ਪੁਰਾਣੀ ਅੰਮ੍ਰਿਤਸਰ-ਤਰਨਤਾਰਨ ਸੜਕ ਨੂੰ 69.67 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਚਾਰ ਮਾਰਗੀ: ਮੰਤਰੀ ਈ.ਟੀ.ਓ.

Date:

spot_img

ਤਰਨਤਾਰਨ, 30 ਜਨਵਰੀ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਕਿ ਮਾਝਾ ਖੇਤਰ ਦੇ ਦੋ ਇਤਿਹਾਸਕ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨਤਾਰਨ ਨੂੰ ਜੋੜਨ ਵਾਲੀ ਪੁਰਾਣੀ ਐਨ.ਐਚ-15/54 ਸੜਕ ਨੂੰ 69.67 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਮਾਰਗੀ ਸੜਕ ਵਿੱਚ ਅਪਗ੍ਰੇਡ ਕੀਤਾ ਜਾਵੇਗਾ ਅਤੇ ਇਸ ਪ੍ਰੋਜੈਕਟ ਦੀ ਸ਼ੁਰੂਆਤ 1 ਫਰਵਰੀ ਨੂੰ ਕੀਤੀ ਜਾਵੇਗੀ। ਮੰਤਰੀ ਨੇ ਦੱਸਿਆ ਕਿ ਇਸ ਸਮੇਂ ਸੜਕ ਦੇ ਇਸ ਹਿੱਸੇ ਦਾ ਕੈਰੇਜਵੇਅ 9.75 ਮੀਟਰ ਹੈ ਅਤੇ ਲੋਕ ਨਿਰਮਾਣ ਵਿਭਾਗ ਕੋਲ ਲੋੜੀਂਦਾ ਰਸਤਾ ਉਪਲਬਧ ਹੈ, ਇਸ ਲਈ ਪ੍ਰੋਜੈਕਟ ਵਾਸਤੇ ਜ਼ਮੀਨ ਐਕਵਾਇਰ ਕਰਨ ਦੀ ਲੋੜ ਨਹੀਂ ਹੈ।

ਭਗਵੰਤ ਮਾਨ ਨੇ ਕਿਹਾ:‘‘ਜੇ ਭਾਜਪਾ 36 ਵੋਟਾਂ ਦੀ ਗਿਣਤੀ ਵਿੱਚ ਗੜਬੜੀ ਕਰ ਸਕਦੀ ਹੈ ਤਾਂ ਦੇਸ਼ ’ਚ ਨਿਰਪੱਖ ਚੋਣਾਂ ਦੀ ਤਵੱਕੋ ਕਿਵੇਂ ਕੀਤੀ ਜਾ ਸਕਦੀ ਹੈ’’

ਮੰਤਰੀ ਨੇ ਕਿਹਾ ਕਿ ਇਹ 2 ਮਹੱਤਵਪੂਰਨ ਜ਼ਿਲ੍ਹੇ ਪੁਰਾਣੇ N8-15/54 ਮਾਰਗ ਦੁਆਰਾ ਜੁੜੇ ਹੋਏ ਸਨ ਅਤੇ ਹੁਣ ਇਸ ਮਾਰਗ ਨੂੰ ਅੰਮ੍ਰਿਤਸਰ-ਬਠਿੰਡਾ ਮਾਰਗ (ਐਨ.ਐਚ-54) ਰਾਹੀਂ ਬਾਈਪਾਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਵੀਂ ਸੜਕ ਬਣਨ ਤੋਂ ਬਾਅਦ ਵੀ ਇਸ ਮਾਰਗ ’ਤੇ ਆਵਾਜਾਈ ਕਈ ਗੁਣਾ ਵਧ ਗਈ ਹੈ ਅਤੇ ਇਸ ਮਾਰਗ ’ਤੇ ਮੌਜੂਦਾ ਆਵਾਜਾਈ 50,000 ਪੀ.ਸੀ.ਯੂ. ਦੇ ਕਰੀਬ ਹੈ। ਉਨ੍ਹਾਂ ਕਿਹਾ ਕਿ ਇਸ ਮਾਰਗ ਦਾ ਆਪਣਾ ਮਹੱਤਵ ਹੈ ਕਿਉਂਕਿ ਇਸ ’ਤੇ ਕਈ ਇਤਿਹਾਸਕ ਗੁਰਦੁਆਰਾ ਸਾਹਿਬ ਸਥਿਤ ਹਨ।

ਇੰਡੀਆ ਗਠਜੋੜ ਨੇ ਚੰਡੀਗੜ੍ਹ ਮੇਅਰ ਚੋਣਾਂ ਨੂੰ ਭਾਜਪਾ ਦੀ ਗੈਰ-ਸੰਵਿਧਾਨਕ ਅਤੇ ਗੈਰ-ਕਾਨੂੰਨੀ ਧੋਖਾਧੜੀ ਕਰਾਰ ਦਿੱਤਾ

ਮੰਤਰੀ ਨੇ ਕਿਹਾ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਹਾਲ ਹੀ ਵਿੱਚ ਲੈਵਲ ਕਰਾਸਿੰਗ ਏ-12 ’ਤੇ ਐਮ.ਆਰ.ਟੀ.ਐਂਡ.ਐਚ ਦੇ ਫੰਡਾਂ ਨਾਲ ਇੱਕ ਨਵਾਂ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਬਣਾਇਆ ਗਿਆ ਹੈ ਅਤੇ ਇਸ ਮਾਰਗ ’ਤੇ ਲੈਵਲ ਕਰਾਸਿੰਗ ਏ-25 ’ਤੇ ਇੱਕ ਹੋਰ ਆਰ.ਓ.ਬੀ ਜਲਦੀ ਹੀ ਇਸ ਪ੍ਰੋਜੈਕਟ ਵਜੋਂ ਸ਼ੁਰੂ ਹੋਣ ਜਾ ਰਿਹਾ ਹੈ, ਜੋ ਟੈਂਡਰ ਪ੍ਰਕਿਰਿਆ ਅਧੀਨ ਹੈ।

 

LEAVE A REPLY

Please enter your comment!
Please enter your name here

spot_img

Share post:

Popular

More like this
Related

आम नागरिक ही हैं भारत के असली भाग्य विधाता : मुख्यमंत्री श्री नायब सिंह सैनी

👉'भारत भाग्य विधाता' फिल्म की स्क्रीनिंग पर कहा,हरियाणा में...

Bhagwant Mann Govt ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

👉ਭਗਵੰਤ ਮਾਨ ਸਰਕਾਰ ਨੇ ਛੋਟੇ ਵਪਾਰੀਆਂ ਦੇ ਮਸਲਿਆਂ ਦੇ...