WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਪੰਜਾਬ

ਹੁਣ ਸੂਬੇ ’ਚ ਗੈਰ-ਕਲੌਨੀ ਕੱਟਣ ਵਾਲਿਆਂ ਵਿਰੁਧ ਹੋਵੇਗੀ ਸਖ਼ਤ ਕਾਰਵਾਈ, ਬਣੇਗਾ ਨਵਾਂ ਕਾਨੂੰਨ

ਮੁੱਖ ਮੰਤਰੀ ਵਲਂੋ ਬਿੱਲ ਦਾ ਖਰੜਾ ਤਿਆਰ ਕਰਨ ਦੇ ਹੁਕਮ
ਚੰਡੀਗੜ੍ਹ, 7 ਫਰਵਰੀ: ਬੀਤੇ ਕੱਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਰਜਿਸਟਰੀਆਂ ਦੇ ਲਈ ਐਨ.ਓ.ਸੀ ਦੀ ਸ਼ਰਤ ਨੂੰ ਖ਼ਤਮ ਕਰਨ ਦੇ ਐਲਾਨ ਤੋਂ ਬਾਅਦ ਹੁਣ ਸੂਬੇ ਵਿਚ ਗ਼ੈਰ ਕਾਨੂੰਨੀ ਕਲੋਨੀਆਂ ਬਣਨ ਤੋਂ ਰੋਕਣ ਅਤੇ ਅਜਿਹੇ ਕਲੋਨਾਈਜ਼ਰਾਂ ਵਿਰੁਧ ਸਖ਼ਤ ਕਾਰਵਾਈ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਹਨ। ਇਸ ਸਬੰਧ ਵਿਚ ਅੱਜ ਮੁੱਖ ਮੰਤਰੀ ਸ: ਮਾਨ ਦੀ ਅਗਵਾਈ ਹੇਠ ਹੋਈ ਉੱਚ ਪੱਧਰੀ ਮੀਟਿੰਗ ਵਿਚ ਜਿਥੇ ਐਨ.ਓ.ਸੀ ਦੀ ਸ਼ਰਤ ਨੂੰ ਲਾਗੂ ਕਰਨ ਲਈ ਵਿਚਾਰ ਚਰਚਾਵਾਂ ਕੀਤੀਆਂ ਗਈਆਂ, ਉਥੇ ਗੈਰ-ਕਲੌਨੀ ਬਣਨ ਤੋਂ ਰੋਕਣ ਲਈ ਬਿੱਲ ਦਾ ਖਰੜਾ ਤਿਆਰ ਕਰਨ ਦੇ ਹੁਕਮ ਦਿੱਤੇ ਗਏ। ਮੁੱਖ ਮੰਤਰੀ ਨੇ ਇਸ ਮੌਕੇ ਕਿਹਾ ਕਿ ਐਨ.ਓ.ਸੀ ਖ਼ਤਮ ਦੇ ਫੈਸਲੇ ਦਾ ਮੰਤਵ ਆਮ ਜਨਤਾ ਨੂੰ ਸਹੂਲਤ ਦੇਣਾ ਹੈ।

ਪੰਜਾਬ ‘ਚ ਰਜਿਸਟਰੀਆਂ ‘ਤੇ NOC ਖ਼ਤਮ!

ਉਨ੍ਹਾਂ ਕਿਹਾ ਕਿ ਗ਼ੈਰ ਕਾਨੂੰਨੀ ਕਲੋਨਾਈਜ਼ਰਾਂ ਦੁਆਲੇ ਸ਼ਿਕੰਜਾ ਕਸਣ ਲਈ ਨਵਾਂ ਕਾਨੂੰਨ ਬਣਾਉਣ ਦੀ ਬੇਹੱਦ ਲੋੜ ਹੈ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਪੰਜਾਬ ਵਿਧਾਨ ਸਭਾ ਦੇ ਅਗਲੇ ਸੈਸ਼ਨ ਤੋਂ ਪਹਿਲਾਂ ਨਵੇਂ ਬਿੱਲ ਦਾ ਖਰੜਾ ਤਿਆਰ ਕਰਨ ਲਈ ਆਖਿਆ ਤਾਂ ਕਿ ਵਿਧਾਨ ਸਭਾ ਤੋਂ ਇਸ ਦੀ ਪ੍ਰਵਾਨਗੀ ਲਈ ਜਾ ਸਕੇ। ਉਨ੍ਹਾਂ ਕਿਹਾ ਕਿ ਗ਼ੈਰ ਕਾਨੂੰਨੀ ਕਲੋਨਾਈਜ਼ਰ ਸਬਜ਼ਬਾਗ਼ ਦਿਖਾ ਕੇ ਲੋਕਾਂ ਨੂੰ ਲੁੱਟਦੇ ਹਨ ਅਤੇ ਆਪਣੀਆਂ ਗ਼ੈਰ ਪ੍ਰਵਾਨਿਤ ਕਲੋਨੀਆਂ ਵੇਚ ਦਿੰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿਸੇ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਬਿਨਾਂ ਪ੍ਰਵਾਨਗੀ ਲਏ ਪਲਾਟ ਵੇਚ ਰਹੇ ਕਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਗ਼ੈਰ ਕਾਨੂੰਨੀ ਕਲੋਨੀਆਂ ਬਣਾਉਣ ਦੀ ਇਜਾਜ਼ਤ ਨਹੀਂ ਦੇਵੇਗੀ ਅਤੇ ਇਸ ਜੁਰਮ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਦਮ ਚੁੱਕੇ ਜਾਣਗੇ।

 

Related posts

ਚੰਨੀ ਨੇ ਪੀਐਸਪੀਸੀਐਲ ਨੂੰ ਵਾਤਾਵਰਨ ਪੱਖੀ ਬਿਜਲੀ ਦੀ ਵਰਤੋਂ ਕਰਨ ਲਈ ਕਿਹਾ

punjabusernewssite

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਵਿਦੇਸ਼ ਤੋਂ ਪਰਤੇ, ਕਾਂਗਰਸ ’ਚ ਨਵੇਂ ਸਮੀਕਰਨ ਬਣਨ ਦੀ ਸੰਭਾਵਨਾ

punjabusernewssite

‘ਆਪ‘ ਦੀ ਗੈਂਗਸਟਰਾਂ ਨੂੰ ਅਪੀਲ: ਹਿੰਸਾ ਛੱਡ, ਮੁੱਖ ਧਾਰਾ ਵਿੱਚ ਵਾਪਸ ਆਓ

punjabusernewssite