਗੋ.ਲੀ+ਆਂ, ਹੋਇਆ ਗੰਭੀਰ ਜਖ਼ਮੀ
ਹੁਣ ਇਹ 26 ਮਈ ਨੂੰ ਫ਼ੇਜ-1 ਥਾਣੇ ਅਧੀਨ ਇਲਾਕੇ ’ਚ ਹੋਏ ਇੱਕ ਕਤਲ ਮਾਮਲੇ ਵਿਚ ਲੋੜੀਦਾ ਸੀ ਜਦਕਿ ਇਸਦੇ ਸਾਥੀ ਬਬਲੂ ਨੂੰ ਗ੍ਰਿਫਤਾਰ ਕਰ ਲਿਆ ਸੀ। ਹੁਣ ਸੰਦੀਪ ਨੂੰ ਕਾਬੂ ਕਰਨ ਲਈ ਟੀਮਾਂ ਵੱਲੋਂ ਪਿੱਛਾ ਕੀਤਾ ਜਾ ਰਿਹਾ ਸੀ। ਰਾਤ ਸਮੇਂ ਸੀਆਈਏ ਦੀ ਟੀਮ ਨੂੰ ਇਸਦੀ ਜਾਣਕਾਰੀ ਮਿਲੀ ਤਾਂ ਪਿੱਛਾ ਕੀਤਾ ਗਿਆ ਪ੍ਰੰਤੂ ਮੁਲਜਮ ਨੇ ਪੁਲਿਸ ਪਾਰਟੀ ’ਤੇ ਗੋਲੀ ਚਲਾ ਦਿੱਤੀ। ਜਵਾਬੀ ਗੋਲੀਬਾਰੀ ਵਿਚ ਇੱਕ ਗੋਲੀ ਇਸਦੇ ਲੱਤ ’ਤੇ ਲੱਗੀ। ਜਿਸਤੋਂ ਬਾਅਦ ਇਸਨੂੰ ਕਾਬੂ ਕਰ ਲਿਆ ਗਿਆ। ਉਨ੍ਹਾਂ ਇਹ ਵੀ ਦਸਿਆ ਕਿ ਮੁਲਜਮ ਸੰਦੀਪ ਦੇ ਵਿਰੁਧ ਅੱਠ ਐਫਆਈਆਰ ਦਰਜ ਹਨ, ਜਿਨ੍ਹਾਂ ਵਿੱਚ ਕਤਲ, ਅਗਵਾ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਮਲੇ ਦੇ ਮਾਮਲੇ ਸ਼ਾਮਲ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।