21 ਨਵੰਬਰ ਨੂੰ ਡੀ.ਸੀ. ਦਫ਼ਤਰ ਵਿਖੇ ਲੱਗੇਗੀ ਪੈਨਸ਼ਨ ਅਦਾਲਤ : ਡੀ.ਸੀ

0
23

ਜ਼ਿਲ੍ਹੇ ਦੇ ਪੈਨਸ਼ਨਰਾਂ ਦੀਆਂ ਸਮਸਿਆਵਾਂ ਦੇ ਕੀਤੇ ਜਾਣਗੇ ਹੱਲ
ਫਿਰੋਜ਼ਪੁਰ 20 ਨਵੰਬਰ :ਮਹਾਂਲੇਖਾਕਾਰ (ਲੇਖਾ ਤੇ ਹੱਕਦਾਰੀ) ਪੰਜਾਬ ਅਤੇ ਯੂ.ਟੀ ਚੰਡੀਗੜ੍ਹ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾ ਅਨੁਸਾਰ ਫ਼ਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਤ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ 21 ਨਵੰਬਰ 2024 ਨੂੰ ਸਵੇਰੇ 11.00 ਵਜੇ ਦਫ਼ਤਰ ਡਿਪਟੀ ਕਮਿਸ਼ਨਰ ਦੇ ਮੇਨ ਮੀਟਿੰਗ ਹਾਲ, ਦੂਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਿਰੋਜ਼ਪੁਰ ਛਾਉਣੀ ਵਿਖੇ ਪੈਨਸ਼ਨ ਅਦਾਲਤ ਲਗਾਈ ਜਾਵੇਗੀ।

ਇਹ ਵੀ ਪੜ੍ਹੋ ਕੇਂਦਰੀ ਰਾਜ ਮੰਤਰੀ ਤੋਖਨ ਸਾਹੂ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਚੱਲ ਰਹੇ ਕਾਰਜਾਂ ਦੀ ਸਮੀਖਿਆ

ਇਹ ਜਾਣਕਾਰੀ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਪੈਨਸ਼ਨਰਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਇੱਕ ਅਹਿਮ ਕਦਮ ਚੁੱਕਦਿਆਂ 21 ਨਵੰਬਰ ਤੋਂ ਨੂੰ ਜ਼ਿਲ੍ਹਿਆਂ ਵਿੱਚ ਪੈਨਸ਼ਨ ਅਦਾਲਤਾਂ ਦਾ ਆਯੋਜਨ ਕਰਨ ਦਾ ਫੈਸਲਾ ਲਿਆ ਹੈ। ਇਹ ਅਦਾਲਤਾਂ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਨੂੰ ਪਹਿਲ ਦੇਣਗੀਆਂ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਪੈਨਸ਼ਨਰਾਂ ਨੂੰ ਇਸ ਅਦਾਲਤ ਦਾ ਵੱਧ ਤੋਂ ਲਾਭ ਉਠਾਉਣ ਦੀ ਅਪੀਲ ਕੀਤੀ।

 

LEAVE A REPLY

Please enter your comment!
Please enter your name here