ਹੁਣ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਨਹੀਂ ਪਵੇਗਾ ਭਟਕਣਾ: ਅਮਰਜੀਤ ਮਹਿਤਾ

Date:

spot_img

👉ਮੇਅਰ ਵਾਰਡ ਤੋਂ ਰਾਸ਼ਨ ਕਿੱਟ ਵੰਡ ਮੁਹਿੰਮ ਦੀ ਸ਼ੁਰੂਆਤ, ਹਰ ਵਾਰਡ ਵਿੱਚ ਲੱਗਣਗੇ ਜਨ ਸੁਣਵਾਈ ਕੈਂਪ ਅਤੇ ਖੁੱਲਣਗੇ ਦਫ਼ਤਰ
Bathinda News: ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਹੁਣ ਉਨ੍ਹਾਂ ਦੇ ਘਰ-ਘਰ ਤੱਕ ਪਹੁੰਚ ਕੇ ਕੀਤਾ ਜਾਵੇਗਾ। ਇਸੇ ਮਕਸਦ ਨਾਲ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ “ਲੋਕ ਮਿਲਣੀ ਮੁਹਿੰਮ” ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਦੇ ਨਾਲ ਹੀ ਅੱਜ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਨੇ ਮੇਅਰ ਵਾਰਡ ਨੰਬਰ 46 ਵਿੱਚ ਸਥਿਤ ਮੇਅਰ ਦਫ਼ਤਰ ਤੋਂ ਰਾਸ਼ਨ ਕਿੱਟ ਵੰਡ ਮੁਹਿੰਮ ਦਾ ਵੀ ਆਗਾਜ਼ ਕੀਤਾ।ਇਸ ਮੌਕੇ ਸ੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਹੁਣ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ। ਮੇਅਰ ਦਫ਼ਤਰ, ਕੌਂਸਲਰਾਂ ਅਤੇ ਪੂਰੀ ਟੀਮ ਵੱਲੋਂ ਹਰ ਵਾਰਡ ਵਿੱਚ ਪਹੁੰਚ ਕੇ “ਲੋਕ ਮਿਲਣੀ ਮੁਹਿੰਮ” ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ 👉ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ “ਰੰਗਲਾ ਪੰਜਾਬ, ਖੁਸ਼ਹਾਲ ਪੰਜਾਬ” ਦੇ ਸੰਕਲਪ ਨੂੰ ਜ਼ਮੀਨੀ ਪੱਧਰ ’ਤੇ ਸਾਕਾਰ ਕਰਨ ਲਈ ਬਠਿੰਡਾ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਅਤੇ ਉਨ੍ਹਾਂ ਦੀ ਪੂਰੀ ਟੀਮ ਸ਼ਹਿਰ ਨੂੰ ਸਮੱਸਿਆ-ਮੁਕਤ ਅਤੇ ਆਧੁਨਿਕ ਸਹੂਲਤਾਂ ਨਾਲ ਲੈਸ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਬਠਿੰਡਾ ਸੂਬੇ ਦੇ ਸਭ ਤੋਂ ਵਿਕਸਤ ਅਤੇ ਖੁਸ਼ਹਾਲ ਸ਼ਹਿਰਾਂ ਵਿੱਚ ਸ਼ਾਮਲ ਹੋਵੇਗਾ।ਸ੍ਰੀ ਅਮਰਜੀਤ ਮਹਿਤਾ ਨੇ ਦੱਸਿਆ ਕਿ ਲੋਕ ਮਿਲਣੀ ਮੁਹਿੰਮ ਤਹਿਤ ਮਹਿਤਾ ਪਰਿਵਾਰ ਅਤੇ ਉਨ੍ਹਾਂ ਦੀ ਟੀਮ ਹਰ ਵਾਰਡ ਵਿੱਚ ਜਾ ਕੇ ਲੋਕਾਂ ਨਾਲ ਸਿੱਧਾ ਸੰਵਾਦ ਕਰ ਰਹੀ ਹੈ। ਵਾਰਡ ਪੱਧਰ ’ਤੇ ਨਿਯਮਿਤ ਮੀਟਿੰਗਾਂ ਕਰਵਾਈਆਂ ਜਾ ਰਹੀਆਂ ਹਨ, ਜਿੱਥੇ ਲੋਕ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾ ਰਹੇ ਹਨ। ਇਨ੍ਹਾਂ ਸਮੱਸਿਆਵਾਂ ਦਾ ਤਰਜੀਹ ਦੇ ਆਧਾਰ ’ਤੇ ਹੱਲ ਯਕੀਨੀ ਬਣਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਵਾਰਡ ਵਿੱਚ ਜਨ ਸੰਪਰਕ ਦਫ਼ਤਰ ਖੋਲ੍ਹੇ ਜਾਣਗੇ ਅਤੇ ਸਮੇਂ-ਸਮੇਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਤਾਂ ਜੋ ਕਿਸੇ ਵੀ ਵਿਅਕਤੀ ਨੂੰ ਆਪਣੀਅਾਂ ਸਮੱਸਿਆਵਾਂ ਦੇ ਹੱਲ ਲਈ ਇੱਧਰ-ਉੱਧਰ ਨਾ ਭਟਕਣਾ ਪਵੇ।

ਇਹ ਵੀ ਪੜ੍ਹੋ 👉Vigilance Bureau ਵੱਲੋਂ ਮਾਰਚ 2022 ਤੋਂ ਮਈ 2026 ਦਰਮਿਆਨ 1055 ਦਰਜ ਮਾਮਲਿਆਂ ਵਿੱਚ 1111 ਮੁਲਜ਼ਮ ਗ੍ਰਿਫ਼ਤਾਰ

ਸ੍ਰੀ ਅਮਰਜੀਤ ਮਹਿਤਾ ਨੇ ਰਾਸ਼ਨ ਕਿੱਟ ਵੰਡ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਜੇਕਰ ਕਿਸੇ ਲੋੜਵੰਦ ਨੂੰ ਰਾਸ਼ਨ ਸੰਬੰਧੀ ਕੋਈ ਸਮੱਸਿਆ ਆਉਂਦੀ ਹੈ, ਜਾਂ ਕੋਈ ਡਿਪੂ ਹੋਲਡਰ ਬੇਲੋੜੀ ਪਰੇਸ਼ਾਨ ਕਰਦਾ ਹੈ, ਤਾਂ ਮੇਅਰ ਦਫ਼ਤਰ ਅਤੇ ਸੰਬੰਧਤ ਵਾਰਡ ਕੌਂਸਲਰ ਖੁਦ ਮਦਦ ਯਕੀਨੀ ਬਣਾਉਣਗੇ। ਲੋੜਵੰਦ ਪਰਿਵਾਰਾਂ ਤੱਕ ਰਾਸ਼ਨ ਕਿੱਟ ਵੀ ਪਹੁੰਚਾਈ ਜਾਵੇਗੀ।ਉਨ੍ਹਾਂ ਕਿਹਾ ਕਿ ਬਜ਼ੁਰਗਾਂ ਨੂੰ ਆਪਣੇ ਸਰਕਾਰੀ ਅਤੇ ਸਮਾਜਿਕ ਕੰਮਾਂ ਲਈ ਹੁਣ ਦਰ-ਦਰ ਭਟਕਣ ਦੀ ਲੋੜ ਨਹੀਂ ਪਵੇਗੀ। ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਅਤੇ ਉਨ੍ਹਾਂ ਦੀ ਟੀਮ ਸੀਨੀਅਰ ਨਾਗਰਿਕਾਂ ਦੇ ਕੰਮਾਂ ਵਿੱਚ ਹਰ ਸੰਭਵ ਸਹਿਯੋਗ ਕਰੇਗੀ, ਤਾਂ ਜੋ ਉਨ੍ਹਾਂ ਨੂੰ ਸਨਮਾਨਜਨਕ ਅਤੇ ਆਸਾਨ ਸੇਵਾਵਾਂ ਮਿਲ ਸਕਣ।
ਸ੍ਰੀ ਮਹਿਤਾ ਨੇ ਕਿਹਾ ਕਿ ਮਹਿਤਾ ਪਰਿਵਾਰ ਦਾ ਮਿਸ਼ਨ ਹੈ ਕਿ ਹਰ ਪਰਿਵਾਰ ਖੁਸ਼ਹਾਲ ਰਹੇ ਅਤੇ ਬਠਿੰਡਾ ਤਰੱਕੀ ਕਰੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਮਾਵਾਂ ਅਤੇ ਧੀਆਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਗਈ ਹੈ। ਪੰਜਾਬ ਦੇ ਲੱਖਾਂ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਸਿਹਤ ਬੀਮਾ ਯੋਜਨਾ ਤਹਿਤ ਮੁਫ਼ਤ ਇਲਾਜ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਸਕੂਲ ਦੇਸ਼ ਭਰ ਵਿੱਚ ਪਹਿਲੇ ਨੰਬਰ ’ਤੇ ਆਏ ਹਨ। ਇਸੇ ਤਰ੍ਹਾਂ ਲੋਕ ਭਲਾਈ ਦੀਆਂ ਕਈ ਹੋਰ ਯੋਜਨਾਵਾਂ ਵੀ ਪੰਜਾਬ ਵਿੱਚ ਚਲਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ 👉CM Bhagwant Mann ਵੱਲੋਂ ਕਾਦੀਆਂ ਨੂੰ ਸਬ ਡਿਵੀਜ਼ਨ ਅਤੇ ਗੁਰਇਕਬਾਲ ਸਿੰਘ ਮਾਹਲ ਨੂੰ ਹਲਕਾ ਇੰਚਾਰਜ ਬਣਾਉਣ ਦਾ ਐਲਾਨ

ਸ੍ਰੀ ਅਮਰਜੀਤ ਮਹਿਤਾ ਨੇ ਦੱਸਿਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਇਤਿਹਾਸਕ ਵਿਕਾਸ ਕਾਰਜਾਂ ਨੂੰ ਬਠਿੰਡਾ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਸ਼ਹਿਰ ਦੇ ਹਰ ਵਾਰਡ ਨੂੰ ਸਮੱਸਿਆ-ਮੁਕਤ ਬਣਾਉਣ ਦੇ ਮਕਸਦ ਨਾਲ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਸੜਕਾਂ ਦਾ ਨਿਰਮਾਣ ਤੇਜ਼ੀ ਨਾਲ ਕਰਵਾਇਆ ਜਾ ਰਿਹਾ ਹੈ ਅਤੇ ਸੀਵਰੇਜ ਪ੍ਰਬੰਧ ਨੂੰ ਵੀ ਆਧੁਨਿਕ ਬਣਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੱਚਿਆਂ ਦੀ ਸਿੱਖਿਆ ਅਤੇ ਸਿਹਤ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ। ਵਾਰਡ ਨੰਬਰ 46 ਵਿੱਚ ਦੋ ਆਧੁਨਿਕ ਕਮਿਊਨਿਟੀ ਹਾਲ ਬਣਾਏ ਜਾ ਰਹੇ ਹਨ। ਇਸ ਦੇ ਨਾਲ ਹੀ ਬੱਚਿਆਂ ਲਈ ਮੁਫ਼ਤ ਕਿਤਾਬਾਂ ਦੀ ਵਿਵਸਥਾ ਅਤੇ ਲੋੜਵੰਦ ਵਿਦਿਆਰਥੀਆਂ ਲਈ ਮੁਫ਼ਤ ਟਿਊਸ਼ਨ ਦੀ ਸਹੂਲਤ ਦੇਣ ਦੀ ਵੀ ਯੋਜਨਾ ਹੈ।ਸ੍ਰੀ ਮਹਿਤਾ ਨੇ ਦੱਸਿਆ ਕਿ ਸ਼ਹਿਰ ਦੇ ਸੁੰਦਰਿਕਰਨ ਤਹਿਤ ਸਰਹਿੰਦ ਨਹਿਰ ਦੇ ਨੇੜੇ ਇੱਕ ਆਕਰਸ਼ਕ ਨੇਚਰ ਪਾਰਕ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਬਿਹਤਰ ਮਨੋਰੰਜਨ ਅਤੇ ਕੁਦਰਤੀ ਵਾਤਾਵਰਣ ਮਿਲੇਗਾ।ਉਨ੍ਹਾਂ ਕਿਹਾ ਕਿ ਮਹਿਤਾ ਪਰਿਵਾਰ ਹਮੇਸ਼ਾ ਬਠਿੰਡਾ ਦੇ ਲੋਕਾਂ ਦੇ ਚਿਹਰਿਆਂ ’ਤੇ ਮੁਸਕਾਨ ਲਿਆਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਸਮਰਪਿਤ ਰਿਹਾ ਹੈ। ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ “ਰੰਗਲਾ ਪੰਜਾਬ, ਖੁਸ਼ਹਾਲ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਅਤੇ ਉਨ੍ਹਾਂ ਦੀ ਪੂਰੀ ਟੀਮ ਪੂਰੀ ਨਿਸ਼ਠਾ ਨਾਲ ਕੰਮ ਕਰ ਰਹੀ ਹੈ। ਆਉਣ ਵਾਲੇ ਸਮੇਂ ਵਿੱਚ ਬਠਿੰਡਾ ਵਿਕਾਸ, ਸਫ਼ਾਈ, ਜਨ ਸਹੂਲਤਾਂ ਅਤੇ ਲੋਕ ਸੇਵਾ ਦੇ ਖੇਤਰ ਵਿੱਚ ਇੱਕ ਨਵੀਂ ਪਛਾਣ ਕਾਇਮ ਕਰੇਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

CM Bhagwant Singh Mann ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

👉ਨਵੇਂ ਜਿੰਮ ਖੁੱਲ੍ਹਣ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਰ...