‘ਯੁੱਧ ਨਸ਼ਿਆਂ ਵਿਰੁੱਧ’ ਦੇ 31ਵੇਂ ਦਿਨ ਪੰਜਾਬ ਪੁਲਿਸ ਵੱਲੋਂ 48 ਨਸ਼ਾ ਤਸਕਰ ਕਾਬੂ; 16.7 ਕਿਲੋ ਹੈਰੋਇਨ, 34 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

Date:

spot_img

👉99 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 200 ਤੋਂ ਵੱਧ ਪੁਲਿਸ ਟੀਮਾਂ ਨੇ 608 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ “ਯੁੱਧ ਨਸ਼ਿਆਂ ਵਿਰੁੱਧ” ਦੇ 31ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 48 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 16.7 ਕਿਲੋ ਹੈਰੋਇਨ ਅਤੇ 34300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 31 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 4640 ਹੋ ਗਈ ਹੈ।ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ।

ਇਹ ਵੀ ਪੜ੍ਹੋ  ਵੱਡੀ ਖ਼ਬਰ; 1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ SHO ਤੇ ASI ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 99 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬਾ ਭਰ ਵਿੱਚ 518 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸਦੇ ਚਲਦਿਆਂ ਸੂਬੇ ਭਰ ਵਿੱਚ 35 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 608 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਦੋ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਸਰਦੀਆਂ ਵਿੱਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਨਹੀਂ? ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

ਨਿਊਜ਼ ਡੈਸਕ :  ਗਰਮੀਆਂ ਵਿੱਚ ਜਿਸ ਏਸੀ ਤੋਂ ਬਿਨਾਂ ਰਹਿਣਾ...

ਸਰਕਾਰ ਦਾ ਨਵਾਂ ਫੈਸਲਾ, ਕਿਸਾਨ ਕਰਤੇ ਖੁਸ਼, ਬੀਜਾਂ ਦੀ ਖ਼ਰੀਦ ’ਤੇ ਮਿਲੇਗੀ 50 ਫ਼ੀਸਦੀ ਛੋਟ

ਨਿਊਜ਼ ਡੈਸਕ : ਹਾੜ੍ਹੀ ਦੀ ਬਿਜਾਈ ਦਾ ਸਮਾਂ ਨੇੜੇ ਆਉਂਦਿਆਂ...