ਸਰਕਾਰੀ ਦਫਤਰਾਂ ’ਚ ਹੁੰਦੀ ਖੱਜਲ ਖੁਆਰੀ ਬੰਦ, ਹੁਣ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’-ਭਗਵੰਤ ਮਾਨ
ਲੁਧਿਆਣਾ, 10 ਦਸੰਬਰ: ਪੰਜਾਬ ਵਾਸੀਆਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਇਕ ਹੋਰ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ ਕ੍ਰਾਂਤੀਕਾਰੀ ਸਕੀਮ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਦਾ ਆਗਾਜ਼ ਕੀਤਾ ਜਿਸ ਨਾਲ 43 ਸੇਵਾਵਾਂ ਲੋਕਾਂ ਨੂੰ ਘਰ ਬੈਠਿਆਂ ਮਿਲਣਗੀਆਂ।ਇਸ ਸਕੀਮ ਦੀ ਸ਼ੁਰੂਆਤ ਕਰਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਦਿਨ ਹੈ ਕਿਉਂਕਿ ਈਮਾਨਦਾਰ ਸਰਕਾਰ ਨੇ ਸੂਬੇ ਵਿੱਚ ਅਸੰਭਵ ਜਾਪਣ ਵਾਲੀ ਗੱਲ ਨੂੰ ਹਕੀਕਤ ਵਿੱਚ ਬਦਲ ਦਿੱਤਾ ਹੈ।
ਸਰਕਾਰੀ ਅਸਲਾਟਾਂ ਨਾਲ ਵਰਦੀ ’ਚ ਚੋਰੀ ਦੀ ਕੋਸ਼ਿਸ ਕਰਨ ਵਾਲੇ ਬਰਖਾਸਤ ਪੁਲਸੀਏ ਨਿਕਲੇ
ਉਨ੍ਹਾਂ ਕਿਹਾ ਕਿ ਸੂਬੇ ਨੇ ਅਰਵਿੰਦ ਕੇਜਰੀਵਾਲ ਦੀ ਸੋਚ ਵਿੱਚੋਂ ਉਪਜੇ ‘ਦਿੱਲੀ ਮਾਡਲ’ ਨੂੰ ਅਪਣਾਇਆ ਹੈ ਜਿਸ ਨਾਲ ਸੂਬੇ ਵਿੱਚ ਜੁਆਬਦੇਹੀ ਅਤੇ ਪਾਰਦਰਸ਼ੀ ਸ਼ਾਸਨ ਦੇ ਨਵੇਂ ਯੁੱਗ ਦਾ ਆਰੰਭ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਨਾਗਰਿਕ ਕੇਂਦਰਿਤ ਮਾਡਲ ਸਮੁੱਚੇ ਦੇਸ਼ ਵਿੱਚ ਲਾਗੂ ਹੋਵੇਗਾ ਜਿਸ ਨਾਲ ਦੇਸ਼ ਵਾਸੀਆਂ ਨੂੰ ਬਿਹਤਰ ਸੇਵਾਵਾਂ ਹਾਸਲ ਹੋਣਗੀਆਂ।ਮੁੱਖ ਮੰਤਰੀ ਨੇ ਕਿਹਾ, “ਅੱਜ ਦਾ ਦਿਨ ਸਧਾਰਨ ਦਿਨ ਨਹੀਂ ਹੈ ਸਗੋਂ ਪੰਜਾਬ ਅਤੇ ਪੰਜਾਬੀਆਂ ਲਈ ਫੈਸਲਾਕੁੰਨ ਪਲ ਵਜੋਂ ਭਾਰਤੀ ਸਿਆਸਤ ਅਤੇ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਹੋਣ ਵਾਲਾ ਦਿਨ ਹੈ।
ਸ਼ਹਿਰੀ ਸਥਾਨਕ ਇਕਾਈਆਂ ਵਿੱਚ ਸਮੁੱਚੀ ਊਰਜਾ ਕੁਸ਼ਲਤਾ ਨੂੰ 35-40 ਫ਼ੀਸਦ ਤੱਕ ਵਧਾਉਣ ਦੇ ਯਤਨ ਜਾਰੀ
ਜਦੋਂ ਭਵਿੱਖ ਵਿੱਚ ਇਹ ਪੁੱਛਿਆ ਕਿ ਆਮ ਆਦਮੀ ਦੀ ਸਹੂਲਤ ਲਈ ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੀ ਖੱਜਲ-ਖੁਆਰੀ ਕਦੋਂ ਖਤਮ ਹੋਈ ਸੀ ਤਾਂ ਇਸ ਦਾ ਜਵਾਬ ਇਹ ਹੋਵੇਗਾ ਕਿ 10 ਦਸੰਬਰ, 2023 ਨੂੰ ਪੰਜਾਬ ਨੇ ਇਸ ਇਨਕਲਾਬ ਦੌਰ ਦਾ ਮੁੱਢ ਬੰਨਿ੍ਹਆ ਸੀ।”ਮੁੱਖ ਮੰਤਰੀ ਨੇ ਕਿਹਾ, “ਲੋਕਾਂ ਦੇ ਰੋਜ਼ਮੱਰਾ ਦੇ ਕੰਮਕਾਜ ਕਰਵਾਉਣ ਲਈ ਮੈਂ ਅਤੇ ਮੇਰੀ ਪਾਰਟੀ ਦੇ ਬਾਕੀ 91 ਵਿਧਾਇਕ ਇਸ ਸਕੀਮ ਉਤੇ ਨਿਰੰਤਰ ਨਜ਼ਰ ਰੱਖਣਗੇ ਤਾਂ ਕਿ ਆਮ ਆਦਮੀ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਹ ਸਾਰੇ ਸਰਕਾਰੀ ਦਫ਼ਤਰਾਂ ਦੀ ਚੈਕਿੰਗ ਕਰਨਗੇ, ਜਿਸ ਨਾਲ ਆਮ ਲੋਕਾਂ ਨੂੰ ਸਹੂਲਤ ਹੋਵੇਗੀ।”ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਮ ਆਦਮੀ ਨੂੰ ਲਾਭ ਦੇਣ ਦੀ ਬਜਾਏ ਲੋਕਾਂ ਦੀ ਲੁੱਟ ਕੀਤੀ, ਜਿਸ ਕਾਰਨ ਉਨ੍ਹਾਂ ਨੂੰ ਸੱਤਾ ਤੋਂ ਲਾਂਭੇ ਹੋਣਾ ਪਿਆ।
ਹਰਿਆਣਾ ਦੇ ਸਿੱਖਿਆ ਮੰਤਰੀ ਨੂੰ ਪਿਆ ਦਿਲ ਦਾ ਦੌਰਾ
ਇਸ ਦੌਰਾਨ ਆਪਣੇ ਸੰਬੋਧਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੁੱਖ ਨਾਲ ਕਿਹਾ ਕਿ ਸਾਡੇ ਮਹਾਨ ਦੇਸ਼ ਭਗਤਾਂ ਅਤੇ ਸ਼ਹੀਦਾਂ ਨੇ ਆਪਣੀਆਂ ਜਾਨਾਂ ਇਸ ਕਰਕੇ ਕੁਰਬਾਨ ਨਹੀਂ ਕੀਤੀਆਂ ਸਨ ਕਿ ਆਜ਼ਾਦੀ ਤੋਂ ਬਾਅਦ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਹੋਣਾ ਪਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਨੇ ਬਰਾਬਰੀ ਵਾਲੇ ਸਮਾਜ ਦਾ ਸੁਫ਼ਨਾ ਦੇਖਿਆ ਸੀ ਜਿੱਥੇ ਲੋਕ ਆਜ਼ਾਦ ਭਾਰਤ ਵਿੱਚ ਮਿਆਰੀ ਸਿਹਤ, ਸਿੱਖਿਆ, ਮਜ਼ਬੂਤ ਸੜਕੀ ਨੈੱਟਵਰਕ, ਬਿਜਲੀ, ਪਾਣੀ ਅਤੇ ਹੋਰ ਸੇਵਾਵਾਂ ਪ੍ਰਾਪਤ ਕਰ ਸਕਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ 75 ਸਾਲਾਂ ਦੌਰਾਨ ਦੇਸ਼ ਭਗਤਾਂ ਦੇ ਇਹ ਸੁਫ਼ਨੇ ਅਧੂਰੇ ਰਹਿ ਗਏ ਕਿਉਂਕਿ ਕਿਸੇ ਨੇ ਵੀ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਵਰਗਾ ਕ੍ਰਾਂਤੀਕਾਰੀ ਕਦਮ ਕਦੇ ਵੀ ਸ਼ੁਰੂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਹ ਨਾਗਰਿਕ ਕੇਂਦਰਿਤ ਸਕੀਮ ਆਜ਼ਾਦੀ ਤੋਂ ਤੁਰੰਤ ਬਾਅਦ ਸ਼ੁਰੂ ਹੋਣੀ ਚਾਹੀਦੀ ਸੀ।
ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਵੱਡੇ ਪੱਧਰ ‘ਤੇ ਟੀਕਾਕਰਨ ਮੁਹਿੰਮ ਸ਼ੁਰੂ
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਸੂਬਾ ਸਰਕਾਰ ਦੀਆਂ ਲਗਭਗ 99 ਫੀਸਦੀ ਸੇਵਾਵਾਂ ਲੋਕਾਂ ਨੂੰ ਉਨ੍ਹਾਂ ਦੇ ਘਰ ਬੈਠੇ ਹਾਸਲ ਹੋਣਗੀਆਂ ਅਤੇ ਹੁਣ ਲੋਕਾਂ ਨੂੰ ਆਪਣੇ ਦਫ਼ਤਰੀ ਕੰਮਕਾਜ ਲਈ ਸਰਕਾਰੀ ਦਫ਼ਤਰਾਂ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਲੋਕਾਂ ਨੂੰ 100 ਫੀਸਦੀ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਦਰ ’ਤੇ ਪ੍ਰਾਪਤ ਹੋਣਗੀਆਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੈ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਇਕ ਇਨਕਲਾਬੀ ਕਦਮ ਹੈ। ਉਨ੍ਹਾਂ ਨੇ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਤਰੱਕੀ ਨੂੰ ਹੁਲਾਰਾ ਦੇਣ ਲਈ ਕਈ ਵਿਕਾਸ ਮੁਖੀ ਅਤੇ ਲੋਕ ਪੱਖੀ ਸਕੀਮਾਂ ਸ਼ੁਰੂ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ।
Share the post "ਹੁਣ ਪੰਜਾਬ ਵਿੱਚ ਖੁਦ ਸਰਕਾਰ ਤੇ ਸਰਕਾਰੀ ਦਫ਼ਤਰ ਤੁਹਾਡੇ ਘਰ ਆਉਣਗੇ-ਅਰਵਿੰਦ ਕੇਜਰੀਵਾਲ"