Tuesday, February 3, 2026

ਐਨ.ਐਸ.ਯੂ.ਆਈ ਪੰਜਾਬ ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਵੱਲੋਂ ਨਸ਼ਾ ਰੋਕੂ ਮੁਹਿੰਮ ਦੀ ਸ਼ੁਰੂਆਤ

Date:

spot_img

👉ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨਾ ਸਾਡੀ ਜ਼ਿੰਮੇਵਾਰੀ- ਸਿੱਧੂ
SAS Nagar News: ਅੱਜ ਮੁਹਾਲੀ ਦੇ ਪਿੰਡ ਕੰਡਾਲਾ ਵਿਖੇ NSUI ਪੰਜਾਬ ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਅਤੇ ਪਿੰਡ ਕੰਡਾਲਾ ਦੇ ਸਰਪੰਚ ਹਰਪ੍ਰੀਤ ਧਨੋਆ ਵੱਲੋਂ ਨੌਜਵਾਨਾਂ ਦੇ ਭਾਰੀ ਇਕੱਠ ਵਿੱਚ ‘ਜਾਗੋ ਨੌਜਵਨੋਂ’ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਨਸ਼ੇ ਦਾ ਘੁਣ ਸਾਡੀ ਜਾਨਦਾਰ ਜਵਾਨੀ ਨੂੰ ਖਾ ਰਿਹਾ ਹੈ, ਇਹ ਉਹ ਮਿੱਠਾ ਜ਼ਹਿਰ ਹੈ ਜੋ ਸਾਡੀਆਂ ਨਸਲਾਂ ਤਬਾਹ ਕਰਨ ਦਾ ਕੰਮ ਕਰ ਰਿਹਾ ਹੈ।

ਇਹ ਵੀ ਪੜ੍ਹੋ ਯੁੱਧ ਨਸ਼ਿਆਂ ਵਿਰੁੱਧ:ਬਰਨਾਲਾ ਵਿੱਚ ਢਾਹਿਆ ਗਿਆ ਨਾਜਾਇਜ਼ ਢਾਂਚਾ  

ਆਪਣੇ ਭਾਸ਼ਣ ਰਾਹੀਂ ਨੌਜਵਾਨਾਂ ਵਿੱਚ ਜੋਸ਼ ਭਰਦਿਆਂ ਉਹਨਾਂ ਕਿਹਾ ਕਿ ਪੰਜਾਬ ਹਮੇਸ਼ਾ ਆਪਣੇ ਤਕੜੇ ਜੁਸੇ ਤੇ ਜ਼ਾਲਮਾਂ ਨਾਲ ਮੱਥਾ ਲਗਾਉਣ ਲਈ ਜਾਣਿਆ ਜਾਂਦਾ ਰਿਹਾ ਹੈ ਜਿਸ ਨੂੰ ਮੁੜ ਸੁਰਜੀਤ ਕਰਨ ਦੀ ਲੋੜ ਹੈ। ਇਸ ਮੌਕੇ ਭਾਰੀ ਇਕੱਠ ਜਿਸ ਵਿੱਚ ਪਿੰਡਾਂ ਦੇ ਸਰਪੰਚ ਸਹਿਬਾਨ, ਪੰਚ ਸਾਹਿਬਾਨ ਤੇ ਹੋਰ ਅਹੁਦੇਦਾਰਾਂ ਸਮੇਤ ਵੱਡੀ ਗਿਣਤੀ ਨੌਜਵਾਨ ਹਾਜ਼ਰ ਸਨ ਵਿਖੇ ਉਹਨਾਂ ਐਲਾਨ ਕੀਤਾ ਕਿ ਇਹ ਮੁਹਿੰਮ ਜਿਸ ਦੀ ਸ਼ੁਰੂਆਤ ਅੱਜ ਮੁਹਾਲੀ ਦੇ ਪਿੰਡ ਕੰਡਾਲਾ ਤੋਂ ਕੀਤੀ ਗਈ ਹੈ ਇਸ ਨੂੰ ਸਮੁੱਚੇ ਪੰਜਾਬ ਵਿੱਚ ਅਮਲੀ ਜਾਮਾ ਪਹਿਨਾਇਆ ਜਾਵੇਗਾ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਨੇ ਐਫਬੀਆਈ ਨੂੰ ਲੋੜੀਂਦਾ ਭਾਰਤੀ ਮੂਲ ਦਾ ਡਰੱਗ ਲਾਰਡ ਸ਼ੌਨ ਭਿੰਡਰ ਲੁਧਿਆਣਾ ਤੋਂ ਕੀਤਾ ਗ੍ਰਿਫ਼ਤਾਰ

ਇੱਕ ਹੋਰ ਸਵਾਲ ਦਾ ਜਵਾਨ ਦਿੰਦਿਆਂ ਸਿੱਧੂ ਨੇ ਕਿਹਾ ਕਿ ਇਸ ਤਹਿਤ ਸਾਡੀਆਂ ਟੀਮਾਂ ਨੌਜਵਾਨਾਂ ਨੂੰ ਪਿੰਡ-ਪਿੰਡ ਜਾ ਕੇ ਨਸ਼ਿਆਂ ਪ੍ਰਤੀ ਜਾਗਰੂਕ ਕਰਨਗੀਆਂ ਤੇ ਇਸ ਨੂੰ ਛੱਡਣ ਦੇ ਲਈ ਜਿਸ ਵੀ ਤਰ੍ਹਾਂ ਦੀ ਮੱਦਦ ਨੌਜਵਾਨਾਂ ਨੂੰ ਚਾਹੀਦੀ ਹੋਵੇਗੀ ਉਹ ਵੀ ਸਾਡੀ ਟੀਮ ਵੱਲੋਂ ਦਿੱਤੀ ਜਾਵੇਗੀ। ਆਪਣੇ ਬਿਆਨ ਦਾ ਸਮਾਪਨ ਕਰਦਿਆਂ ਉਹਨਾਂ ਕਿਹਾ ਕਿ ਹੁਣ ਪੰਜਾਬ ਦੇ ਨੌਜਵਾਨਾਂ ਨੇ ਆਪ ਇਹ ਜ਼ਿੰਮੇਵਾਰੀ ਚੁੱਕ ਲਈ ਹੈ ਤੇ ਬਹੁਤ ਜਲਦ ਅਸੀਂ ਪੂਰੇ ਪੰਜਾਬ ਵਿੱਚ ਇਹ ‘ਜਾਗੋ ਨੌਜਵਾਨੋਂ’ ਮੁਹਿੰਮ ਤਹਿਤ ਦੌਰਾ ਕਰਾਂਗੇ ਤੇ ਨੌਜਵਾਨਾਂ ਨੂੰ ਜਾਗਰੂਕ ਕਰ ਕੇ ਖੇਡਾਂ ਵੱਲ ਪ੍ਰੇਰਿਤ ਕਰਾਂਗੇ। ਇਸ ਮੌਕੇ ਵੱਡੀ ਗਿਣਤੀ ਨੌਜਵਾਨਾਂ ਨੇ ਉਹਨਾਂ ਦਾ ਇਸ ਕੰਮ ਵਿੱਚ ਡਟ ਕੇ ਸਾਥ ਦੇਣ ਦਾ ਅਹਿਦ ਵੀ ਲਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda Police ‘ਚ ਵੱਡੀ ਰੱਦੋਬਦਲ; ਡੇਢ ਦਰਜ਼ਨ SHO ਅਤੇ ਚੌਂਕੀ ਇੰਚਾਰਜ਼ ਬਦਲੇ, ਦੇਖੋ ਲਿਸਟ

Bathinda News: Bathinda Police;ਪਿਛਲੇ ਦਿਨੀਂ ਬਠਿੰਡਾ 'ਚ ਬਦਲ ਕੇ...

ਸਪੇਸ਼ਲ ਓਲੰਪਿਕ ਸਿਰਫ ਖੇਡ ਨਹੀਂ, ਸਵੈ-ਨਿਰਭਰ ਅਤੇ ਅਗਵਾਈ ਦਾ ਅੰਦੋਲਨ ਹੈ: ਨਾਇਬ ਸਿੰਘ ਸੈਣੀ

👉ਦਿਵਿਆਂਗ ਖਿਡਾਰੀਆਂ ਲਈ ਹਰਿਆਣਾ ਵਿੱਚ ਬਣੇਗਾ ਵਿਸ਼ੇਸ਼ ਸਟੇਡੀਅਮ, ਮੁੱਖ...