71 Views
ਬਠਿੰਡਾ, 30 ਨਵੰਬਰ:ਯੁਵਕ ਸੇਵਾਵਾਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਅਗਵਾਈ ਅਧੀਨ ਐਸ.ਐਸ.ਡੀ. ਗਰਲਜ਼ ਕਾਲਜ ਦੇ ਰੈੱਡ ਰਿਬਨ ਕਲੱਬਾਂ ਅਤੇ ਐਨ.ਐਸ.ਐਸ. ਯੂਨਿਟਾਂ ਵਲੋਂ ਵਿਸ਼ਵ ਏਡਜ਼ ਡੇ ਦੇ ਮੱਦੇਨਜ਼ਰ ਏਡਜ਼ ਪ੍ਰਤੀ ਜਾਗਰੂਕ ਹੋਣ ਅਤੇ ਰੋਗੀ ਨਾਲ ਬਿਨ੍ਹਾਂ ਕਿਸੇ ਭੇਦ-ਭਾਵ ਤੋਂ ਵਿਚਰਨ ਲਈ ਵਲੰਟੀਅਰਾਂ ਨੂੰ ਸਹੁੰ ਚੁਕਾਈ ਗਈ।
ਇਹ ਵੀ ਪੜ੍ਹੋ ਸਬ ਇੰਸਪੈਕਟਰ ਅਮਰੀਕ ਸਿੰਘ ਦੀ ਬਠਿੰਡਾ ਦੇ ਟਰੈਫ਼ਿਕ ਵਿੰਗ ਵਿਚ ਮੁੜ ਹੋਈ ਤੈਨਾਤੀ
ਇਸ ਮੌਕੇ ਪ੍ਰੋਗਰਾਮ ਅਫ਼ਸਰ ਡਾ. ਸਿਮਰਜੀਤ ਕੌਰ ਅਤੇ ਮੈਡਮ ਗੁਰਮਿੰਦਰ ਜੀਤ ਕੌਰ ਵਲੋਂ ਵਲੰਟੀਅਰਾਂ ਨੂੰ ਏਡਜ਼ ਤੋਂ ਬਚਾਅ ਲਈ ਕੀਤੇ ਜਾ ਸਕਣ ਵਾਲੇ ਯਤਨਾਂ ਅਤੇ ਏਡਜ਼ ਨਾਲ ਸੰਬੰਧਤ ਕਨੂੰਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਗਤੀਵਿਧੀ ਵਿੱਚ 120 ਵਲੰਟੀਅਰਾਂ ਨੇ ਭਾਗ ਲਿਆ