ਸੂਬੇ ਦੇ ਸਿੱਖ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ
ਜੰਮੂ, 12 ਦਸੰਬਰ: ਸੂਬੇ ਵਿੱਚ ਧਾਰਾ 370 ਹਟਾਉਣ ਤੋਂ ਬਾਅਦ ਸਿੱਖ ਭਾਈਚਾਰੇ ਦੀ ਵੱਡੀ ਮੰਗ ਪੂਰੀ ਕਰਦਿਆਂ ਆਨੰਦ ਮੈਰਜ ਐਕਟ 2016 ਲਾਗੂ ਕਰ ਦਿੱਤਾ ਗਿਆ ਹੈ। ਸੂਬੇ ਦੇ ਰਾਜਪਾਲ ਮਨੋਜ ਸਿਨਾ ਵਲੋਂ ਇਸ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਹੁਣ ਸੂਬਾ ਸਰਕਾਰ ਵੱਲੋਂ ਬਕਾਇਦਾ ਇੱਕ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਨੋਟੀਫਿਕੇਸ਼ਨ ਦੇ ਜਾਰੀ ਹੋਣ ਤੋਂ ਬਾਅਦ ਹੁਣ ਜੰਮੂ ਤੇ ਕਸ਼ਮੀਰ ਕੇਂਦਰੀ ਸ਼ਾਸਿਤ ਪ੍ਰਦੇਸ਼ ਵਿੱਚ ਸਿੱਖ ਭਾਈਚਾਰੇ ਦੇ ਹੋਣ ਵਾਲੇ ਵਿਆਹ ਇਸ ਐਕਟ ਦੇ ਤਹਿਤ ਰਜਿਸਟਰ ਹੋਣਗੇ। ਇਸਦੇ ਲਈ ਤਹਿਸੀਲਦਾਰ ਬਕਾਇਦਾ ਰਜਿਸਟਰਾਰ ਦੇ ਤੌਰ ‘ਤੇ ਕੰਮ ਕਰੇਗਾ।
ਸਾਂਝੇ ਸ਼ਮਸ਼ਾਨਘਾਟ ਬਣਾਉਣ ਵਾਲੇ 29 ਪਿੰਡਾਂ ਨੂੰ ਪੰਜਾਬ ਸਰਕਾਰ ਦੇਵੇਗੀ 5-5 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ
ਇਸ ਤੋਂ ਪਹਿਲਾਂ ਵੀ ਦੇਸ਼ ਦੇ ਕਰੀਬ ਦੋ ਦਰਜਨ ਸੂਬਿਆਂ ਦੇ ਵਿੱਚ ਆਨੰਦ ਮੈਰਜ ਐਕਟ ਲਾਗੂ ਹੋ ਚੁੱਕਿਆ ਹੈ। ਗੌਰਤਲਬ ਹੈ ਕਿ ਧਾਰਾ 370 ਕਾਰਨ ਅਨੰਦ ਮੈਰਜ ਐਕਟ 2016 ਨੂੰ ਇਥੇ ਲਾਗੂ ਨਹੀਂ ਕੀਤਾ ਜਾ ਸਕਦਾ ਸੀ। ਪ੍ਰੰਤੂ 5 ਅਗਸਤ 2019 ਨੂੰ ਦੇਸ਼ ਦੀ ਸੰਸਦ ਵੱਲੋਂ ਜੰਮੂ ਕਸ਼ਮੀਰ ਦੇ ਵਿੱਚ ਧਾਰਾ 370 ਨੂੰ ਖਤਮ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਇਸ ਸੂਬੇ ਦੇ ਵਿੱਚ ਵੀ ਦੂਜੇ ਕੇਂਦਰੀ ਕਨੂੰਨਾਂ ਦੀ ਤਰ੍ਹਾਂ ਆਨੰਦ ਮੈਰਜ ਐਕਟ 2016 ਲਾਗੂ ਕਰਨ ਲਈ ਰਾਹ ਪੱਧਰਾ ਹੋ ਗਿਆ ਸੀ। ਧਾਰਾ 370 ਹਟਾਉਣ ਤੋਂ ਬਾਅਦ ਹੁਣ ਸਿੱਖਾਂ ਵੱਲੋਂ ਲਗਾਤਾਰ ਜੰਮੂ ਤੇ ਕਸ਼ਮੀਰ ਦੇ ਪ੍ਰਸ਼ਾਸਨ ਤੋਂ ਇਲਾਵਾ ਕੇਂਦਰ ਸਰਕਾਰ ਕੋਲੋਂ ਅਨੰਦ ਮੈਰਜ ਐਕਟ ਨੂੰ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਸੀ।
ਡੀ-ਫਾਰਮੇਸੀ ਦੀਆਂ ਜਾਅਲੀ ਡਿਗਰੀਆਂ ਲੈਣ ਵਾਲੇ 9 ਕੈਮਿਸਟ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
ਸੂਬੇ ਦੇ ਪ੍ਰਮੁੱਖ ਸਿੱਖ ਆਗੂ ਜਗਮੋਹਨ ਸਿੰਘ ਰੈਨਾ ਨੇ ਅਨੰਦ ਮੈਰਜ ਐਕਟ ਲਾਗੂ ਕਰਨ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਬਹੁਤ ਲੰਮੇ ਸਮੇਂ ਤੋਂ ਸਿੱਖਾਂ ਵੱਲੋਂ ਚੁੱਕੀ ਜਾ ਰਹੀ ਮੰਗ ਸੀ, ਜਿਸ ਨੂੰ ਹੁਣ ਪੂਰਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਐਕਟ ਦੇ ਨਾਲ ਸਿੱਖਾਂ ਦੀ ਵੱਖਰੀ ਹੋਂਦ ਨੂੰ ਮਾਨਤਾ ਮਿਲਦੀ ਹੈ। ਗੌਰਤਲਬ ਹੈ ਕਿ ਕਿਸੇ ਸਮੇਂ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦਾ ਹਿੱਸਾ ਰਹੇ ਜੰਮੂ ਕਸ਼ਮੀਰ ਵਿੱਚ ਮੌਜੂਦਾ ਸਮੇਂ ਵੀ ਸਿੱਖਾਂ ਦੀ ਵੱਡੀ ਆਬਾਦੀ ਹੈ। ਹਾਲਾਂਕਿ ਪਿਛਲੇ ਤਿੰਨ ਦਹਾਕਿਆਂ ਤੋਂ ਜੰਮੂ ਕਸ਼ਮੀਰ ਵਿੱਚ ਅੱਤਵਾਦ ਦੀਆਂ ਘਟਨਾਵਾਂ ਕਾਰਨ ਕਸ਼ਮੀਰ ਵਾਦੀ ਚੋਂ ਸਿੱਖਾਂ ਨੇ ਪਲਾਇਨ ਕੀਤਾ ਹੈ ਪ੍ਰੰਤੂ ਜੰਮੂ, ਪੁੰਛ, ਰਜੌਰੀ ਤੇ ਕਠੂਆ ਆਦਿ ਜਿਲਿਆਂ ਦੇ ਵਿੱਚ ਲੱਖਾਂ ਦੀ ਤਾਦਾਦ ‘ਚ ਸਿੱਖ ਵੱਸਦੇ ਹਨ।ਜਿਨਾਂ ਵੱਲੋਂ ਜੰਮੂ ਕਸ਼ਮੀਰ ਦੇ ਪ੍ਰਸ਼ਾਸਨ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ।