spot_img

ਹੁਣ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ‘ਤੇ ਚੱਲੀ ਗੋ*ਲੀ, ਪੁਲਿਸ ਵੱਲੋਂ ਜਾਂਚ ਸ਼ੁਰੂ

Date:

spot_img

Amritsar News: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਵੀਰ ਸਿੰਘ ਦੇ ਘਰ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਬੀਤੀ 12-13 ਅਗੱਸਤ ਦੀ ਅੱਧੀ ਰਾਤ ਨੂੰ ਵਾਪਰੀ ਦੱਸੀ ਜਾ ਰਹੀ ਹੈ, ਜਿਸਦੀ ਜਾਣਕਾਰੀ ਹੁਣ ਸਾਹਮਣੇ ਨਿਕਲੀ ਹੈ। ਘਟਨਾ ਦਾ ਪਤਾ ਲੱਗਦੇ ਹੀ ਅੰਮ੍ਰਿਤਸਰ ਦੀ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਮਿਲੀ ਸੂਚਨਾ ਮੁਤਾਬਕ ਗਿਆਨੀ ਰਘਵੀਰ ਸਿੰਘ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਪ੍ਰਤਾਪ ਨਗਰ ਵਿਖੇ ਆਪਣੀ ਨਿੱਜੀ ਰਿਹਾਇਸ਼ ਵਿਖੇ ਰਹਿ ਰਹੇ ਹਨ।

ਇਹ ਵੀ ਪੜ੍ਹੋ 👉ਡੌਂਕੀ ਗਿਰੋਹ ਦੇ ਸਿਕੰਜ਼ੇ ‘ਚ ਫ਼ਸੇ ਨੌਜਵਾਨ ਦੀ ਵੀਡੀਓ ਵਾਈਰਲ…, ਦੇਖੋ ਵੀਡੀਓ

ਮੀਡੀਆ ਨਾਲ ਗੱਲਬਾਤ ਕਰਦਿਆਂ ਖੁਦ ਗਿਆਨੀ ਰਘਵੀਰ ਸਿੰਘ ਨੇ ਇਸ ਘਟਨਾ ਦੀ ਜਾਣਕਾਰੀ ਦਿੰਦਿਆਂ ਦਸਿਆ ਕਿ ਬੀਤੇ ਕੱਲ ਜਦ ਉਸਦੀ ਗੱਡੀ ਦਾ ਡਰਾਈਵਰ ਸਫ਼ਾਈ ਕਰ ਰਿਹਾ ਸੀ ਤਾਂ ਉਸਨੂੰ ਗੱਡੀ ਦੇ ਬੋਰਨਟ ਵਿਚ ਇੱਕ ਗੋਲੀ ਦਾ ਖੋਲ ਦਿਸਿਆ, ਜਿਸਦੇ ਬਾਰੇ ਉਨ੍ਹਾਂ ਤੁਰੰਤ ਜਥੇਦਾਰ ਸਾਹਿਬ ਨੂੰ ਜਾਣਕਾਰੀ ਦਿੱਤੀ। ਮੁਢਲੀ ਜਾਂਚ ਤੋਂ ਬਾਅਦ ਥਾਣਾ ਮਕਸੂਦਾ ਦੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਤੁਰੰਤ ਥਾਣਾ ਮੁਖੀ ਅਤੇ ਇਲਾਕੇ ਦੇ ਡੀਐਸਪੀ ਮੌਕੇ ‘ਤੇ ਪੁੱਜੇ ਅਤੇ ਜਾਂਚ ਸ਼ੁਰੂ ਕੀਤੀ। ਜਥੈਦਾਰ ਮੁਤਾਬਕ ਇਸ ਮੌਕੇ ਸੀਸੀਟੀਵੀ ਕੈਮਰੇ ਵੀ ਚੈੱਕ ਕੀਤੇ ਗਏ, ਜਿਸ ਵਿਚ ਰਾਤ 12.04 ਵਜੇਂ ਇੱਕ ਸਕੂਟੀ ਸਵਾਰ ਨੌਜਵਾਨ ਉਨ੍ਹਾਂ ਦੇ ਘਰ ਅੱਗੇ ਖੜਾ ਤੇ ਮੁੜ ਦੂਰ ਖੜ ਕੇ ਮੋਬਾਇਲ ਫ਼ੋਨ ‘ਤੇ ਗੱਲਬਾਤ ਕਰਦਿਆਂ ਦਿਖਾਈ ਦਿੰਦਾ ਹੈ। ਜਿਸਨੂੰ ਪੁਲਿਸ ਵੱਲੋਂ ਲੱਭਿਆ ਜਾ ਰਿਹਾ।

ਇਹ ਵੀ ਪੜ੍ਹੋ 👉Sukhbir Badal ਦੀ ਜਾਨ ਬਚਾਉਣ ਵਾਲੇ ਇੰਸਪੈਕਟਰ ਦਾ ਹਰਸਿਮਰਤ ਕੌਰ ਬਾਦਲ ਨੇ ਕੀਤਾ ਧੰਨਵਾਦ

ਗਿਆਨੀ ਰਘਵੀਰ ਸਿੰਘ ਨੇ ਕਿਹਾ ਕਿ ਬੇਸ਼ੱਕ ਉਨ੍ਹਾਂ ਨੂੰ ਪਹਿਲਾਂ ਕੋਈ ਧਮਕੀ ਵਗੈਰਾ ਨਹੀਂ ਆਈ ਪ੍ਰੰਤੂ ਪੁਲਿਸ ਨੇ ਹੁਣ ਉਨ੍ਹਾਂ ਨੂੰ ਸੁਚੇਤ ਰਹਿਣ ਲਈ ਕਿਹਾ। ਉਧਰ, ਡੀਸੀਪੀ ਰਵਿੰਦਰਪਾਲ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਤੇ ਇਸਨੂੰ ਪਹਿਲੀ ਨਜ਼ਰੇ ਹਮਲਾ ਕਹਿਣਾ ਠੀਕ ਨਹੀਂ, ਕਿਉਂਕਿ ਜਾਂਚ ਤੋਂ ਬਾਅਦ ਕਾਰਨਾਂ ਦਾ ਖੁਲਾਸਾ ਹੋਵੇਗਾ। ਦਸਣਾ ਬਣਦਾ ਹੈ ਕਿ ਗਿਆਨੀ ਰਘਵੀਰ ਸਿੰਘ ਦੀ ਜਥੇਦਾਰੀ ਸਮੇਂ ਹੀ 2 ਦਸੰਬਰ 2024 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੇ ਕੁੱਝ ਸਾਥੀ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਸੀ। ਹਾਲਾਂਕਿ ਇਸ ਫੈਸਲੇ ਤੋਂ ਕੁੱਝ ਸਮੇਂ ਬਾਅਦ ਗਿਆਨੀ ਰਘਵੀਰ ਸਿੰਘ ਸਮੇਤ ਇਸ ਫੈਸਲੇ ਵਿਚ ਭਾਗੀਦਾਰ ਰਹੇ ਹੋਰਨਾਂ ਜਥੈਦਾਰਾਂ ਨੂੰ ਹਟਾ ਦਿੱਤਾ ਗਿਆ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

Punjab ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

👉ਸਮੁੱਚੇ ਜੀਐਸਟੀ ਵਿੱਚ 17.39% ਵਾਧਾ, ਐਸਜੀਐਸਟੀ ਨਕਦ ਵਾਧਾ ਦੇਸ਼...

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

👉ਦੁਬਈ ਅਤੇ ਅਮਰੀਕਾ ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ...