ਸ਼੍ਰੀ ਅੰਮ੍ਰਿਤਸਰ ਸਾਹਿਬ, 6 ਸਤੰਬਰ: ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਦੇਣ ਸਹਿਤ ਹੋਰਨਾਂ ਮੁੱਦਿਆਂ ਨੂੰ ਲੈ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕਰਨ ਦੇ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠਿਆ ਸਹਿਤ ਕੁੱਝ ਹੋਰਨਾਂ ਸਾਬਕਾ ਮੰਤਰੀਆਂ ਵੱਲੋਂ ਆਪਣਾ ਸਪੱਸ਼ਟੀਕਰਨ ਦੇਣ ਤੋਂ ਬਾਅਦ ਅੱਜ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਸੁੱਚਾ ਸਿੰਘ ਲੰਗਾਹ ਵੀ ਇੱਥੇ ਪੁੱਜੇ। ਦੋਨਾਂ ਸਾਬਕਾ ਮੰਤਰੀਆਂ ਵੱਲੋਂ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦਿੱਤਾ ਗਿਆ।
ਮੁਕਤਸਰ ’ਚ ਲੁੱਟ ਦੀ ਨੀਅਤ ਨਾਲ ਪਿਊ-ਪੁੱਤ ’ਤੇ ਹ.ਮਲਾ, ਪਿਊ ਦੀ ਹੋਈ ਮੌ+ਤ
ਹਾਲਾਂਕਿ ਇਸ ਮੌਕੇ ਮਨਪ੍ਰੀਤ ਬਾਦਲ ਨਾਲ ਪੱਤਰਕਾਰਾਂ ਵੱਲੋਂ ਗੱਲ ਕਰਨ ਦੀ ਵੀ ਕੋਸ਼ਿਸ਼ ਕੀਤੀ ਗਈ ਪ੍ਰੰਤੂ ਉਨਾਂ ਕੋਈ ਜਵਾਬ ਦੇਣ ਤੋਂ ਟਾਲਾ ਵੱਟੀ ਰੱਖਿਆ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਦਿੱਤਾ ਜਾ ਚੁੱਕਾ ਹੈ, ਜਿਸਤੋਂ ਦੂਜੇ ਦਿਨ ਹੀ ਸ: ਬਾਦਲ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋ ਕੇ ਸਜ਼ਾ ਲਗਾਉਣ ਦੀ ਬੇਨਤੀ ਕਰ ਚੁੱਕੇ ਹਨ। ਇੱਥੇ ਇਹ ਦਸਣਾ ਬਣਦਾ ਹੈ ਕਿ 30 ਅਗਸਤ ਨੂੰ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇਣ ਮੌਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਾਲ 2007 ਤੋਂ 2017 ਤੱਕ ਅਕਾਲੀ ਦਲ ਸਰਕਾਰ ਦੌਰਾਨ ਰਹੇ ਸਿੱਖ ਮੰਤਰੀਆਂ ਨੂੰ ਵੀ 15 ਦਿਨਾਂ ਦੇ ਅੰਦਰ ਅੰਦਰ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦੇ ਹੁਕਮ ਦਿੱਤੇ ਸਨ।
Share the post "ਹੁਣ ਮਨਪ੍ਰੀਤ ਬਾਦਲ ਤੇ ਲੰਗਾਹ ਨੇ ਵੀ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਦਿੱਤਾ ਸਪੱਸ਼ਟੀਕਰਨ"