👉ਅਧਿਕਾਰੀਆਂ ਨੇ ਬੀ.ਐੱਲ.ਓਜ਼. ਦੀ ਹਾਜ਼ਰੀ, ਕੈਂਪਾਂ ਦੇ ਪ੍ਰਬੰਧਾਂ ਅਤੇ ਨਾਗਰਿਕਾਂ ਨੂੰ ਦਿੱਤੀ ਜਾ ਰਹੀ ਸਹਾਇਤਾ ਦਾ ਲਿਆ ਜਾਇਜ਼ਾ
👉ਅਗਲਾ ਵਿਸ਼ੇਸ਼ ਕੈਂਪ 6 ਦਸੰਬਰ ਨੂੰ; ਯੋਗ ਨਾਗਰਿਕ ਆਨਲਾਈਨ ਵੀ ਕਰਵਾ ਸਕਦੇ ਹਨ ਵੋਟ ਦਰਜ
SAS Nagar News:ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ-2027 ਤਹਿਤ ਅੱਜ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵੱਖ-ਵੱਖ ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਵੋਟਰ ਸੂਚੀਆਂ ਦੇ ਨਿਗਰਾਨ (ਇਲੈਕਟੋਰਲ ਰੋਲ ਅਬਜ਼ਰਵਰ) ਵਿਨੈ ਬੁਬਲਾਨੀ, ਆਈ.ਏ.ਐੱਸ. ਅਤੇ ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਨੇ ਨਿਰੀਖਣ ਕੀਤਾ। ਉਨ੍ਹਾਂ ਸ਼ਿਵਾਲਿਕ ਪਬਲਿਕ ਸਕੂਲ, ਫੇਜ਼-6 ਮੋਹਾਲੀ, ਸ਼ਾਸਤਰੀ ਮਾਡਲ ਸਕੂਲ, ਫੇਜ਼-1 ਮੋਹਾਲੀ, ਮਾਨਵ ਮੰਗਲ ਸਮਾਰਟ ਸਕੂਲ (ਜੂਨੀਅਰ), ਸੈਕਟਰ-91 ਮੋਹਾਲੀ ਅਤੇ ਸਰਕਾਰੀ ਹਾਈ ਸਕੂਲ ਲਾਂਡਰਾਂ ਵਿਖੇ ਲੱਗੇ ਕੈਂਪਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਸੁਧਾਈ ਲਈ 1 ਜਨਵਰੀ 2027 ਨੂੰ ਯੋਗਤਾ ਮਿਤੀ ਨਿਰਧਾਰਤ ਕੀਤਾ ਗਿਆ ਹੈ।ਨਿਰੀਖਣ ਦੌਰਾਨ ਉਨ੍ਹਾਂ ਕਿਹਾ ਕਿ ਐਤਵਾਰ ਵਾਲੇ ਦਿਨ ਵਿਸ਼ੇਸ਼ ਕੈਂਪ ਲਗਾਉਣ ਦਾ ਮੰਤਵ ਲੋਕਾਂ ਨੂੰ ਆਪਣੀਆਂ ਘਰੇਲੂ ਅਤੇ ਕੰਮਕਾਜੀ ਰੁਝੇਵਿਆਂ ਵਿੱਚੋਂ ਸਮਾਂ ਕੱਢ ਕੇ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਜਾਂ ਪਹਿਲਾਂ ਦਰਜ ਵੇਰਵਿਆਂ ਦੀ ਜਾਂਚ ਅਤੇ ਸੁਧਾਈ ਕਰਵਾਉਣ ਦੀ ਸਹੂਲਤ ਦੇਣਾ ਹੈ। ਉਨ੍ਹਾਂ ਯੋਗ ਨਾਗਰਿਕਾਂ, ਖ਼ਾਸ ਕਰਕੇ 1 ਜਨਵਰੀ 2027 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਜ਼ਰੂਰ ਬਣਵਾਉਣ।
ਇਹ ਵੀ ਪੜ੍ਹੋ 👉CM Bhagwant Mann ਨੇ ਧੂਰੀ ‘ਚ ਸਪੋਰਟਸ ਕੰਪਲੈਕਸ ਦਾ ਰੱਖਿਆ ਨੀਂਹ ਪੱਥਰ ਅਤੇ ਹਾਕੀ ਸਟੇਡੀਅਮ ਦਾ ਕੀਤਾ ਉਦਘਾਟਨ
ਇਸ ਮੁਹਿੰਮ ਤਹਿਤ ਅਗਲਾ ਵਿਸ਼ੇਸ਼ ਕੈਂਪ 6 ਦਸੰਬਰ ਨੂੰ ਲਗਾਇਆ ਜਾਵੇਗਾ।ਉਨ੍ਹਾਂ ਕੈਂਪਾਂ ਵਿੱਚ ਮੁੱਢਲੀਆਂ ਵੋਟਰ ਸੂਚੀਆਂ ਦੀ ਉਪਲਬਧਤਾ, ਬੀ.ਐੱਲ.ਓਜ਼. ਦੀ ਹਾਜ਼ਰੀ ਅਤੇ ਨਾਗਰਿਕਾਂ ਨੂੰ ਦਿੱਤੀ ਜਾ ਰਹੀ ਸਹਾਇਤਾ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਅਤੇ ਹੋਰ ਵੇਰਵੇ ਚੈੱਕ ਕਰਨ ਵਿੱਚ ਪੂਰੀ ਮਦਦ ਦਿੱਤੀ ਜਾਵੇ ਅਤੇ ਨਵੀਂ ਵੋਟ ਬਣਵਾਉਣ, ਵੇਰਵਿਆਂ ਵਿੱਚ ਸੋਧ ਕਰਵਾਉਣ ਜਾਂ ਇਤਰਾਜ਼ ਦਰਜ ਕਰਵਾਉਣ ਦੀ ਪ੍ਰਕਿਰਿਆ ਬਾਰੇ ਸਹੀ ਜਾਣਕਾਰੀ ਮੁਹੱਈਆ ਕਰਵਾਈ ਜਾਵੇ।ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਨੇ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਬੀ.ਐੱਲ.ਓਜ਼. ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਆਪੋ-ਆਪਣੇ ਪੋਲਿੰਗ ਬੂਥਾਂ ’ਤੇ ਮੌਜੂਦ ਰਹਿ ਕੇ ਨਾਗਰਿਕਾਂ ਨੂੰ ਨਵੀਂ ਵੋਟ ਬਣਾਉਣ, ਵੋਟ ਤਬਦੀਲ ਕਰਵਾਉਣ, ਵੇਰਵਿਆਂ ਦੀ ਦਰੁਸਤੀ ਅਤੇ ਅਯੋਗ ਵੋਟ ਕਟਵਾਉਣ ਸਬੰਧੀ ਸਹਾਇਤਾ ਪ੍ਰਦਾਨ ਕਰ ਰਹੇ ਹਨ। ਨਾਗਰਿਕ ਆਪਣੇ ਪੋਲਿੰਗ ਬੂਥ ’ਤੇ ਜਾ ਕੇ ਵੋਟਰ ਸੂਚੀ ਵਿੱਚ ਆਪਣਾ ਅਤੇ ਆਪਣੇ ਪਰਿਵਾਰ ਦੇ ਯੋਗ ਮੈਂਬਰਾਂ ਦਾ ਨਾਮ, ਪਤਾ ਅਤੇ ਹੋਰ ਵੇਰਵੇ ਚੈੱਕ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ ਜਿਨ੍ਹਾਂ ਯੋਗ ਨਾਗਰਿਕਾਂ ਦੇ ਨਾਮ ਵੋਟਰ ਸੂਚੀ ਵਿੱਚ ਦਰਜ ਨਹੀਂ ਹਨ, ਉਹ ਫਾਰਮ ਨੰਬਰ 6 ਰਾਹੀਂ ਨਵੀਂ ਵੋਟ ਬਣਾਉਣ ਲਈ ਅਰਜ਼ੀ ਦੇ ਸਕਦੇ ਹਨ। ਪਹਿਲਾਂ ਤੋਂ ਦਰਜ ਵੇਰਵਿਆਂ ਵਿੱਚ ਸੋਧ ਲਈ ਫਾਰਮ ਨੰਬਰ 8 ਅਤੇ ਕਿਸੇ ਦਰਜ ਨਾਮ ’ਤੇ ਇਤਰਾਜ਼ ਜਾਂ ਨਾਮ ਹਟਾਉਣ ਲਈ ਫਾਰਮ ਨੰਬਰ 7 ਭਰਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ 👉Bathinda Police ਦੇ ਥਾਣਾ ਸਾਈਬਰ ਕ੍ਰਾਈਮ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ 19 ਲੱਖ ਦੀ ਰਕਮ ਪੀੜਤਾਂ ਨੂੰ ਵਾਪਸ ਕਰਵਾਈ
ਕੈਂਪਾਂ ਵਿੱਚ ਮੌਜੂਦ ਬੀ.ਐੱਲ.ਓਜ਼. ਨਾਗਰਿਕਾਂ ਨੂੰ ਢੁੱਕਵਾਂ ਫਾਰਮ ਭਰਨ ਅਤੇ ਅਰਜ਼ੀ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਵਿੱਚ ਸਹਾਇਤਾ ਕਰਨਗੇ।ਵੋਟਰ ਸੂਚੀਆਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਨਾਗਰਿਕ ਜ਼ਿਲ੍ਹਾ ਚੋਣ ਦਫ਼ਤਰ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਸਥਾਪਿਤ ਹੈਲਪ ਡੈਸਕਾਂ ਨਾਲ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਵੋਟਰ ਹੈਲਪਲਾਈਨ ਨੰਬਰ 1950 ’ਤੇ ਵੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।ਉਨ੍ਹਾਂ ਕਿਹਾ ਕਿ ਜਿਹੜੇ ਨਾਗਰਿਕ ਮੋਬਾਈਲ ਜਾਂ ਕੰਪਿਊਟਰ ਦੀ ਵਰਤੋਂ ਕਰਨਾ ਜਾਣਦੇ ਹਨ, ਉਹ ਭਾਰਤ ਦੇ ਚੋਣ ਕਮਿਸ਼ਨ ਦੇ ਆਨਲਾਈਨ ਪੋਰਟਲ ਰਾਹੀਂ ਵੀ ਨਵੀਂ ਵੋਟ ਬਣਾਉਣ ਜਾਂ ਵੋਟਰ ਸੂਚੀ ਵਿੱਚ ਦਰਜ ਵੇਰਵਿਆਂ ਦੀ ਸੋਧ ਲਈ ਅਰਜ਼ੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਹਰ ਯੋਗ ਨਾਗਰਿਕ ਦੀ ਵੋਟ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇਹ ਸੁਧਾਈ ਮੁਹਿੰਮ ਚਲਾਈ ਜਾ ਰਹੀ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਇਲੈਕਟੋਰਲ ਰੋਲ ਆਬਜ਼ਰਵਰ ਸ਼੍ਰੀ ਵਿਨੈ ਬੁਬਲਾਨੀ ਵੱਲੋਂ ਵਿਸ਼ੇਸ਼ ਸਰਸਰੀ ਸੁਧਾਈ-2027 ਸਬੰਧੀ ਵਿਚਾਰ-ਵਟਾਂਦਰੇ ਲਈ ਪਹਿਲੀ ਦਸੰਬਰ ਨੂੰ ਜ਼ਿਲ੍ਹੇ ਦੇ ਚੁਣੇ ਹੋਏ ਨੁਮਾਇੰਦਿਆਂ (ਸੰਸਦ ਮੈਂਬਰਾਂ ਅਤੇ ਵਿਧਾਇਕਾਂ) ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਵੀ ਕੀਤੀ ਜਾਵੇਗੀ।ਇਸ ਮੌਕੇ ਐੱਸ.ਡੀ.ਐੱਮ. ਮੋਹਾਲੀ ਦਮਨਦੀਪ ਕੌਰ, ਚੋਣ ਤਹਿਸੀਲਦਾਰ ਹਰਪ੍ਰੀਤ ਕੌਰ, ਚੋਣ ਸੁਪਰਵਾਈਜ਼ਰ ਅਤੇ ਬੀ.ਐੱਲ.ਓਜ਼. ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













