Rupnagar News: ਸੂਬੇ ਭਰ ਵਿਚ ਜਨਤਕ ਥਾਵਾਂ ‘ਤੇ ਕੂੜਾ-ਕਰਕਟ ਸੁੱਟਣ ਵਾਲਿਆਂ ਦੀ ਖੈਰ ਨਹੀਂ ਹੋਵੇਗੀ। ਪ੍ਰਸ਼ਾਸਨ ਨੇ ਥਾਂ-ਥਾਂ ਪੈ ਰਹੇ ਕੂੜੇ ਦੇ ਢੇਰਾਂ ਨੂੰ ਰੋਕਣ ਲਈ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਇਸੇ ਕੜੀ ਤਹਿਤ ਪੰਜਾਬ ਭਰ ਵਿਚ ਪਹਿਲ ਕਰਦਿਆਂ ਰੂਪਨਗਰ ਵਿਚ ਜਨਤਕ ਥਾਂ ‘ਤੇ ਕੂੜਾ ਸੁੱਟਣ ਦੇ ਦੋਸ਼ਾਂ ਹੇਠ ਪੁਲਿਸ ਨੇ ਪਰਚਾ ਦਰਜ਼ ਕਰਕੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ 👉ਪੰਜਾਬ ਵਿਧਾਨ ਸਭਾ ਚੋਣਾਂ; Punjab Congress ਦਾ ਮਹਾਂਮੰਥਨ ਅੱਜ ਤੋਂ, ਦਿੱਲੀ ‘ਚ ਸੱਦੇ MP ਤੇ MLAs!
ਬੇਸ਼ੱਕ ਇਸ ਸਬੰਧ ਵਿਚ ਕਾਨੂੰਨ ਪਹਿਲਾਂ ਹੀ ਬਣਿਆ ਹੋਇਆ ਹੈ ਪ੍ਰੰਤੂ ਸਿੱਧੀ ਕਾਰਵਾਈ ਕਰਦਿਆਂ ਦੀ ਹਿੰਮਤ ਰੂਪਨਗਰ ਸਿਟੀ ਪੁਲਿਸ ਨੇ ਹੀ ਕੀਤੀ ਹੈ। ਸੂਚਨਾ ਮੁਤਾਬਕ ਪੁਲਿਸ ਵੱਲੋਂ ਇਹ ਕਾਰਵਾਈ ਨਗਰ ਕੌਂਸਲ ਦੇ ਸੈਨੇਟਰੀ ਇੰਸਪੈਕਟਰ ਦੀ ਸ਼ਿਕਾਇਤ ‘ਤੇ ਕੀਤੀ ਗਈ ਹੈ। ਜਿਸਦੇ ਵਿਚ ਜਿੰਨ੍ਹਾਂ ਵਿਅਕਤੀਆਂ ਵਿਰੁਧ ਪਰਚਾ ਦਰਜ਼ ਕਰਕੇ ਗ੍ਰਿਫਤਾਰ ਕੀਤਾ ਗਿਆ, ਉਨ੍ਹਾਂ ਦੀ ਪਹਿਚਾਣ ਇਸ਼ਤਾਕ ਅਲੀ, ਨੌਸ਼ਾਦ ਅਤੇ ਕਮਲ ਕਾਂਤ ਵਜੋਂ ਹੋਈ ਹੈ।
ਇਹ ਵੀ ਪੜ੍ਹੋ 👉Bathinda ‘ਚ ਤੜਕਸਾਰ ਵਾਪਰੇ ਭਿਆਨਕ ਸੜਕ ਹਾਦਸੇ ‘ਚ ਮਹਿਲਾ ਥਾਣੇ ਦੀ SHO ਦੀ ਹੋਈ ਮੌ*ਤ
ਰੂਪਨਗਰ ਦੇ ਐਸਐਚਓ ਇੰਸਪੈਕਟਰ ਪਵਨ ਚੌਧਰੀ ਨੇ ਇਸਦੀ ਪੁਸ਼ਟੀ ਕਰਦਿਆਂ ਦਸਿਆ ਕਿ ਮੁਲਜਮਾਂ ਨੂੰ ਐੱਸਡੀਐੱਮ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੇ ਉਨ੍ਹਾਂ ਨੂੰ ਬਾਅਦ ਵਿੱਚ ਜ਼ਮਾਨਤ ਦੇ ਦਿੱਤੀ ਗਈ। ਪੁਲਿਸ ਦੀ ਇਸ ਕਾਰਵਾਈ ਦੀ ਇਲਾਕੇ ਭਰ ਵਿਚ ਚਰਚਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


