13 ਸਤੰਬਰ ਨੂੰ ਆਰ.ਐਮ.ਪੀ.ਆਈ. ਅਤੇ ਲਿਬ੍ਰੇਸ਼ਨ ਕਰਨਗੀਆਂ ਸ਼ਹਿਰ ’ਚ ਵਿਸ਼ਾਲ ਰੋਸ ਮੁਜ਼ਾਹਰਾ

Date:

spot_img

ਬਠਿੰਡਾ , 28 ਅਗਸਤ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਅਤੇ ਸੀਪੀਆਈ (ਐਮਐਲ) ਲਿਬ੍ਰੇਸ਼ਨ ਦੀ ਸਾਂਝੀ, ਜਿਲ੍ਹਾ ਪੱਧਰੀ ਮੀਟਿੰਗ ਲਿਬ੍ਰੇਸ਼ਨ ਦੇ ਕੇਂਦਰੀ ਕਮੇਟੀ ਦੇ ਮੈਂਬਰ ਸਾਥੀ ਰਾਜਬਿੰਦਰ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਹੋਈ।ਆਰ.ਐਮ.ਪੀ.ਆਈ. ਦੀ ਕੇਂਦਰੀ ਕਮੇਟੀ ਦੇ ਮੈਂਬਰ ਸਾਥੀ ਮਹੀਪਾਲ ਨੇ ਦੋਹਾਂ ਪਾਰਟੀਆਂ ਦੀ ਸਾਂਝੀ ਸੂਬਾਈ ਮੀਟਿੰਗ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ।ਫੈਸਲਾ ਕੀਤਾ ਗਿਆ ਕਿ ਆਉਣ ਵਾਲੀ 13 ਸਤੰਬਰ ਨੂੰ ਸਾਂਝਾ ਰੋਸ ਮੁਜ਼ਾਹਰਾ ਕਰਨ ਪਿੱਛੋਂ ਬਠਿੰਡਾ ਸ਼ਹਿਰੀ ਦੇ ਵਿਧਾਇਕ ਅਤੇ ਲੋਕ ਸਭਾ ਮੈਂਬਰ ਰਾਹੀਂ ਕੇਂਦਰੀ ਤੇ ਸੂਬਾਈ ਸਰਕਾਰ ਨੂੰ ਲੋਕਾਂ ਦੇ ਬੁਨਿਆਦੀ ਮਸਲੇ ਹੱਲ ਕਰਨ ਸਬੰਧੀ ਮੰਗ ਪੱਤਰ ਸੌਂਪਿਆ ਜਾਵੇਗਾ। ਅਜਿਹੇ ਹੀ ਵਿਸ਼ਾਲ ਰੋਸ ਪ੍ਰਦਰਸ਼ਨ ਕ੍ਰਮਵਾਰ 14 ਅਤੇ 16 ਸਤੰਬਰ ਨੂੰ ਸਰਦੂਲਗੜ੍ਹ ਅਤੇ ਮਾਨਸਾ ਵਿਖੇ ਵੀ ਕੀਤੇ ਜਾਣਗੇ।

ਪਾਵਰਕਾਮ ਦੇ ਸਹਾਇਕ ਇੰਜੀਨੀਅਰ ਨੂੰ ਬਲੈਕਮੇਲ ਕਰਨ ਅਤੇ ਰਿਸ਼ਵਤ ਮੰਗਣ ਦੇ ਦੋਸ਼ ਹੇਠ ਏ.ਓ. ਮੁਅੱਤਲ

ਸਤੰਬਰ ਦੇ ਆਖਰੀ ਹਫਤੇ ਪਿੰਡਾਂ-ਕਸਬਿਆਂ ਅੰਦਰ ਸ਼ਹੀਦੇ ਇ ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਇਕੱਠ ਕਰਕੇ ਲੋਕਾਂ ਨੂੰ ਬਦਲਵੀਆਂ ਲੋਕ ਪੱਖੀ ਨੀਤੀਆਂ ’ਤੇ ਆਧਾਰਿਤ ਹਕੀਕੀ ਰਾਜਸੀ ਬਦਲ ਖੜ੍ਹਾ ਕਰਨ ਲਈ ਜੂਝਣ ਦਾ ਸੰਦੇਸ਼ ਦਿੱਤਾ ਜਾਵੇਗਾ।ਉਕਤ ਐਕਸ਼ਨਾਂ ਦੀ ਤਿਆਰੀ ਲਈ 8 ਸਤੰਬਰ ਤੱਕ, ਮੋਦੀ-ਸ਼ਾਹ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਅਤੇ ਆਰ.ਐਸ.ਐਸ ਦੇ ਧਰਮ ਅਧਾਰਤ ਕੱਟੜ ਰਾਜ ਕਾਇਮ ਕਰਨ ਦੇ ਫਿਰਕੂ-ਫਾਸ਼ੀ, ਫੁੱਟਪਾਊ ਏਜੰਡੇ ਦੇ ਮਾੜੇ ਨਤੀਜਿਆਂ ਤੋਂ ਲੋਕਾਂ ਨੂੰ ਜਾਣੂੰ ਕਰਾਉਣ ਹਿਤ ਜਨ ਸੰਪਰਕ ਮੁਹਿੰਮ ਚਲਾਈ ਜਾਵੇਗੀਲਾਲ ਚੰਦ ਸਰਦੂਲਗੜ੍ਹ, ਰਜਿੰਦਰ ਸਿਵੀਆਂ, ਗੁਰਤੇਜ ਮਹਿਰਾਜ, ਬੀਰਬਲ ਸੀੰਗੋ, ਹਰਜੀਤ ਸਿੰਘ ਲਹਿਰੀ, ਪ੍ਰਸ਼ੋਤਮ ਸ਼ਰਮਾ, ਗਗਨ ਸਿਰਸੀ ਵਾਲਾ, ਜਗਸੀਰ ਸਿੰਘ ਵਿਰਕ ਕਲਾਂ ਹਾਜ਼ਰ ਸਨ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਜ਼ਮੀਨੀ ਸਰਵੇ ਨੂੰ ਲੈ ਕੇ ਕਿਸਾਨਾਂ ’ਚ ਰੋਸ; ਘਸੋਖਾਨਾ ਵਿੱਚ ਕੰਪਨੀ ਦੀ ਸਰਵੇ ਟੀਮ ਨੂੰ ਘੇਰਿਆ

Bathinda News: ਉੱਤਰ ਪ੍ਰਦੇਸ਼ ਦੀ ਇੱਕ ਨੋਇਡਾ ਆਧਾਰਿਤ ਨਿੱਜੀ...

ਖੇਡਾਂ ਵਤਨ ਪੰਜਾਬ ਦੀਆਂ 2026; 5 ਸਤੰਬਰ ਨੂੰ ਬਠਿੰਡਾ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਆਗਾਜ਼

👉ਖੇਡਾਂ ਦੀਆਂ ਤਿਆਰੀਆਂ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਉੱਚ...