WhatsApp Image 2024-10-26 at 19.49.35
WhatsApp Image 2024-10-30 at 17.40.47
980x 450 Pixel Diwali ads
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 07.25.43
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

72 ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜਣ ’ਤੇ ਸਿੱਖਿਆ ਮੰਤਰੀ ਨੇ ਕਿਹਾ- ਇਹ ਪੰਜਾਬ ਦੀ ਸਿੱਖਿਆ ਪ੍ਰਣਾਲੀ ਲਈ ਮੀਲ ਦਾ ਪੱਥਰ ਸਾਬਤ ਹੋਵੇਗੀ

7 Views

ਚੰਡੀਗੜ੍ਹ, 17 ਅਕਤੂਬਰ:ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜਣ ’ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਪਿਛਲੇ ਢਾਈ ਸਾਲਾਂ ਵਿੱਚ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਬਹੁਤ ਸੁਧਾਰ ਹੋਇਆ ਹੈ। ਅੱਜ ਹਰ ਪਿੰਡ ਅਤੇ ਸ਼ਹਿਰ ਵਿੱਚ ਲੋਕ ਪੰਜਾਬ ਦੀ ਸਿੱਖਿਆ ਕ੍ਰਾਂਤੀ ਦੀ ਗੱਲ ਕਰ ਰਹੇ ਹਨ।ਉਨ੍ਹਾਂ ਕਿਹਾ ਕਿ 2022 ਤੋਂ ਪਹਿਲਾਂ 8000 ਤੋਂ ਵੱਧ ਸਰਕਾਰੀ ਸਕੂਲਾਂ ਦੀਆਂ ਬਾਊਂਡਰੀ ਨਹੀਂ ਸਨ। ਅਸੀਂ ਉਨ੍ਹਾਂ ਸਾਰੇ ਸਕੂਲਾਂ ਵਿੱਚ ਲਗਭਗ 1400 ਕਿਲੋਮੀਟਰ ਲੰਬੀ ਬਾਊਂਡਰੀ ਬਣਾਈ ਹੈ। 10,000 ਤੋਂ ਵੱਧ ਨਵੇਂ ਕਲਾਸਰੂਮ ਬਣਾਏ ਅਤੇ ਬੱਚਿਆਂ ਦੀ ਪੜ੍ਹਾਈ ਲਈ ਡੈਸਕ ਮੁਹੱਈਆ ਕਰਵਾਏ ਗਏ। ਇਸ ਤੋਂ ਪਹਿਲਾਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਫਰਨੀਚਰ ਨਾ ਹੋਣ ਕਾਰਨ ਇੱਕ ਲੱਖ ਦੇ ਕਰੀਬ ਬੱਚੇ ਫਰਸ਼ ’ਤੇ ਬੈਠ ਕੇ ਪੜ੍ਹਦੇ ਸਨ। ਅਸੀਂ ਇਸ ਸਮੱਸਿਆ ਦਾ ਹੱਲ ਕੀਤਾ ਹੈ। 1400 ਸਕੂਲਾਂ ਵਿੱਚ ਲੜਕੀਆਂ ਲਈ ਬਾਥਰੂਮ ਨਹੀਂ ਸਨ। ਅਸੀਂ ਉਹ ਵੀ ਬਣਾਏ।ਉਨ੍ਹਾਂ ਕਿਹਾ ਕਿ ਸਕੂਲ ਆਫ਼ ਐਮੀਨੈਂਸ ਦੇ ਨਾਲ-ਨਾਲ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਹੋਰ ਵੀ ਬਹੁਤ ਸਾਰੇ ਕੰਮ ਕੀਤੇ ਜਾ ਰਹੇ ਹਨ। 18,000 ਸਕੂਲਾਂ ਵਿੱਚ ਵਾਈ-ਫਾਈ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਅਪਮਾਨਜਨਕ ਟਿੱਪਣੀ ਦੀ ਕੀਤੀ ਨਿਖੇਧੀ

ਸਕੂਲਾਂ ਵਿੱਚ ਸੁਰੱਖਿਆ ਗਾਰਡ ਅਤੇ ਕੈਂਪਸ ਮੈਨੇਜਰ ਨਿਯੁਕਤ ਕੀਤੇ ਗਏ ਹਨ। ’ਆਪ’ ਸਰਕਾਰ ਤੋਂ ਪਹਿਲਾਂ ਸਰਕਾਰੀ ਸਕੂਲਾਂ ਨੂੰ ਸਫਾਈ ਲਈ ਇਕ ਰੁਪਿਆ ਵੀ ਨਹੀਂ ਮਿਲਦਾ ਸੀ। ਹੁਣ 3000 ਤੋਂ ਲੈ ਕੇ 50,000 ਰੁਪਏ ਪ੍ਰਤੀ ਮਹੀਨਾ ਤੱਕ ਮਿਲ ਰਿਹਾ ਹੈ। ਇਸ ਸਭ ਦੇ ਬਾਵਜੂਦ ਚੰਗੀ ਸਿੱਖਿਆ ਲਈ ਸਭ ਤੋਂ ਜ਼ਰੂਰੀ ਹੈ ਅਧਿਆਪਕਾਂ ਦੀ ਸਿਖਲਾਈ। ਅਸੀਂ ਸਾਰੇ ਸਕੂਲ ਆਫ਼ ਐਮੀਨੈਂਸ ਅਤੇ ਪੰਜਾਬ ਦੇ ਹੋਰ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਤੋਂ ਸਿਖਲਾਈ ਦਿੱਤੀ। ਅਸੀਂ ਹੁਣ ਤੱਕ 202 ਪ੍ਰਿੰਸੀਪਲਾਂ ਨੂੰ ਸਿੰਗਾਪੁਰ ਭੇਜ ਚੁੱਕੇ ਹਾਂ। ਅਹਿਮਦਾਬਾਦ ਤੋਂ 152 ਹੈੱਡਮਾਸਟਰਾਂ ਨੂੰ ਸਿਖਲਾਈ ਦਿੱਤੀ ਗਈ ਹੈ। ਹੁਣ 72 ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜਿਆ ਜਾ ਰਿਹਾ ਹੈ। ਇਸ ਦੇ ਲਈ ਪਿਛਲੇ ਮਹੀਨੇ ਪੰਜਾਬ ਦੇ ਸਿੱਖਿਆ ਵਿਭਾਗ ਨੇ ਸਿਖਲਾਈ ਲਈ ਫਿਨਲੈਂਡ ਦੀ ਟੁਰਕੂ ਯੂਨੀਵਰਸਿਟੀ ਨਾਲ ਸਮਝੌਤਾ ਕੀਤਾ ਹੈ। ਦਿੱਲੀ ਵਿੱਚ ਫਿਨਲੈਂਡ ਦੇ ਰਾਜਦੂਤ ਦੀ ਮੌਜੂਦਗੀ ਵਿੱਚ ਐਮਓਯੂ ਉੱਤੇ ਹਸਤਾਖਰ ਕੀਤੇ ਗਏ। ਸਿਖਲਾਈ ਤਿੰਨ ਹਫ਼ਤਿਆਂ ਲਈ ਹੋਵੇਗੀ। ਅਗਲਾ ਬੈਚ ਫਰਵਰੀ – ਮਾਰਚ 2025 ਵਿੱਚ ਭੇਜਿਆ ਜਾਵੇਗਾ।

ਇਹ ਵੀ ਪੜ੍ਹੋ: ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ-ਮੁੱਖ ਮੰਤਰੀ

ਇਸ ਐਮਓਯੂ ਤਹਿਤ ਪੰਜਾਬ ਸਰਕਾਰ ਆਪਣੇ ਅਧਿਆਪਕਾਂ ਨੂੰ ਕਿਸੇ ਵੀ ਸਮੇਂ ਫਿਨਲੈਂਡ ਭੇਜ ਸਕਦੀ ਹੈ ਜਾਂ ਫਿਨਲੈਂਡ ਤੋਂ ਅਧਿਆਪਕ ਪੰਜਾਬ ਆ ਸਕਦੇ ਹਨ। ਮੰਤਰੀ ਨੇ ਕਿਹਾ ਕਿ ਭਲਕੇ ਮੁੱਖ ਮੰਤਰੀ ਭਗਵੰਤ ਮਾਨ ਵੀ ਅਧਿਆਪਕਾਂ ਨਾਲ ਗੱਲਬਾਤ ਕਰਨਗੇ ਅਤੇ ਫਿਰ ਉਨ੍ਹਾਂ ਨੂੰ ਫਿਨਲੈਂਡ ਲਈ ਰਵਾਨਾ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸਿਖਲਾਈ ਲਈ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਦੌਰਾਨ ਇਹ ਦੇਖਿਆ ਗਿਆ ਕਿ ਹਰੇਕ ਅਧਿਆਪਕ ਕੋਲ ਕਿੰਨਾ ਤਜ਼ਰਬਾ ਹੈ ਅਤੇ ਉਨ੍ਹਾਂ ਦੀ ਨੌਕਰੀ ਵਿੱਚ ਕਿੰਨੇ ਸਾਲ ਬਾਕੀ ਹਨ, ਤਾਂ ਜੋ ਸਿਖਲਾਈ ਤੋਂ ਬਾਅਦ ਉਹ ਘੱਟੋ-ਘੱਟ 10-15 ਸਾਲ ਤੱਕ ਬੱਚਿਆਂ ਨੂੰ ਪੜ੍ਹਾ ਸਕਣ। ਇਸ ਦੇ ਨਾਲ ਹੀ ਉਨ੍ਹਾਂ ਦਾ ਪਿਛਲਾ ਰਿਕਾਰਡ ਵੀ ਚੈੱਕ ਕੀਤਾ ਗਿਆ।ਇਸ ਦੇ ਨਾਲ ਹੀ ਜਿਹੜੇ ਮਾਪੇ ਆਪਣੇ ਬਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਰਹੇ ਹਨ, ਉਨ੍ਹਾਂ ਵਿਚੋਂ 10 ਮਾਪਿਆਂ ਦੀਆਂ ਸਿਫ਼ਾਰਸ਼ਾਂ ਅਧਿਆਪਕਾਂ ਨੂੰ ਆਪਣੀ ਫਾਈਲ ’ਚ ਲਗਾਉਣਾ ਸੀ। ਬੱਚਿਆਂ ਦੇ ਮਾਪਿਆਂ ਤੋਂ ਵੀ ਫੀਡਬੈਕ ਲਈ ਗਈ। ਫੋਨ ਕਰਕੇ ਕਰੀਬ 6000 ਮਾਪਿਆਂ ਦੀ ਰਾਏ ਮੰਗੀ ਗਈ। ਸਿੱਖਿਆ ਮੰਤਰੀ ਨੇ ਕਿਹਾ ਕਿ ਫਿਨਲੈਂਡ ਵਿੱਚ ਅਧਿਆਪਕਾਂ ਦੀ ਸਿਖਲਾਈ ਪੰਜਾਬ ਦੀ ਪ੍ਰਾਇਮਰੀ ਸਿੱਖਿਆ ਪ੍ਰਣਾਲੀ ਲਈ ਮੀਲ ਦਾ ਪੱਥਰ ਸਾਬਤ ਹੋਵੇਗੀ।

 

Related posts

ਯੂਥ ਅਕਾਲੀ ਵਰਕਰਾਂ ਵੱਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕਰਨ ਖਿਲਾਫ ਰੋਸ ਮੁਜ਼ਾਹਰੇ

punjabusernewssite

ਆਪ ਵਿਧਾਇਕਾਂ ਦਾ ਦਾਅਵਾ: ਭਾਜਪਾ ਪਾਰਟੀ ਤੋੜਣ ਲਈ ਦੇ ਰਹੀ 20-25 ਕਰੋੜ ਦੇ ਆਫਰ

punjabusernewssite

ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ

punjabusernewssite