ਬਠਿੰਡਾ, 19 ਅਕਤੂਬਰ: ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਜ਼ਿਲ੍ਹੇ ਭਰ ਦੇ ਸਪੈਸ਼ਲ ਸੁਪਰਵਾਈਜਰਾਂ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਆਦੇਸ਼ ਦਿੱਤੇ ਕਿ ਉਨ੍ਹਾਂ ਵੱਲੋਂ ਆਪਣੀ ਡਿਊਟੀ ਵਿੱਚ ਕੀਤੀ ਕਿਸੇ ਵੀ ਕਿਸਮ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਮੀਟਿੰਗ ਦੌਰਾਨ ਸਬੰਧਤ ਨੂੰ ਸਖਤ ਆਦੇਸ਼ ਦਿੰਦਿਆਂ ਕਿਹਾ ਕਿ ਪਿੰਡਾਂ ਵਿੱਚ ਤੁਰੰਤ ਸਮੇਂ ਤੋਂ ਜਾ ਕੇ ਸਰਪੰਚਾਂ/ਪੰਚਾਂ/ਨੰਬਰਦਾਰਾਂ/ਚੌਂਕੀਦਾਰਾਂ/ਕਿਸਾਨਾਂ ਆਦਿ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਸਰਕਾਰ ਵੱਲੋਂ ਮੁਹੱਈਆ ਕਰਵਾਈ ਗਈ ਆਧੁਨਿਕ ਮਸ਼ੀਨਰੀ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਬਾਰੇ ਵੀ ਜਾਣੂੰ ਕਰਵਾਉਂਦਿਆਂ ਪਰਾਲੀ ਦੇ ਧੂੰਏ ਨਾਲ ਹੋਣ ਵਾਲੇ ਨੁਕਸਾਨਾਂ ਅਤੇ ਖੇਤਾਂ ਵਿਚ ਫ਼ਸਲ ਦੀ ਗੁਣਵੱਤਾ ਘਟਣ ਆਦਿ ਸਬੰਧੀ ਵੀ ਵਿਸਥਾਰ ਪੂਰਵਕ ਦੱਸਿਆ ਜਾਵੇ। ਉਨ੍ਹਾਂ ਸਖਤ ਸ਼ਬਦਾਂ ਵਿੱਚ ਕਿਹਾ ਕਿ ਡਿਊਟੀ ਕਰਨ ਵਾਲਾ ਅਧਿਕਾਰੀ/ਕਰਮਚਾਰੀ ਰੋਜ਼ਾਨਾ ਆਪਣੀ ਡਿਊਟੀ ਪ੍ਰਤੀ ਕੀਤੀਆਂ ਗਈਆਂ ਗਤੀਵਿਧੀਆਂ ਦਾ ਰਿਕਾਰਡ ਰੱਖਣਾ ਯਕੀਨੀ ਬਣਾਏਗਾ। ਡਿਪਟੀ ਕਮਿਸ਼ਨਰ ਨੇ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਲਈ ਡਿਊਟੀ ਕਰਨ ਵਾਲੇ ਅਧਿਕਾਰੀਆਂ /ਕਰਮਚਾਰੀਆਂ ਦੀਆਂ ਛੁੱਟੀਆਂ ਤੁਰੰਤ ਸਮੇਂ ਤੋਂ ਰੱਦ ਕਰਦਿਆਂ ਨਿਰਦੇਸ਼ ਦਿੱਤੇ ਕਿ ਉਨ੍ਹਾਂ ਨੂੰ ਪੂਰੇ ਸੀਜਨ ਦੌਰਾਨ ਕੋਈ ਵੀ ਛੁੱਟੀ ਨਹੀਂ ਮਿਲੇਗੀ
ਹੁਣ ਤੱਕ ਲਗਭਗ 90 ਫੀਸਦ ਝੋਨੇ ਦੀ ਹੋਈ ਖ਼ਰੀਦ : ਲਾਲ ਚੰਦ ਕਟਾਰੂਚੱਕ
ਅਤੇ ਹਰ ਸ਼ਨੀਵਾਰ/ਐਤਵਾਰ ਤੋਂ ਇਲਾਵਾ ਹੋਰ ਗਜਟਿਡ ਛੁੱਟੀਆਂ ਵਾਲੇ ਦਿਨਾਂ ਵਿੱਚ ਵੀ ਉਹ ਆਮ ਦਿਨਾਂ ਵਾਂਗ ਫੀਲਡ ਵਿੱਚ ਜਾ ਕੇ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਕਰਦੇ ਹੋਏ ਕਿਸਾਨਾਂ ਨੂੰ ਪਰਾਲੀ ਨੂੰ ਨਾ ਸਾੜਨ ਸਬੰਧੀ ਜਾਗਰੂਕ ਕਰਨਗੇ। ਡਿਪਟੀ ਕਮਿਸ਼ਨਰ ਨੇ ਸਖਤੀ ਨਾਲ ਕਿਹਾ ਕਿ ਜੋ ਸਰਕਾਰੀ ਅਧਿਕਾਰੀ/ਕਰਮਚਾਰੀ/ਸਰਪੰਚ/ਪੰਚ/ਨੰਬਰਦਾਰ/ਚੌਂਕੀਦਾਰ ਆਪਣੀ ਜ਼ਮੀਨ ਤੇ ਉਹ ਖੁਦ ਖੇਤੀ ਕਰਦੇ ਹਨ ਜਾਂ ਆਪਣੀ ਜ਼ਮੀਨ ਠੇਕੇ ਆਦਿ ਤੇ ਦਿੰਦੇ ਹਨ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਖੇਤਾਂ ਵਿੱਚ ਪਰਾਲੀ ਦੀ ਅੱਗ ਲਗਾਉਣ ਸਬੰਧੀ ਕੋਈ ਕੇਸ ਸਾਹਮਣੇ ਆਉਂਦਾ ਹੈ ਤਾਂ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਖੇਤੀਬਾੜੀ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਉਨਤ ਕਿਸਾਨ ਐਪ ਉਨ੍ਹਾਂ ਦੇ ਮੋਬਾਇਲਾਂ ਉਪਰ ਡਾਊਨਲੋਡ ਕਰਵਾਕੇ ਇਸ ਬਾਰੇ ਉਨ੍ਹਾਂ ਨੂੰ ਵੱਧ ਤੋਂ ਵੱਧ ਜਾਣੂੰ ਕਰਵਾਇਆ ਜਾਵੇ ਤਾਂ ਜੋ ਕਿਸਾਨ ਇਸ ਐਪ ਰਾਹੀਂ ਪਰਾਲੀ ਪ੍ਰਬੰਧਨ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਬਾਰੇ ਵੱਧ ਤੋਂ ਵੱਧ ਜਾਣਕਾਰੀ ਹਾਸਲ ਕਰਦਿਆਂ ਇਸ ਮਸ਼ੀਨਰੀ ਦੀ ਬੁਕਿੰਗ ਕਰਵਾ ਸਕਣ।
ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਨੇ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਪ੍ਰੇਰਿਤ
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਿੰਡਾਂ ਵਿਚ ਕਿਸਾਨਾਂ ਕੋਲ ਜਾ ਕੇ ਉਨ੍ਹਾਂ ਨੂੰ ਇਹ ਵੀ ਜਾਗਰੂਕ ਕਰਨ ਕਿ ਇਸ ਐਪ ਨਾਲ ਹੁਣ ਕਿਸਾਨਾਂ ਨੂੰ ਦਫਤਰਾਂ ਵਿੱਚ ਜਾਣ ਦੀ ਲੋੜ ਨਹੀਂ ਹੋਵੇਗੀ ਅਤੇ ਘਰ ਬੈਠੇ ਹੀ ਇਸ ਐਪ ਦੀ ਵਰਤੋਂ ਕਰਕੇ ਜ਼ਰੂਰਤ ਅਨੁਸਾਰ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਰੀ ਦੀ ਬੁਕਿੰਗ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਕਿਸਾਨਾਂ ਨੂੰ ਇਹ ਵੀ ਦੱਸਿਆ ਜਾਵੇ ਕਿ ਪਿੰਡ ਪੱਧਰ ’ਤੇ ਨੋਡਲ ਅਫ਼ਸਰਾਂ ਰਾਹੀਂ ਵੀ ਖੇਤੀ ਮਸ਼ੀਨਰੀ ਦੀ ਬੁਕਿੰਗ ਕਰਵਾਈ ਜਾ ਸਕਦੀ ਹੈ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਪੁਰਜ਼ੋਰ ਅਪੀਲ ਕੀਤੀ ਕਿ ਉਹ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹੇ ਭਰ ਦੇ ਸਪੈਸ਼ਲ ਸੁਪਰਵਾਈਜਰ ਆਦਿ ਹਾਜ਼ਰ ਸਨ।
Share the post "ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਅਧਿਕਾਰੀਆਂ ਦੀ ਲੱਗੀ ਡਿਊਟੀ ਚ ਕੋਤਾਹੀ ਨਹੀਂ ਹੋਵੇਗੀ ਬਰਦਾਸ਼ਤ : ਡਿਪਟੀ ਕਮਿਸ਼ਨਰ"