2 ਲੱਖ 62 ਹਜਾਰ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 300 ਕਰੋੜ ਰੁਪਏ ਦੀ ਬੋਨਸ ਰਕਮ ਕੀਤੀ ਜਾਰੀ
ਚੰਡੀਗੜ੍ਹ, 15 ਨਵੰਬਰ : ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ’ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਸੂਬੇ ਦੇ ਕਿਸਾਨਾਂ ਨੂੰ ਤੋਹਫਾ ਦਿੰਦੇ ਹੋਏ ਇਕ ਕਲਿਕ ਨਾਲ 2 ਲੱਖ 62 ਹਜਾਰ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 300 ਕਰੋੜ ਰੁਪਏ ਦੀ ਬੋਨਸ ਰਕਮ ਜਾਰੀ ਕੀਤੀ।ਇਸ ਮੌਕੇ ’ਤੇ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਨੂੰ ਸੱਭ ਤੋਂ ਉੱਪਰ ਰੱਖਦੇ ਹੋਏ ਖਰੀਫ-2024 ਦੌਰਾਨ ਪ੍ਰਤੀਕੂਲ ਮੌਸਮ ਦੀ ਸਥਿਤੀ ਦੇ ਕਾਰਨ ਰਾਜ ਵਿਚ ਉਤਪਾਦਿਤ ਕੀਤੀ ਜਾ ਰਹੀ ਖੇਤੀਬਾੜੀ ਅਤੇ ਬਾਗਬਾਨੀ ਫਸਲਾਂ ’ਤੇ 2000 ਰੁਪਏ ਪ੍ਰਤੀ ਏਕੜ ਬੋਨਸ ਦੇਣ ਦਾ ਫੈਸਲਾ ਕੀਤਾ।
ਇਹ ਵੀ ਪੜ੍ਹੋਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਕਿਸੇ ਕੀਮਤ ਤੇ ਨਹੀਂ ਦੇਣ ਦਿੱਤੀ ਜਾਵੇਗੀ – ਸੁਧਾਰ ਲਹਿਰ
ਮੁੱਖ ਮੰਤਰੀ ਵੱਲੋਂ 16 ਅਗਸਤ, 2024 ਨੂੰ ਪਹਿਲੀ ਕਿਸਤ ਦੀ ਅਦਾਇਗੀ ਵਜੋ ਹੁਣ ਤਕ 496 ਕਰੋੜ ਰੁਪਏ ਦੀ ਬੋਨਸ ਰਕਮ ਸਿੱਧੇ 5 ਲੱਖ 80 ਹਜਾਰ ਕਿਸਾਨਾਂ ਦੇ ਖਾਤੇ ਵਿਚ ਡੀਬੀਟੀ ਰਾਹੀਂ ਟਰਾਂਸਫਰ ਕੀਤੀ ਗਈ ਸੀ। ਉਨ੍ਹਾਂ ਨੇ ਕਿਹਾ ਕਿ ਮੇਰੀ ਫਸਲ ਮੇਰਾ ਬਿਊਰਾ ਪੋਰਟਲ ’ਤੇ ਕਿਸਾਨਾਂ ਨੈ ਆਪਣਾ ਰਜਿਸਟਰੇਸ਼ਨ ਕਰਵਾਇਆ ਹੋਇਆ ਹੈ, ਉਨ੍ਹਾਂ ਸਾਰੇ ਕਿਸਾਨਾਂ ਨੂੰ ਇਹ ਬੋਨਸ ਰਕਮ ਦਿੱਤੀ ਜਾਵੇਗੀ। ਕੁੱਲ 1380 ਕਰੋੜ ਰੁਪਏ ਦੀ ਰਕਮ ਕਿਸਾਨਾਂ ਨੂੰ ਦਿੱਤੀ ਜਾਣੀ ਹੈ। ਹੁਣ ਤਕ ਦੋ ਕਿਸਤਾਂ ਵਿਚ ਭੁਗਤਾਨ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋਭਾਰਤ ਨੇ ਮੰਗੀ ਗੈਂਗਸਟਰ ਅਰਸ਼ ਡਾਲਾ ਦੀ ਹਵਾਲਗੀ, ਵਿਦੇਸ਼ ਵਿਭਾਗ ਨੇ ਜਾਰੀ ਕੀਤਾ ਬਿਆਨ
ਇਸੀ ਲੜੀ ਵਿਚ ਤੀਜੀ ਕਿਸਤ ਵਜੋ ਬਾਕੀ 4 ਲੱਖ 94 ਹਜਾਰ ਕਿਸਾਨਾਂ ਦੀ ਬੋਨਸ ਰਕਮ 580 ਕਰੋੜ ਰੁਪਏ ਦੀ ਅਗਲੇ 10 ਤੋਂ 15 ਦਿਨਾਂ ਵਿਚ ਡੀਬੀਟੀ ਰਾਹੀਂ ਉਨ੍ਹਾਂ ਦੇ ਬੈਂਕ ਖਾਤੇ ਵਿਚ ਵੰਡੇ ਜਾਣਗੇ। ਇਸਤੋਂ ਇਲਾਵਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੈਯੰਤੀ ਦੇ ਪਾਵਨ ਮੌਕੇ ਸ਼ੁਕਰਵਾਰ ਨੁੰ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਦੇ ਪਲਾਟ ਧਾਰਕਾਂ ਦੇ ਏਨਹਾਂਸਮੈਂਟ ਸਬੰਧੀ ਵਿਵਾਦਾਂ ਦੇ ਹੱਲ ਤਹਿਤ ਵਿਵਾਦਾਂ ਤੋਂ ਸਮਾਧਾਨ ਯੋਜਨਾ (ਵੀਐਸਐਸਐਸ-2024) ਦੀ ਸ਼ੁਰੂਆਤ ਕੀਤੀ। ਇਸ ਯੋਜਨਾ ਦਾ ਉਦੇ ਸ਼ ਏਨਹਾਂਸਮੈਂਟ ਨਾਲ ਜੁੜੇ ਮੁਦਿਆਂ ਦਾ ਇਕਮੁਸ਼ਤ ਹੱਲ ਪ੍ਰਦਾਨ ਕਰਨਾ ਹੈ। ਇਹ ਯੋਜਨਾ 15 ਨਵੰਬਰ, 2024 ਤੋਂ ਅਗਲੇ 6 ਮਹੀਨਿਆਂ ਤਕ ਲਾਗੂ ਹੋਵੇਗੀ।
Share the post "ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ’ਤੇ ਮੁੱਖ ਮੰਤਰੀ ਨੇ ਸੂਬੇ ਦੇ ਕਿਸਾਨਾਂ ਨੂੰ ਦਿੱਤਾ ਤੋਹਫਾ"