ਫ਼ਿਰੋਜ਼ਪੁਰ 5 ਸਤੰਬਰ : ਅਧਿਆਪਕ ਦੀ ਭੁਮਿਕਾ ਤੋਂ ਬਿਨਾਂ ਆਦਰਸ਼ ਸਮਾਜ ਦੇ ਨਿਰਮਾਣ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਕਿਸੇ ਵੀ ਸਮਾਜ ਦੀ ਦਸ਼ਾ ਅਤੇ ਦਿਸ਼ਾ ਦਾ ਅੰਦਾਜ਼ਾ ਉਸਦੇ ਅਧਿਆਪਕਾਂ ਦੀ ਸ਼ਖਸੀਅਤ ਦੇ ਨਾਲ-ਨਾਲ ਉਸ ਸਮਾਜ ਵੱਲੋਂ ਅਧਿਆਪਕ ਨੂੰ ਦਿੱਤੇ ਜਾ ਰਹੇ ਮਾਣ-ਸਤਿਕਾਰ ਤੋਂ ਸਹਿਜੇ ਹੀ ਲਾਇਆ ਜਾ ਸਕਦਾ ਇਹ ਪ੍ਰਗਟਾਵਾ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਫ਼ਿਰੋਜ਼ਪੁਰ-1 ਸ਼੍ਰੀਮਤੀ ਸੁਮਨਦੀਪ ਕੌਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਚੁੰਗੀਖਾਨਾ ਵਿਖੇ ਅਧਿਆਪਕ ਦਿਵਸ ਮੌਕੇ ਆਯੋਜਿਤ ਸਮਾਰੋਹ ਦੌਰਾਨ ਬਲਾਕ ਫਿਰੋਜ਼ਪੁਰ-1 ਦੇ ਸਿੱਖਿਆ ਦੇ ਖੇਤਰ ਵਿੱਚ ਆਪਣਾ ਵਿਸ਼ੇਸ਼ ਯੋਗਦਾਨ ਦੇਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਮੌਕੇ ਕੀਤਾ।
ਰੇਲਵੇ ਮੁਲਾਜਮ ਦੀ ਕੁੱਟਮਾਰ ਕਰਕੇ ਮੋਬਾਇਲ ਫ਼ੋਨ ਤੇ ਸਰਕਾਰੀ ਕਿੱਟ ਖੋਹਣ ਵਾਲਾ ਕਾਬੂ, ਦੋ ਹੋਰ ਨਾਮਜਦ
ਇਸ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਫ਼ਿਰੋਜ਼ਪੁਰ-1 ਨੇ ਕਿਹਾ ਕਿ ਸਕੂਲਾਂ ਵਿੱਚ ਸਿੱਖਿਆ ਦੀ ਕੁਆਲਿਟੀ ਨੂੰ ਬਿਹਤਰ ਬਣਾਉਣ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਬੱਚਿਆਂ ਦੀ ਗਿਣਤੀ ਵਿੱਚ ਵਾਧਾ ਕਰਨਾ ਅਤੇ ਵਿਭਾਗ ਦੁਆਰਾ ਦਿੱਤੇ ਗਏ ਵੱਖ-ਵੱਖ ਪ੍ਰੋਜੈਕਟਾਂ ਨੂੰ ਮਿੱਥੇ ਸਮੇਂ ਤੇ ਪੂਰਾ ਕਰਨ ਵਾਲੇ ਅਧਿਆਪਕਾਂ ਨੂੰ ਬਲਾਕ ਪੱਧਰ ਤੇ ਅੱਜ ਸਨਮਾਨਿਤ ਕੀਤਾ ਗਿਆ। ਉਨ੍ਹਾਂ ਸਮੂਹ ਹਾਜ਼ਰ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਸਿੱਖਿਆ ਦਾ ਵਿਕਾਸ ਹੀ ਸੰਪੂਰਨ ਸਮਾਜ ਦਾ ਵਿਕਾਸ ਕਰ ਸਕਦਾ ਹੈ, ਸਮਾਜ ਦੇ ਵਿਕਾਸ ਲਈ ਇੱਕ ਅਧਿਆਪਕ ਦਾ ਸਭ ਤੋਂ ਵੱਡਾ ਯੋਗਦਾਨ ਹੁੰਦਾ ਹੈ।
ਜ਼ਿਲ੍ਹੇ ਦੇ 29 ਸਰਬੋਤਮ ਅਧਿਆਪਕਾਂ ਨੂੰ ਕੀਤਾ ਜਾਏਗਾ ਸਨਮਾਨਿਤ
ਇਸ ਮੌਕੇ ਸੀਐਸਟੀ ਜਸਵਿੰਦਰ ਕੌਰ ਪੂਜਾ ਅਰੋੜਾ, ਗੁਰਬਚਨ ਸਿੰਘ ਭੁੱਲਰ, ਬਲਜਿੰਦਰ ਕੌਰ ਹੈੱਡ ਟੀਚਰ, ਸੀਮਾ ਸਹਿਗਲ, ਵੀਨੂ ਬਾਲਾ, ਕੁਲਦੀਪ ਸਿੰਘ, ਗਗਨਦੀਪ ਸਿੰਘ, ਜਸਪ੍ਰੀਤ ਕੌਰ ਹੈੱਡ ਟੀਚਰ, ਤਰੁਨ ਸ਼ਰਮਾ ਈ.ਟੀ.ਟੀ. ਟੀਚਰ, ਜਨਕ ਸਿੰਘ ਅਤੇ ਚਿੰਕੀ ਆਫਿਸ ਅਸਿਸਟੈਂਟ ਅਤੇ ਹੋਰ ਈ.ਟੀ.ਟੀ ਟੀਚਰ ਅਤੇ ਐਸੋਸੀਏਟ ਟੀਚਰ ਹਾਜ਼ਰ ਸਨ।