ਖੇਮਕਰਨ/ਪੱਟੀ, 8 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੇ ਵਿਕਾਸ ਲਈ ਸਪੈਸ਼ਲ ਪੈਕੇਜ ਦੇਣ ਦੀ ਮੰਗ ਕੀਤੀ ਤੇ ਉਹਨਾਂ ਨੇ ਸਰਹੱਦੀ ਪੱਟੀ ਵਿਚ ਮਿਆਰੀ ਸਿੱਖਿਆ ਤੇ ਸਿਹਤ ਸਹੂਲਤਾਂ ਦੇਣ ਵਿਚ ਨਾਕਾਮ ਰਹਿਣ ’ਤੇ ਆਮ ਆਦਮੀ ਪਾਰਟੀ ਸਰਕਾਰ ਦੀ ਨਿਖੇਧੀ ਕੀਤੀ। ਪੰਜਾਬ ਬਚਾਓ ਯਾਤਰਾ ਦੇ ਪੱਟੀ ਪਹੁੰਚਣ ’ਤੇ ਇਸ ਯਾਤਰਾ ਨੂੰ ਵੱਡਾ ਹੁੰਗਾਰਾ ਮਿਲਿਆ। ਇਸ ਮੌਕੇ ਸ: ਬਾਦਲ ਦੇ ਨਾਲ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵੀ ਮੌਜੂਦ ਰਹੇ।ਇਥੇ ਕਿਸਾਨਾਂ ਨਾਲ ਗੱਲਬਾਤ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਸਰਹੱਦੀ ਪੱਟੀ ਵਾਸਤੇ ਸਪੈਸ਼ਲ ਪੈਕੇਜ ਲੈਣ ਦਾ ਯਤਨ ਕਰੇਗਾ ਤਾਂ ਜੋ ਇਥੇ ਉਦਯੋਗਿਕ ਇਕਾਈਆਂ ਸਥਾਪਿਤ ਕੀਤੀਆਂ ਜਾ ਸਕਣ ਤੇ ਪੈਸਾ ਬੁਨਿਆਦੀ ਢਾਂਚੇ ਦੀ ਮਜ਼ਬੂਤੀ ’ਤੇ ਖਰਚ ਕੀਤਾ ਜਾ ਸਕੇ ਤੇ ਇਲਾਕੇ ਦੇ ਨੌਜਵਾਨਾਂ ਦੇ ਹੁਨਰ ਤਰਾਸ਼ਣ ਲਈ ਤਕਨੀਕੀ ਸੰਸਥਾਵਾਂ ਸਥਾਪਿਤ ਕੀਤੀਆਂ ਜਾ ਸਕਣ।
ਧਾਮੀ ਨੇ ਹਰਿਆਣਾ ਗੁਰਦੁਆਰਾ ਚੋਣਾਂ ਤੋਂ ਪਹਿਲਾਂ ਵੋਟਰ ਸੂਚੀਆਂ ਵਿਚੋਂ ਗੈਰ ਸਿੱਖ ਵੋਟਰਾਂ ਨੂੰ ਕੱਢਣ ਦੀ ਅਪੀਲ
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਹੋਰ ਵੀ ਨਿੰਦਣਯੋਗ ਗੱਲ ਹੈ ਕਿ ਸਰਹੱਦੀ ਪੱਟੀ ਵਿਚ ਆਪ ਦੇ ਵਿਧਾਇਕ ਗੈਰ ਕਾਨੂੰਨੀ ਮਾਇਨਿੰਗ ਵਿਚ ਲੱਗੇ ਹਨ ਅਤੇ ਕੋਈ ਸਮਾਜ ਭਲਾਈ ਕਾਰਜ ਕਰਨ ਦੀ ਥਾਂ ਨਸ਼ਾ ਤਸਕਰਾਂ ਦੀ ਪੁਸ਼ਤ ਪਨਾਹੀ ਕਰ ਰਹੇ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਸੂਬੇ ਵਿਚ ਸੱਤਾ ਵਿਚ ਆਉਣ ’ਤੇ ਉਹ ਸਰਹੱਦੀ ਪੱਟੀ ਦੇ ਵਿਕਾਸ ਦੀ ਯੋਜਨਾ ਉਲੀਕੇਗਾ। ਸ: ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਂਡੂ ਲੋਕਾਂ ਨੂੰ ਨਿਰਾਸ਼ ਕਰਨ ਦੀ ਵੀ ਨਿਖੇਧੀ ਕੀਤੀ।ਇਸ ਮੌਕੇ ਸੀਨੀਅਰ ਪਾਰਟੀ ਆਗੂ ਬਿਕਰਮ ਸਿੰਘ ਮਜੀਠੀਆ, ਵਿਰਸਾ ਸਿੰਘ ਵਲਟੋਹਾ, ਅਲਵਿੰਦਰਪਾਲ ਸਿੰਘ ਪੱਖੋਕੇ ਤੇ ਵੀਰ ਸਿੰਘ ਲੋਪੋਕੇ ਵੀ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਮੌਜੂਦ ਰਹੇ।
Share the post "ਸੱਤਾ ਵਿਚ ਆਉਣ ’ਤੇ ਅਕਾਲੀ ਦਲ ਸਰਹੱਦੀ ਇਲਾਕੇ ਦੇ ਵਿਕਾਸ ਦੀ ਯੋਜਨਾ ਉਲੀਕੇਗਾ: ਸੁਖਬੀਰ ਬਾਦਲ"