ਕਾਰਵਾਈ ਦੌਰਾਨ 95 ਐਫ.ਆਈ.ਆਰ. ਦਰਜ, 2.8 ਕਿਲੋ ਹੈਰੋਇਨ ਅਤੇ 3.78 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਏਡੀਜੀਪੀ ਐਨ.ਆਰ.ਆਈ. ਮਾਮਲੇ ਪ੍ਰਵੀਨ ਸਿਨਹਾ ਨੇ ਸੰਗਰੂਰ ‘ਚ ਆਪ੍ਰੇਸ਼ਨ ਦੀ ਕੀਤੀ ਅਗਵਾਈ
ਐਸਪੀ/ਡੀਐਸਪੀ ਰੈਂਕ ਦੇ 103 ਅਧਿਕਾਰੀਆਂ ਦੀ ਅਗਵਾਈ ਹੇਠ 270 ਤੋਂ ਵੱਧ ਪੁਲਿਸ ਟੀਮਾਂ ਨੇ 917 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ: ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ
Sangrur News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਨਸ਼ਿਆਂ ਵਿਰੁੱਧ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 13ਵੇਂ ਦਿਨ, ਪੰਜਾਬ ਪੁਲਿਸ ਨੇ 578 ਥਾਵਾਂ ‘ਤੇ ਛਾਪੇਮਾਰੀ ਕੀਤੀ ਅਤੇ ਇਸ ਕਾਰਵਾਈ ਦੌਰਾਨ 147 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 95 ਐਫ.ਆਈ.ਆਰ. ਦਰਜ ਕੀਤੀਆਂ ਹਨ। ਇਸ ਨਾਲ ਸਿਰਫ਼ 13 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 1821 ਹੋ ਗਈ ਹੈ।
ਇਹ ਵੀ ਪੜ੍ਹੋ ਮੁਹਾਲੀ ਪੁਲਿਸ ਦੇ ਸੀਆਈਏ ਸਟਾਫ਼ ਵੱਲੋਂ ਵਹੀਕਲ ਚੋਰ ਗਿਰੋਹ ਦਾ ਪਰਦਾਫ਼ਾਸ, 6 ਚੋਰੀ ਦੀਆਂ ਕਾਰਾਂ ਬਰਾਮਦ
ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.8 ਕਿਲੋ ਹੈਰੋਇਨ,7.9 ਕਿਲੋ ਭੁੱਕੀ, 4960 ਨਸ਼ੇ ਦੀਆਂ ਗੋਲੀਆਂ/ਟੀਕੇ ਅਤੇ 3.78 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।ਇਹ ਕਾਰਵਾਈ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ।ਸੰਗਰੂਰ ਵਿੱਚ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਐਨਆਰਆਈ ਮਾਮਲੇ ਪ੍ਰਵੀਨ ਕੁਮਾਰ ਸਿਨਹਾ ਨੇ ਐਸਐਸਪੀ ਸਰਤਾਜ ਸਿੰਘ ਚਾਹਲ ਦੀ ਅਗਵਾਈ ਵਾਲੀਆਂ ਪੁਲਿਸ ਟੀਮਾਂ ਨਾਲ ਮਿਲ ਕੇ ਧੂਰੀ ਸ਼ਹਿਰ ਦੇ ਰੇਲਵੇ ਓਵਰਬ੍ਰਿਜ ਨੇੜੇ ਬਾਜ਼ੀਗਰ ਬਸਤੀ ਖੇਤਰ ਵਿੱਚ ਤਸਕਰਾਂ ਅਤੇ ਸ਼ੱਕੀ ਲੋਕਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਇਸ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।
ਇਹ ਵੀ ਪੜ੍ਹੋ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 24 ਘੰਟਿਆ ਵਿੱਚ ਹਰਿੰਦਰ ਦਾ ਕਤਲ ਕਰਨ ਵਾਲੇ 02 ਗ੍ਰਿਫਤਾਰ
ਆਪ੍ਰੇਸ਼ਨ ਦੇ ਵੇਰਵੇ ਦਿੰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 103 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 2400 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ 270 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 917 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਗਈ।ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈ.ਡੀ.ਪੀ.)- ਨੂੰ ਲਾਗੂ ਕੀਤਾ ਹੈ ਅਤੇ ਇਸ ਨੀਤੀ ਤਹਿਤ ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ ਦੇ ਯਤਨਾਂ’ ਦੇ ਹਿੱਸੇ ਵਜੋਂ ਅੱਠ ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਸਮਾਜ ਵਿੱਚ ਉਨ੍ਹਾਂ ਦੇ ਮੁੜ-ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ। ਇਸਦੇ ਨਾਲ ਹੀ ਨਸ਼ਿਆਂ ਦੀ ਰੋਕਥਾਮ ਦੇ ਹਿੱਸੇ ਵਜੋਂ ਸੂਭ ਭਰ ਵਿੱਚ 158 ਜਾਗਰੂਕਤਾ ਸਮਾਗਮਾਂ ਦਾ ਆਯੋਜਨ ਵੀ ਕੀਤਾ ਗਿਆ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਯੁੱਧ ਨਸ਼ਿਆਂ ਵਿਰੁੱਧ’ ਦੇ 13ਵੇਂ ਦਿਨ ਪੰਜਾਬ ਪੁਲਿਸ ਵੱਲੋਂ 578 ਥਾਵਾਂ ‘ਤੇ ਛਾਪੇਮਾਰੀ ਕਤੀ; 147 ਨਸ਼ਾ ਤਸਕਰ ਗ੍ਰਿਫ਼ਤਾਰ"