Thursday, April 16, 2026
spot_img
spot_img

ਹੁਣ ਪੰਜਾਬ ਦੇ ਮੁੱਖ ਅਤੇ ਮਿੰਨੀ ਸਿਵਲ ਸਕੱਤਰੇਤ ਨੂੰ ਮਿਲੀ ਬੰ+ਬ ਨਾਲ ਉਡਾਉਣ ਦੀ ਮਿਲੀ ਧਮਕੀ

Date:

spot_img

Chandigarh News: ਪਹਿਲਾਂ ਪੰਜਾਬ ਅਤੇ ਬੀਤੇ ਕੱਲ ਚੰਡੀਗੜ੍ਹ ਦੇ ਅੱਧੀ ਦਰਜ਼ਨ ਸਕੂਲਾਂ ਤੋਂ ਬਾਅਦ ਹੁਣ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਖਬਰਾਂ ਮੁਤਾਬਕ ਇਸ ਸਬੰਧ ਵਿਚ ਇੱਕ ਈਮੇਲ ਆਈ ਹੈ, ਜਿਸ ਤੋਂ ਬਾਅਦ ਪੰਜਾਬ ਸਿਵਲ ਸਕੱਤਰੇਤ ਨੂੰ ਖਾਲੀ ਕਰਵਾ ਲਿਆ ਗਿਆ। ਪੰਜਾਬ ਸਰਕਾਰ ਦੇ ਮੁੱਖ ਦਫ਼ਤਰ ਅਤੇ ਮੁਲਾਜ਼ਮਾਂ ਦੇ ਸਭ ਤੋਂ ਵੱਡੇ ਦਫ਼ਤਰ ਮੰਨੇ ਜਾਂਦੇ ਚੰਡੀਗੜ੍ਹ ਦੇ ਸੈਕਟਰ 1 ਵਿਚ ਸਥਿਤ ਸਿਵਲ ਸਕੱਤਰੇਤ ਅਤੇ ਉਸਤੋਂ ਬਾਅਦ ਸੈਕਟਰ 9 ਵਿਚ ਸਥਿਤ ਮਿੰਨੀ ਸਕੱਤਰੇਤ ਅਤੇ ਸੈਕਟਰ 36 ਵਿਚ ਸਥਿਤ ਇੱਕ ਹੋਰ ਸਰਕਾਰੀ ਦਫ਼ਤਰ ਨੂੰ ਬੰਬ ਦੀ ਧਮਕੀ ਵਾਲੀ ਈਮੇਲ ਮਿਲੀ ਹੈ।

ਇਹ ਵੀ ਪੜ੍ਹੋ Chandigarh City ਨੂੰ ਅੱਜ ਮਿਲੇਗਾ ਨਵਾਂ Mayor; ਭਾਜਪਾ,ਕਾਂਗਰਸ ਤੇ ਆਪ ਮੈਦਾਨ ‘ਚ

ਜਿਸਤੋਂ ਬਾਅਦ ਇੱਥੇ ਹਫੜਾ ਦਫ਼ੜੀ ਮੱਚ ਗਈ ਹੈ ਅਤੇ ਇਸ ਸਕੱਤਰੇਤ ਦੀ ਸੁਰੱਖਿਆ ਦਾ ਜਿੰਮਾਂ ਸੰਭਾਲ ਰਹੀ ਸੀਆਈਐਸਐਫ ਤੋਂ ਇਲਾਵਾ ਚੰਡੀਗੜ੍ਹ ਅਤੇ ਪੰਜਾਬ ਪੁਲਿਸ ਸਮੇਤ ਖੁਫੀਆ ਏਜੰਸੀਆਂ ਹਰਕਤ ਵਿੱਚ ਆ ਗਈਆਂ ਹਨ। ਪੁਲਿਸ ਅਧਿਕਾਰੀਆਂ ਵੱਲੋਂ ਸਿਵਲ ਸਕੱਤਰੇਤ ਅਤੇ ਦੂਜੇ ਦੋਨਾਂ ਦਫ਼ਤਰਾਂ ਨੁੰ ਖਾਲੀ ਕਰਵਾ ਕੇ ਇਸਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦੇ ਡਾਗ ਸੁਕਾਇਡ, ਫ਼ੌਰੇਂਸਕ ਅਤੇ ਬੰਬ ਸੁਕਾਇਡ ਟੀਮ ਦੇ ਮੈਂਬਰਾਂ ਵੱਲੋਂ ਚੱਪਾ ਚੱਪਾ ਛਾਣਿਆ ਜਾ ਰਿਹਾ। ਦਸਣਾ ਬਣਦਾ ਹੈ ਕਿ ਇਸਤੋਂ ਪਹਿਲਾਂ ਪੰਜਾਬ ਦੇ ਕਈ ਸ਼ਹਿਰਾਂ ਵਿਚ ਸਥਿਤ ਦਰਜ਼ਨਾਂ ਸਕੂਲਾਂ, ਅਦਾਲਤਾਂ ਤੇ ਹੋਰਨਾਂ ਸਰਕਾਰੀ ਦਫ਼ਤਰਾਂ ਨੂੰ ਵੀ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਹੱਦਬੰਦੀ ਪੰਜਾਬ ਵਰਗੇ ਸੂਬਿਆਂ ‘ਤੇ ਭਾਜਪਾ ਦਾ ਲੁੱਕ ਕੇ ਹਮਲਾ: ਰਾਜਾ ਵੜਿੰਗ

👉ਸਿਆਸੀ ਭੇਦਭਾਵ ਖ਼ਿਲਾਫ਼ ਵੱਡੇ ਪੱਧਰ 'ਤੇ ਜਨ ਅੰਦੋਲਨ ਕਰਨ...

ਟਰੇਡਰਜ਼ ਕਮਿਸ਼ਨ ਦੀ ਬੈਠਕ ਮੌਕੇ ਡਿਪਟੀ ਕਮਿਸ਼ਨਰ ਨੇ ਕੀਤਾ ਸ਼ਿਕਾਇਤਾਂ ਦਾ ਨਿਪਟਾਰਾ

👉ਕਿਹਾ, ਭਗਵੰਤ ਮਾਨ ਸਰਕਾਰ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ...