Thursday, April 16, 2026
spot_img
spot_img

ਪੰਜਾਬ ‘ਚ ਹੁਣ ਘਰ ਬੈਠੇ ਮਿਲਣਗੀਆਂ 406 ਸਰਕਾਰੀ ਸੇਵਾਵਾਂ

Date:

spot_img

1076 ਹੈਲਪ ਲਾਈਨ ਦੀ ਹੋਈ ਸ਼ੁਰੂਆਤ
ਮੁੱਖ ਮੰਤਰੀ ਸ:ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ 1076 ਹੈਲਪ ਲਾਈਨ ਸੇਵਾ ਨਾਲ ਪ੍ਰਸ਼ਾਸਨ ਲੋਕਾਂ ਤੱਕ ਪਹੁੰਚ ਰਿਹਾ ਹੈ ਤੇ ਘਰ ਬੈਠੇ ਲੋਕਾਂ ਨੂੰ 406 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ।

ਸਰਕਾਰੀ ਦਫ਼ਤਰ ਦੇ ਮੁਲਾਜ਼ਮ ਘਰ ਆ ਕੇ ਕਰਨਗੇ ਕੰਮ
ਹੁਣ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਅੰਦਰ ਜਾਣ ਦੀ ਲੋੜ ਨਹੀਂ ਹੋਵੇਗੀ, ਸਗੋਂ ਸਰਕਾਰੀ ਦਫ਼ਤਰ ਦੇ ਮੁਲਾਜ਼ਮ ਘਰ ਆ ਕੇ ਲੋਕਾਂ ਦਾ ਕੰਮ ਕਰੇ ਹਨ। ਉਨ੍ਹਾਂ ਕਿਹਾ ਕਿ 1076 ਨੰਬਰ ‘ਤੇ ਡਾਇਲ ਕਰਨ ਤੋਂ ਬਾਅਦ ਨਾਗਰਿਕਾਂ ਦੇ ਕੰਮ ਕਰਕੇ ਉਹਨਾਂ ਦੇ ਦਸਤਾਵੇਜ਼ ਤੇ ਸਰਟੀਫਿਕੇਟ ਸਿੱਧੇ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਏ ਜਾ ਰਹੇ ਹਨ।

‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਵਿਚ ਮਿਲਣ ਵਾਲੀਆਂ ਸਹੁਲਤਾਂ
‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਵਿਚ ਅਸਲਾ ਲਾਇਸੈਂਸ, ਆਧਾਰ ਕਾਰਡ ਅਤੇ ਈ-ਸਟੈਂਪ ਪੇਪਰ ਨੂੰ ਛੱਡ ਕੇ ਲਗਭਗ ਸਾਰੀਆਂ ਸਰਕਾਰੀ ਸੇਵਾਵਾਂ ਇਸ ਸਕੀਮ ਦੇ ਦਾਇਰੇ ਵਿਚ ਆਉਣਗੀਆਂ। ਇਸ ਤਹਿਤ ਜਨਮ, ਵਿਆਹ, ਮੌਤ, ਆਮਦਨ, ਰਿਹਾਇਸ਼, ਜਾਤੀ, ਪੇਂਡੂ ਖੇਤਰ, ਸਰਹੱਦੀ ਖੇਤਰ, ਪਛੜਾ ਖੇਤਰ, ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਦਿਵਿਆਂਗ ਪੈਨਸ਼ਨ, ਬਿਜਲੀ ਬਿੱਲ ਦਾ ਭੁਗਤਾਨ, ਜ਼ਮੀਨ ਦੀ ਹੱਦਬੰਦੀ ਸਰਟੀਫਿਕੇਟ ਅਤੇ ਰੈਵੇਨਿਊ ਰਿਕਾਰਡਾਂ ਦਾ ਨਿਰੀਖਣ, ਲਾਭਪਾਤਰੀ ਬੱਚਿਆਂ ਨੂੰ ਵਜ਼ੀਫ਼ਾ, ਹੋਰ ਸਿਵਲ ਸਹੂਲਤਾਂ ਘਰ ਬੈਠੇ ਹੀ ਹੁਣ ਮਿਲਣਗੀਆਂ।

ਇਸ ਤਰ੍ਹਾਂ ਲੈ ਸਕਦੇ ਹਾਂ ਇਸ ਸਕੀਮ ਦਾ ਲਾਹਾ
ਇਸ ਦੇ ਲਈ ਸਰਕਾਰ ਵੱਲੋਂ ਇਕ ਹੈਲਪਲਾਈਨ ਨੰਬਰ 1076 ਜਾਰੀ ਕੀਤਾ ਗਿਆ ਹੈ, ਜਿਸ ’ਤੇ ਕਾਲ ਕਰਕੇ ਲੋਕ ਆਪਣੀ ਸਹੂਲਤ ਅਨੁਸਾਰ ਮੁਲਾਕਾਤ ਦਾ ਸਮਾਂ ਤਹਿ ਕਰ ਸਕਣਗੇ ਅਤੇ ਆਪਣਾ ਕੰਮ ਨਿਪਟਾਉਣਗੇ। ਸਮਾਂ ਅਤੇ ਤਾਰੀਖ਼ ਤੈਅ ਹੋਣ ਮਗਰੋਂ ਲੋਕਾਂ ਨੂੰ ਲੋੜੀਂਦੇ ਦਸਤਾਵੇਜ਼ਾਂ, ਫ਼ੀਸਾਂ ਅਤੇ ਹੋਰ ਚੀਜ਼ਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਦੇ ਲਈ, ਲੋਕਾਂ ਨੂੰ ਲੋੜੀਂਦੇ ਦਸਤਾਵੇਜ਼ਾਂ ਦੀ ਸੂਚੀ ਅਤੇ ਮੁਲਾਕਾਤ ਦੀ ਮਿਤੀ/ਸਮਾਂ ਦੇ ਨਾਲ ਇਕ ਐੱਸ. ਐੱਮ. ਐੱਸ. ਵੀ ਪ੍ਰਾਪਤ ਹੋਵੇਗਾ। ਇਸ ਕੰਮ ਨੂੰ ਪੂਰਾ ਕਰਨ ਲਈ, ਵਿਸ਼ੇਸ਼ ਤੌਰ ’ਤੇ ਸਿਖਲਾਈ ਪ੍ਰਾਪਤ ਸਟਾਫ਼ ਟੈਬਲੈੱਟਾਂ ਦੇ ਨਾਲ ਨਿਰਧਾਰਿਤ ਸਮੇਂ ’ਤੇ ਉਨ੍ਹਾਂ ਦੇ ਘਰਾਂ/ਦਫ਼ਤਰਾਂ ਦਾ ਦੌਰਾ ਕਰੇਗਾ ਅਤੇ ਜ਼ਰੂਰੀ ਕਾਗਜ਼ੀ ਕਾਰਵਾਈ ਪੂਰੀ ਕਰੇਗਾ, ਫ਼ੀਸਾਂ ਇਕੱਠੀਆਂ ਕਰੇਗਾ ਅਤੇ ਰਸੀਦਾਂ ਦੇਣਗੇ, ਜਿਸ ਨਾਲ ਨਾਗਰਿਕ ਆਪਣੀਆਂ ਅਰਜ਼ੀਆਂ ਨੂੰ ਟਰੈਕ ਕਰਨ ਦੇ ਯੋਗ ਹੋਣਗੇ। ਉਨ੍ਹਾਂ ਦੇ ਸਰਟੀਫਿਕੇਟਾਂ ਦੀ ਸਾਫ਼ਟ ਕਾਪੀ ਮੋਬਾਇਲ ਫ਼ੋਨ ’ਤੇ ਭੇਜੀ ਜਾਵੇਗੀ ਅਤੇ ਦਸਤਾਵੇਜ਼ਾਂ ਦੀ ਹਾਰਡ ਕਾਪੀ ਘਰ-ਘਰ ਪਹੁੰਚਾਈ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...