ਚੰਡੀਗੜ੍ਹ, 9 ਅਕਤੂਬਰ: ਪੰਜਾਬ ਸਰਕਾਰ ਨੇ ਅੱਜ ਇੱਕ ਵੱਡਾ ਫੈਸਲਾ ਲੈਂਦਿਆਂ ਸੂਬੇ ਦੇ ਮੁੱਖ ਸਕੱਤਰ ਅਨੁਰਾਗ ਵਰਮਾ(1993) ਨੂੰ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਜਗ੍ਹਾਂ ਸੀਨੀਅਰ ਅਧਿਕਾਰੀ ਕੇਏਪੀ ਸਿਨਹਾ(1992)ਨੂੰ ਪੰਜਾਬ ਦਾ ਮੁੱਖ ਸਕੱਤਰ ਲਗਾਇਆ ਗਿਆ ਹੈ। ਇਸ ਫੈਸਲੇ ਨਾਲ ਸਰਕਾਰ ਨੇ ਪੰਜਾਬ ਦੀ ਅਫ਼ਸਰਸਾਹੀ ਨੂੰ ਇੱਕ ਵੱਡਾ ਸੁਨੇਹਾ ਦੇਣ ਦੀ ਕੋਸ਼ਿਸ ਕੀਤੀ ਹੈ। ਜਿਕਰਯੋਗ ਹੈ ਕਿ ਸ਼੍ਰੀ ਸਿਨਹਾ ਨੂੰ ਇੱਕ ਕਾਬਲ ਅਫ਼ਸਰ ਮੰਨਿਆ ਜਾਂਦਾ ਹੈ।