Tuesday, December 16, 2025

Date:

spot_img

ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਸਮੂਹ ਜ਼ਿਲਿ੍ਹਆਂ ਵਿੱਚ ਆਯੋਜਿਤ ਕੀਤੇ ਜਾਣਗੇ ਕੈਂਪ
3 ਦਸੰਬਰ ਨੂੰ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮੌਕੇ ਫਰੀਦਕੋਟ ‘ਚ ਮਨਾਇਆ ਜਾਵੇਗਾ ਰਾਜ ਪੱਧਰੀ ਸਮਾਗਮ
ਚੰਡੀਗੜ੍ਹ, 29 ਨਵੰਬਰ;ਪੰਜਾਬ ਸਰਕਾਰ ਮਹਿਲਾਵਾਂ ਦੀ ਸਿਹਤ, ਸਫਾਈ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਜਾਗਰੂਕਤਾ ਕੈਂਪਾਂ ਦੀ ਲੜੀ ਦੀ ਸ਼ੁਰੂਆਤ 2 ਦਸੰਬਰ ਤੋਂ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਕਰੇਗੀ। ਇਹ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ।ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮੌਕੇ 3 ਦਸੰਬਰ ਨੂੰ ਫਰੀਦਕੋਟ ‘ਚ ਰਾਜ ਪੱਧਰੀ ਸਮਾਗਮ ਕੀਤਾ ਜਾਵੇਗਾ ਅਤੇ ਇਸ ਮੌਕੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਕੰਮ ਕਰਨ ਵਾਲੇ ਵਿਅਕਤੀਆਂ ਅਤੇ ਸੰਸਥਾਵਾਂ ਦਾ ਸਨਮਾਨ ਕੀਤਾ ਜਾਵੇਗਾ।ਕੈਬਨਿਟ ਮੰਤਰੀ ਨੇ ਸੂਬਾ ਸਰਕਾਰ ਦੀ ਮਹਿਲਾਵਾਂ ਅਤੇ ਲੜਕੀਆਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਲਈ ਸੁਰੱਖਿਅਤ ਮਾਹੌਲ ਸਿਰਜਣ ਦੀ ਆਪਣੀ ਵਚਨਬੱਧਤਾ ਪ੍ਰਗਟਾਉਂਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਉਦੇਸ਼ ਮਹਿਲਾਵਾਂ ਦੀ ਜ਼ਰੂਰੀ ਸਿਹਤ ਜਾਂਚ ਕਰਵਾਉਣਾ ਅਤੇ ਵੱਖ-ਵੱਖ ਸਿਹਤ ਮੁੱਦਿਆਂ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਦੱਸਿਆ ਕਿ ਕੈਪਾਂ ਵਿੱਚ ਜ਼ਿਲ੍ਹਾ ਹਸਪਤਾਲਾਂ ਦੀਆਂ ਮਾਹਿਰ ਟੀਮਾਂ ਦੁਆਰਾ ਮੁਫ਼ਤ ਸਿਹਤ ਜਾਂਚ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਵੱਡੇ ਸ਼ਹਿਰਾਂ ਦੀ ਤਰਜ਼ ਉਤੇ ਹਰ ਸ਼ਹਿਰ ਵਿੱਚ ਬਣੇਗੀ ਅਰਬਨ ਅਸਟੇਟ: ਹਰਦੀਪ ਸਿੰਘ ਮੁੰਡੀਆ

ਇਸ ਮੌਕੇ ਛਾਤੀ, ਸਰਵਾਈਕਲ, ਅਤੇ ਓਰਲ ਕੈਂਸਰ ਦੀ ਜਾਂਚ, ਬਲੱਡ ਪ੍ਰੈਸ਼ਰ ਅਤੇ ਸ਼ੂਗਰ ਟੈਸਟ, ਅਨੀਮੀਆ ਦੀ ਜਾਂਚ ਕੀਤੀ ਜਾਵੇਗੀ ਅਤੇ ਲੋੜੀਂਦੀਆਂ ਦਵਾਈਆਂ ਦੀ ਦਿੱਤੀਆਂ ਜਾਣਗੀਆਂ। ਇਨ੍ਹਾਂ ਕੈਂਪਾਂ ਵਿੱਚ ਮਹਿਲਾਵਾਂ ਨੂੰ ਮਹੱਤਵਪੂਰਨ ਸਿਹਤ ਵਿਸ਼ਿਆਂ ਜਿਵੇਂ ਕਿ ਗਰਭ ਨਿਰੋਧਕ ਤਰੀਕਿਆਂ, ਪਰਿਵਾਰ ਨਿਯੋਜਨ, ਪਿਸ਼ਾਬ ਨਾਲੀ ਦੀਆਂ ਲਾਗਾਂ (ਯੂਟੀਆਈ), ਮਾਹਵਾਰੀ ਦੀ ਸਫਾਈ ਅਤੇ ਕਿਸ਼ੋਰਾਂ ਦੀ ਸਿਹਤ ਬਾਰੇ ਜਾਗਰੂਕ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਬੇਟੀ ਬਚਾਓ ਬੇਟੀ ਪੜ੍ਹਾਓ, ਵਨ ਸਟਾਪ ਸੈਂਟਰ ਸਕੀਮ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਪੋਸ਼ਣ, ਬੱਚਿਆਂ ਨਾਲ ਸਬੰਧਤ ਸਕੀਮਾਂ, 181 ਵੂਮਨ ਹੈਲਪਲਾਈਨ ਅਤੇ ਪੈਨਸ਼ਨ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਕੈਂਪਾਂ ਵਿੱਚ ਵੱਖ-ਵੱਖ ਸਟਾਲ ਲਗਾਏ ਜਾਣਗੇ ਅਤੇ ਫਾਰਮ ਭਰੇ ਜਾਣਗੇ।ਡਾ. ਬਲਜੀਤ ਕੌਰ ਨੇ ਮਹਿਲਾਵਾਂ ਨੂੰ ਸਮੇਂ ਸਿਰ ਸਿਹਤ ਦੀ ਜਾਂਚ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਕੈਂਪਾਂ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ ਪੰਜਾਬ ਸਰਕਾਰ ਮਹਿਲਾਵਾਂ ਅਤੇ ਲੜਕੀਆਂ ਦੇ ਸਸ਼ਕਤੀਕਰਨ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਚ ਵਿੱਚ ਜ਼ਿਲ੍ਹਾ ਪੱਧਰ ਤੇ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ ਜਿਸ ਦੀ ਸ਼ੁਰੂਆਤ 2 ਦਸੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਹੀ 4 ਦਸੰਬਰ ਨੂੰ ਅੰਮ੍ਰਿਤਸਰ, 5 ਦਸੰਬਰ ਨੂੰ ਬਰਨਾਲਾ, 9 ਦਸੰਬਰ ਨੂੰ ਬਠਿੰਡਾ, 10 ਦਸੰਬਰ ਨੂੰ ਫਰੀਦਕੋਟ, 11 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ, 12 ਦਸੰਬਰ ਨੂੰ ਫਾਜ਼ਿਲਕਾ, 13ਦਸੰਬਰ ਨੂੰ ਫਿਰੋਜ਼ਪੁਰ, 14 ਦਸੰਬਰ ਨੂੰ ਗੁਰਦਾਸਪੁਰ,

ਇਹ ਵੀ ਪੜ੍ਹੋ ਝਾਰਖੰਡ ਦੇ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ’ਚ ਸ਼ਾਮਲ ਹੋਏ ਅਰਵਿੰਦ ਕੇਜ਼ਰੀਵਾਲ ਤੇ ਭਗਵੰਤ ਮਾਨ

18 ਦਸੰਬਰ ਨੂੰ ਹੁਸ਼ਿਆਰਪੁਰ, 19 ਦਸੰਬਰ ਨੂੰ ਜਲੰਧਰ, 20 ਦਸੰਬਰ ਨੂੰ ਕਪੂਰਥਲਾ, 24 ਦਸੰਬਰ ਨੂੰ ਲੁਧਿਆਣਾ, 2 ਜਨਵਰੀ 2025 ਨੂੰ ਮਾਲੇਰਕੋਟਲਾ, 3 ਜਨਵਰੀ ਨੂੰ ਮਾਨਸਾ, 7 ਜਨਵਰੀ ਨੂੰ ਮੋਗਾ, 8 ਜਨਵਰੀ ਪਠਾਨਕੋਟ, 9 ਜਨਵਰੀ ਨੂੰ ਪਟਿਆਲਾ, 14 ਜਨਵਰੀ ਨੂੰ ਰੂਪਨਗਰ, 15 ਜਨਵਰੀ ਨੂੰ ਸੰਗਰੂਰ, 16 ਜਨਵਰੀ ਨੂੰ ਐਸ.ਏ.ਐਸ ਨਗਰ, 17 ਜਨਵਰੀ ਨੂੰ ਐਸ.ਬੀ.ਐਸ ਨਗਰ, 18 ਜਨਵਰੀ ਨੁੰ ਤਰਨਤਾਰਨ ਵਿੱਚ ਕੈਂਪ ਲਗਾਏ ਜਾਣਗੇ।ਕੈਬਨਿਟ ਮੰਤਰੀ ਨੇ ਦੱਸਿਆ ਕਿ 3 ਦਸੰਬਰ ਨੂੰ ਫਰੀਦਕੋਟ ਵਿਖੇ ਅੰਤਰਰਾਸਟਰੀ ਦਿਵਿਆਂਗ ਦਿਵਸ ਮੌਕੇ ਆਯੋਜਿਤ ਕੀਤੇ ਜਾਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਕੁੱਲ 9 ਵਿਅਕਤੀਆਂ ਅਤੇ 4 ਸੰਸਥਾਵਾਂ ਨੂੰ ਚਾਰ ਵੱਖ-ਵੱਖ ਸ਼੍ਰੇਣੀਆਂ ਸਰਵਉੱਤਮ ਕਰਮਚਾਰੀ, ਸਰਵਉੱਤਮ ਰੁਜ਼ਗਾਰਦਾਤਾ, ਸਰਵਉੱਤਮ ਖਿਡਾਰੀ ਅਤੇ ਸਰਵਉੱਤਮ ਸੰਸਥਾ ਜਾਂ ਦਿਵਿਆਂਗਜਨਾਂ ਦੀ ਭਲਾਈ ਲਈ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰੇਕ ਪੁਰਸਕਾਰ ਜੇਤੂ ਨੂੰ 10,000 ਰੁਪਏ ਦਾ ਨਕਦ ਇਨਾਮ ਅਤੇ ਇੱਕ ਸਰਟੀਫਿਕੇਟ ਦਿੱਤਾ ਜਾਵੇਗਾ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ, ਮਹਿਲਾਵਾਂ, ਬਜੁਰਗਾਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਅਤੇ ਸਮਾਜ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਮਾਨਤਾ ਦੇ ਕੇ ਸਸ਼ਕਤ ਕਰਨ ਦੇ ਆਪਣੇ ਮਿਸ਼ਨ ਵਿੱਚ ਦ੍ਰਿੜ ਹੈ।

 

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਜ਼ਿਲ੍ਹਾ ਪ੍ਰੀਸ਼ਦ/ਬਲਾਕ ਸੰਮਤੀ ਚੋਣਾਂ;ਵੜਿੰਗ ਨੇ ਵੋਟਾਂ ਦੀ ਗਿਣਤੀ ਦੀ ਵੀਡੀਓਗ੍ਰਾਫੀ ਦੀ ਮੰਗ ਕੀਤੀ

👉ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜਾ ਖੜਕਾਇਆ Chandigarh...

ਬੀਕੇਆਈ ਨਾਲ ਸਬੰਧਤ ਗੈਂਗਸਟਰ ਤੋਂ ਅੱਤਵਾਦੀ ਬਣੇ ਦੋ ਵਿਅਕਤੀਆਂ ਨੂੰ ਮੁੰਬਈ ਪਹੁੰਚਣ ‘ਤੇ ਕੀਤਾ ਕਾਬੂ

👉ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਈਐਸਆਈ-ਸਮਰਥਿਤ ਹਰਵਿੰਦਰ ਰਿੰਦਾ ਅਤੇ ਬੀਕੇਆਈ-ਆਪਰੇਟਿਵ...