‘ਬੁੱਢੇ ਦਰਿਆ ਨੂੰ ਮੁੜ ਸੁਰਜੀਤ ਕਰਨ ਦਾ ਪ੍ਰੋਜੈਕਟ’: ਮੰਤਰੀ ਡਾ. ਰਵਜੋਤ ਸਿੰਘ ਅਤੇ MP ਸੀਚੇਵਾਲ ਨੇ ਡੇਅਰੀ ਮਾਲਕਾਂ ਨਾਲ ਕੀਤੀ ਮੁਲਾਕਾਤ

0
65
+1

👉ਡੇਅਰੀ ਮਾਲਕਾਂ ਨੂੰ ਅਪੀਲ ਕੀਤੀ ਕਿ ਜਦੋਂ ਤੱਕ ਨਗਰ ਨਿਗਮ ਉਹਨਾਂ ਦੀਆਂ ਡੇਅਰੀਆਂ ਤੋਂ ਗੋਬਰ ਚੁੱਕਣ ਲਈ ਠੇਕੇਦਾਰ ਨੂੰ ਨਿਯੁਕਤ ਨਹੀਂ ਕਰਦਾ, ਉਦੋਂ ਤੱਕ ਗੋਬਰ ਨਿਰਧਾਰਤ ਥਾਵਾਂ ‘ਤੇ ਹੀ ਡੰਪ ਕੀਤਾ ਜਾਵੇ

ਲੁਧਿਆਣਾ, 27 ਜਨਵਰੀ:‘ਬੁੱਢੇ ਦਰਿਆ’ ਵਿੱਚ ਗੋਬਰ ਦੀ ਡੰਪਿੰਗ ਨੂੰ ਰੋਕਣ ਦਾ ਸਰਬਸੰਮਤੀ ਨਾਲ ਹੱਲ ਲੱਭਣ ਲਈ, ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੋਮਵਾਰ ਨੂੰ ਤਾਜਪੁਰ ਰੋਡ ਡੇਅਰੀ ਕੰਪਲੈਕਸ ਅਤੇ ਹੈਬੋਵਾਲ ਡੇਅਰੀ ਕੰਪਲੈਕਸ ਵਿੱਚ ਡੇਅਰੀ ਮਾਲਕਾਂ ਨਾਲ ਮੀਟਿੰਗਾਂ ਕੀਤੀਆਂ।ਤਾਜਪੁਰ ਰੋਡ ਕੰਪਲੈਕਸ ਦੇ ਡੇਅਰੀ ਮਾਲਕਾਂ ਨਾਲ ਮੀਟਿੰਗ ਨਗਰ ਨਿਗਮ ਦੇ 225 ਐਮ.ਐਲ.ਡੀ ਜਮਾਲਪੁਰ ਐਸ.ਟੀ.ਪੀ ਵਿਖੇ ਹੋਈ, ਜਦੋਂ ਕਿ ਹੈਬੋਵਾਲ ਡੇਅਰੀ ਕੰਪਲੈਕਸ ਦੇ ਡੇਅਰੀ ਮਾਲਕਾਂ ਨਾਲ ਮੀਟਿੰਗ ਉਹਨਾਂ ਦੇ ਕੰਪਲੈਕਸ ਵਿੱਚ ਹੀ ਹੋਈ।ਮੀਟਿੰਗਾਂ ਦੌਰਾਨ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ, ਮਰਹੂਮ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਪਤਨੀ ਸੁਖਚੈਨ ਬੱਸੀ ਗੋਗੀ ਅਤੇ ਪੁੱਤਰ ਸਵਰਾਜ ਬੱਸੀ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਮੁੱਖ ਇੰਜੀਨੀਅਰ ਰਵਿੰਦਰ ਗਰਗ, ਪੀ.ਪੀ.ਸੀ.ਬੀ ਲੁਧਿਆਣਾ ਦੇ ਮੁੱਖ ਇੰਜੀਨੀਅਰ ਆਰ.ਕੇ ਰੱਤੜਾ, ਕੌਂਸਲਰ ਇੰਦੂ ਮੁਨੀਸ਼ ਸ਼ਾਹ, ਕਾਰਜਕਾਰੀ ਇੰਜੀਨੀਅਰ ਏਕਜੋਤ ਸਿੰਘ, ਕਾਰਜਕਾਰੀ ਇੰਜੀਨੀਅਰ (ਪੀ.ਡਬਲਯੂ.ਐਸ.ਐਸ.ਬੀ) ਬਲਰਾਜ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ ਸੌਂਦ ਦੀ ਅਗਵਾਈ ਹੇਠ ਫਤਹਿਗੜ੍ਹ ਸਾਹਿਬ ਸਥਿਤ ਜਹਾਜ਼ ਹਵੇਲੀ ਦੀ ਮੁੜ ਬਹਾਲੀ ਅਤੇ ਸਾਂਭ ਸੰਭਾਲ ਲਈ ਉੱਚ ਪੱਧਰੀ ਮੀਟਿੰਗ 

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੀਚੇਵਾਲ ਨੇ ਕਿਹਾ ਕਿ ਇਨ੍ਹਾਂ ਮੀਟਿੰਗਾਂ ਦੌਰਾਨ, ਗੱਲਬਾਤ ਕੀਤੀ ਗਈ ਅਤੇ ਸਮੱਸਿਆ ਦਾ ਸਰਬਸੰਮਤੀ ਨਾਲ ਹੱਲ ਲੱਭਣ ਲਈ ਡੇਅਰੀ ਮਾਲਕਾਂ ਤੋਂ ਫੀਡਬੈਕ ਵੀ ਲਈ ਗਈ। ਉਦੇਸ਼ ‘ਬੁੱਢੇ ਦਰਿਆ’ ਵਿੱਚ ਗੋਬਰ ਦੀ ਡੰਪਿੰਗ ਨੂੰ ਰੋਕਣਾ ਹੈ।ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਨਗਰ ਨਿਗਮ ਨੇ ਡੇਅਰੀ ਯੂਨਿਟਾਂ ਤੋਂ ਗੋਬਰ ਚੁੱਕਣ ਲਈ ਠੇਕੇਦਾਰ ਨੂੰ ਨਿਯੁਕਤ ਕਰਨ ਲਈ ਪਹਿਲਾਂ ਹੀ ਟੈਂਡਰ ਜਾਰੀ ਕਰ ਦਿੱਤਾ ਹੈ। ਉਸ ਸਮੇਂ ਤੱਕ, ਅਸਥਾਈ ਪ੍ਰਬੰਧ ਕੀਤੇ ਗਏ ਹਨ ਅਤੇ ਡੇਅਰੀ ਮਾਲਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ-ਆਪਣੇ ਡੇਅਰੀ ਕੰਪਲੈਕਸਾਂ ਵਿੱਚ ਨਿਰਧਾਰਤ ਥਾਵਾਂ ‘ਤੇ ਗੋਬਰ ਸੁੱਟਣ।ਡੇਅਰੀ ਮਾਲਕਾਂ ਨੇ ਇਸ ਉੱਪਰ ਸਹਿਮਤੀ ਜਤਾਈ ਅਤੇ ਭਰੋਸਾ ਦਿੱਤਾ ਕਿ ਉਹ ਗੋਬਰ ਨੂੰ ਸਿਰਫ਼ ਨਿਰਧਾਰਤ ਥਾਵਾਂ ‘ਤੇ ਹੀ ਸੁੱਟਣਗੇ, ਜਦੋਂ ਤੱਕ ਨਗਰ ਨਿਗਮ ਡੇਅਰੀ ਯੂਨਿਟਾਂ ਤੋਂ ਗੋਬਰ ਚੁੱਕਣ ਲਈ ਠੇਕੇਦਾਰ ਨੂੰ ਨਿਯੁਕਤ ਨਹੀਂ ਕਰਦਾ। ਡੇਅਰੀ ਮਾਲਕਾਂ ਨੇ ਗੋਬਰ ਚੁੱਕਣ ਦੇ ਪ੍ਰਬੰਧ ਕੀਤੇ ਜਾਣ ‘ਤੇ ਇੱਕ ਨਿਸ਼ਚਿਤ ਰਕਮ/ਫ਼ੀਸ ਦੇਣ ਲਈ ਵੀ ਸਹਿਮਤੀ ਪ੍ਰਗਟਾਈ।

ਇਹ ਵੀ ਪੜ੍ਹੋ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਡਾ ਬੀ ਆਰ ਅੰਬੇਦਕਰ ਦੇ ਬੁੱਤ ਨਾਲ ਹੋਈ ਬੇਅਦਬੀ ਦੀ ਕੀਤੀ ਨਿਖੇਦੀ 

ਇਸ ਦੌਰਾਨ, ਕੈਬਨਿਟ ਮੰਤਰੀ ਨੇ ਡੇਅਰੀ ਮਾਲਕਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ ਅਤੇ ਉਹਨਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੀਚੇਵਾਲ ਨੇ ਤਾਜਪੁਰ ਰੋਡ ‘ਤੇ ਡੇਅਰੀ ਰਹਿੰਦ-ਖੂੰਹਦ(ਵੇਸਟ) ਨੂੰ ਟ੍ਰੀਟ ਕਰਨ ਲਈ ਸਥਾਪਿਤ ਕੀਤੇ ਗਏ ਈ.ਟੀ.ਪੀ. ਦਾ ਵੀ ਨਿਰੀਖਣ ਕੀਤਾ।ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਤਾਜਪੁਰ ਰੋਡ ਅਤੇ ਹੈਬੋਵਾਲ ਡੇਅਰੀ ਕੰਪਲੈਕਸਾਂ ਵਿੱਚ ਦੋ ਬਾਇਓ-ਗੈਸ ਪਲਾਂਟ ਸਥਾਪਤ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ। ਅਧਿਕਾਰੀਆਂ ਨੇ ਦੱਸਿਆ ਕਿ ਹੈਬੋਵਾਲ ਡੇਅਰੀ ਕੰਪਲੈਕਸ ਵਿੱਚ ਇੱਕ ਬਾਇਓ-ਗੈਸ ਪਲਾਂਟ ਪਹਿਲਾਂ ਹੀ ਚੱਲ ਰਿਹਾ ਹੈ, ਪਰ ਇਸਦੀ ਸਮਰੱਥਾ ਘੱਟ ਹੋਣ ਕਾਰਨ, ਕੰਪਲੈਕਸ ਵਿੱਚ ਇੱਕ ਹੋਰ ਪਲਾਂਟ ਸਥਾਪਤ ਕੀਤਾ ਜਾ ਰਿਹਾ ਹੈ। ਬਾਇਓ-ਗੈਸ ਪਲਾਂਟਾਂ ਵਿੱਚ, ਗੋਬਰ ਦੀ ਵਰਤੋਂ ਬਾਇਓ-ਗੈਸ ਪੈਦਾ ਕਰਨ ਲਈ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ ਅੰਮ੍ਰਿਤਸਰ ’ਚ ਵੀ ਚੱਲਿਆ ਝਾੜੂ, ਆਪ ਮੇਅਰ ਸਹਿਤ ਤਿੰਨਾਂ ਅਹੁੱਦਿਆਂ ’ਤੇ ਹੋਈ ਕਾਬਜ਼

ਰਾਜ ਸਭਾ ਮੈਂਬਰ ਸੀਚੇਵਾਲ ਨੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ‘ਬੁੱਢੇ ਦਰਿਆ’ ਨੂੰ ਸਾਫ਼ ਕਰਨ ਦੇ ਪ੍ਰੋਜੈਕਟ ਪ੍ਰਤੀ ਚਿੰਤਾ ਲਈ ਸ਼ਲਾਘਾ ਕਰਦਿਆਂ ਕਿਹਾ ਕਿ ਕੈਬਨਿਟ ਮੰਤਰੀ ਨੇ ਇਸ ਪ੍ਰੋਜੈਕਟ ਲਈ ਲਗਭਗ ਇੱਕ ਮਹੀਨੇ ਦੇ ਸਮੇਂ ਵਿੱਚ ਪੰਜਵੀਂ ਵਾਰ ਸ਼ਹਿਰ ਦਾ ਦੌਰਾ ਕੀਤਾ ਹੈ।ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਰਾਜ ਸਭਾ ਮੈਂਬਰ ਸੀਚੇਵਾਲ ਅਤੇ ਵਿਧਾਇਕ ਗਰੇਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ‘ਰੰਗਲਾ ਪੰਜਾਬ’ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਨਾਲ ਹੱਥ ਮਿਲਾਉਣ ਦੀ ਅਪੀਲ ਕੀਤੀ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਨੂੰ ਬਚਾਉਣ ਲਈ ਸਾਂਝੇ ਯਤਨ ਕੀਤੇ ਜਾ ਸਕਣ।ਉਨ੍ਹਾਂ ਕਿਹਾ ਕਿ ਸਰਕਾਰ ਜਾਂ ਪ੍ਰਸ਼ਾਸਨ ਡੇਅਰੀ ਮਾਲਕਾਂ ਦੇ ਵਿਰੁੱਧ ਨਹੀਂ ਹੈ, ਪਰ ਕਿਸੇ ਨੂੰ ਵੀ ਧਾਰਮਿਕ ਮਹੱਤਵ ਰੱਖਣ ਵਾਲੇ ‘ਬੁੱਢੇ ਦਰਿਆ’ ਨੂੰ ਪ੍ਰਦੂਸ਼ਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਸੀਵਰ ਲਾਈਨਾਂ ਵਿੱਚ ਗੋਬਰ ਸੁੱਟਣ ਨਾਲ ਸੀਵਰ ਟ੍ਰੀਟਮੈਂਟ ਪਲਾਂਟਾਂ (ਐਸ.ਟੀ.ਪੀ) ਅਤੇ ਐਫਲੂਐਂਟ ਟ੍ਰੀਟਮੈਂਟ ਪਲਾਂਟਾਂ (ਈ.ਟੀ.ਪੀ) ਦੇ ਕੰਮਕਾਜ ‘ਤੇ ਵੀ ਅਸਰ ਪੈ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

 

+1

LEAVE A REPLY

Please enter your comment!
Please enter your name here