ਸਿੱਖਿਆ ਵਿਭਾਗ ‘ਚ ਸੇਵਾਵਾਂ ਰੈਗੂਲਰ ਕਰਨ ਅਤੇ ਤਨਖਾਹ ਕਟੋਤੀ ਬੰਦ ਕਰਨ ਦੀ ਲੰਬੇ ਸਮੇਂ ਤੋਂ ਕਰ ਰਹੇ ਨੇ ਮੰਗ
ਬਠਿੰਡਾ, 22 ਫਰਵਰੀ: ਸਿੱਖਿਆ ਵਿਭਾਗ ਦੇ ਦਫਤਰੀ ਮੁਲਾਜ਼ਮਾਂਸਰਵ ਸਿੱਖਿਆ ਅਭਿਆਨ ( ਸਮੱਗਰਾ ) ਵੱਲੋਂ ਅਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਹ ਮਲਾਜ਼ਮ ਇਸ ਗੱਲ ਤੋਂ ਨਰਾਜ਼ ਨਜ਼ਰ ਆ ਰਹੇ ਹਨ ਕਿ ਪੰਜਾਬ ਦੇ ਮੰਤਰੀਆਂ ਦੀ ਕੈਬਿਨਟ ਸਬ ਕਮੇਟੀ ਵੱਲੋਂ ਫੈਸਲਾ ਲੈਣ ਦੇ ਬਾਵਜੂਦ ਵੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਕਮੇਟੀ ਪਿਛਲੇ ਢਾਈ ਮਹੀਨਿਆਂ ਤੋਂ ਇਕ ਵੀ ਮੀਟਿੰਗ ਹੀ ਨਹੀ ਕਰ ਰਹੀ। ਸਰਵ ਸਿੱਖਿਆ ਅਭਿਆਨ ਦੇ ਆਗੂਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹਰੇ ਪੈੱਨ ਨਾਲ ਸਿੱਖਿਆ ਵਿਭਾਗ ਦੇ ਦਫਤਰੀ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਤਿੰਨ ਮੰਤਰੀਆਂ ਦੀ ਬਣੀ ਕੈਬਿਨਟ ਸਬ ਕਮੇਟੀ ਦੀ ਵੀ ਮੋਹਰ ਲੱਗ ਗਈ ਹੈ
Big News: ਭਗਵੰਤ ਮਾਨ ਦਾ ਵੱਡਾ ਐਲਾਨ: ਨੌਜਵਾਨ ਕਿਸਾਨ ਦੇ ਕਾਤਲਾਂ ਵਿਰੁਧ ਹੋਵੇਗਾ ਪਰਚਾ ਦਰਜ਼
ਪ੍ਰੰਤੂ ਇਸਦੇ ਬਾਵਜੂਦ ਸਿੱਖਿਆ ਵਿਭਾਗ ਦੇ ਦਫਤਰੀ ਕਰਮਚਾਰੀਆਂ ਨੂੰ ਨਾਂ ਤਾਂ ਰੈਗੂਲਰ ਦੇ ਆਰਡਰ ਮਿਲੇ ਅਤੇ ਨਾ ਹੀ ਕਰਮਚਾਰੀਆ ਦੀ ਤਨਖਾਹ ਕਟੋਤੀ ਬੰਦ ਹੋਈ ਹੈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਜੇ ਕੁਮਾਰ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ ਨੇ ਕੱਚੇ ਮੁਲਾਜ਼ਮਾਂ ਦੀ ਜਵਾਨੀ ਰੋਲ ਕੇ ਰੱਖ ਦਿੱਤੀ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਕੱਚੇ ਮੁਲਾਜ਼ਮਾਂ ਦੇ ਭਵਿੱਖ ਨੂੰ ਰੋਲਣ ਦੀ ਤਿਆਰੀ ਕਰੀ ਬੈਠੀ ਹੈ। ਮਮਤਾ ਗਰਗ ਨੇ ਦੱਸਿਆ ਕਿ ਦਫਤਰੀ ਮੁਲਾਜ਼ਮਾਂ ਦੀ ਤਕਰੀਬਨ 5000 ਰੁਪਏ ਮਹੀਨਾ ਤਨਖਾਹ ਕਟੋਤੀ ਕੀਤੀ ਜਾ ਰਹੀ ਹੈ ਜੋ ਕਿ ਬਾਰ ਬਾਰ ਮੰਤਰੀਆ ਵੱਲੋਂ ਵਾਅਦੇ ਕਰਨ ਦੇ ਬਾਵਜੂਦ ਪੂਰੀ ਨਹੀ ਹੋਈ।
ਫ਼ਿਜੀਕਲ ਐਜੂਕੇਸ਼ਨ ਟੀਚਰਜ਼ ਯੂਨੀਅਨ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਲਈ ਸੰਗਰੂਰ ਮਹਾਂਰੈਲੀ ਵਿੱਚ ਸ਼ਮੂਲੀਅਤ ਐਲਾਨ
ਇਸ ਦੇ ਨਾਲ ਹੀ ਮਿਡ ਡੇ ਮੀਲ ਦਫਤਰੀ ਕਰਮਚਾਰੀਆ ਦੀ ਸਾਲ 2019 ਤੋਂ ਤਨਖਾਹ ਵਿਚ ਕੀਤਾ ਜਾਣ ਵਾਲਾ ਵਾਧਾ ਰੋਕਿਆ ਹੋਇਆ ਹੈ। ਸ਼ੇਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ, ਸਿੱਖਿਆ ਮੰਤਰੀ ਪੰਜਾਬ ਅਤੇ ਕੈਬਿਨਟ ਸਬ ਕਮੇਟੀ ਦੀ ਮੰਨਜ਼ੂਰੀ ਮਿਲਣ ਤੇ ਵੀ ਕਰਮਚਾਰੀਆ ਦੇ ਮਸਲੇ ਹੱਲ ਨਹੀ ਕੀਤੇ ਜਾ ਰਹੇ। ਸੰਘਰਸ਼ ਆਗੂ ਪ੍ਰਦੀਪ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਤੇ ਵਿਭਾਗ ਨੇ ਮੰਗਾਂ ਵੱਲ ਨਾ ਧਿਆਨ ਦਿੱਤਾ ਤਾਂ ਮੁਲਾਜ਼ਮ ਹੋਰ ਤਿੱਖੇ ਐਕਸ਼ਨ ਮੰਤਰੀਆ ਦੇ ਘਰਾਂ ਦਾ ਘਿਰਾੳ ਅਤੇ ਕਮਲ ਛੋੜ ਨੂੰ ਅੱਗੇ ਵਧਾਉਣ ਨੂੰ ਮਜਬੂਰ ਹੋਣਗੇ। ਇਸ ਮੌਕੇ ਦਫ਼ਤਰੀ ਕਰਮਚਾਰੀ ਸਰਵ ਸਿੱਖਿਆ ਅਭਿਆਨ ਅਮ੍ਰਿੰਤਪਾਲ ਸਿੰਘ ਸਿੱਧੂ, ਜਸਵਿੰਦਰ ਸਿੰਘ ਭੁਪਿੰਦਰ ਸਿੰਘ ਅਜੇ ਕੁਮਾਰ,ਮਮਤਾ ਗਰਗ ਆਦਿ ਕਰਮਚਾਰੀਆਂ ਨੇ ਦਫ਼ਤਰੀ ਕੰਮਾਂ ਤੋਂ ਕਲਮ ਛੋੜ ਹੜਤਾਲ ਵਿੱਚ ਸ਼ਾਮਲ ਹੋਏ।