WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
7Nov-10-min
CM Mann & Maryam Nawaz-min
previous arrow
next arrow
Punjabi Khabarsaar
ਅਮ੍ਰਿਤਸਰ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ

15 Views

ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ
ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ ਅਤੇ ਸੂਬੇ ਤੇ ਇੱਥੋਂ ਦੇ ਵਾਸੀਆਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।ਮੁੱਖ ਮੰਤਰੀ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਅਕਾਲ ਪੁਰਖ ਅੱਗੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਇਹ ਅਰਦਾਸ ਵੀ ਕੀਤੀ ਕਿ ਸੂਬੇ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਆਏ ਦਿਨ ਹੋਰ ਮਜ਼ਬੂਤ ਹੋਣ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੀਆਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੀਆਂ ਸਦੀਵੀ ਸਿੱਖਿਆਵਾਂ ਅੱਜ ਦੇ ਪਦਾਰਥਵਾਦੀ ਸਮਾਜ ਵਿੱਚ ਵੀ ਓਨੀਆਂ ਹੀ ਪ੍ਰਸੰਗਿਕ ਹਨ।

ਇਹ ਵੀ ਪੜ੍ਹੋਅੰਮ੍ਰਿਤਸਰ ਪੁਲਿਸ ਵੱਲੋਂ ਸਵਾ ਅੱਠ ਕਿਲੋ ਹੈਰੋਇਨ, 6 ਕਿਲੋ ਅਫ਼ੀਮ ਅਤੇ 4 ਪਿਸਤੌਲਾਂ ਸਹਿਤ ਦੋ ਕਾਬੂ

ਭਗਵੰਤ ਸਿੰਘ ਮਾਨ ਨੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ’ਤੇ ਸੰਗਤਾਂ ਨੂੰ ਤਹਿ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਇਕ ਮਹਾਨ ਅਧਿਆਤਮਕ ਦੂਤ ਸਨ ਜਿਨ੍ਹਾਂ ਨੇ ਪ੍ਰਮਾਤਮਾ ਪ੍ਰਤੀ ਸ਼ਰਧਾ ਤੇ ਸਮਰਪਣ ਦੇ ਫਲਸਫੇ ਅਤੇ ਪਾਸਾਰ ਰਾਹੀਂ ਮਨੁੱਖਤਾ ਨੂੰ ਮੁਕਤੀ ਦਾ ਮਾਰਗ ਦਿਖਾਇਆ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵਹਿਮ-ਭਰਮ ਤੋਂ ਮੁਕਤ ਜਾਤ ਰਹਿਤ ਸਮਾਜ ਦੀ ਪਰਿਕਲਪਨਾ ਕੀਤੀ ਜਿਸ ਨਾਲ ਵੇਦਨਾ ਤੋਂ ਪੀੜਤ ਮਨੁੱਖਤਾ ਦਾ ਕਲਿਆਣ ਹੋਇਆ। ਮੁੱਖ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸੇਵਾ ਅਤੇ ਨਿਮਰਤਾ ਦੇ ਦਿਖਾਏ ਮਾਰਗ ਉਤੇ ਚੱਲਣ ਅਤੇ ਗੁਰੂ ਸਾਹਿਬ ਜੀ ਦੀਆਂ ਮਹਾਨ ਸਿੱਖਿਆਵਾਂ ਦੇ ਮੁਤਾਬਕ ਸ਼ਾਂਤਮਈ, ਖੁਸ਼ਹਾਲ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਉਪਰਾਲੇ ਕਰਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋਮੁੱਖ ਮੰਤਰੀ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀਆਂ ਸਿੱਖਿਆਵਾਂ ਰਾਹੀਂ ਮੁਗਲ ਬਾਦਸ਼ਾਹ ਬਾਬਰ ਦੇ ਹਮਲੇ ਦੌਰਾਨ ਜ਼ੁਲਮ, ਅਨਿਆਂ ਅਤੇ ਅੱਤਿਆਚਾਰ ਦਾ ਡਟ ਕੇ ਵਿਰੋਧ ਕੀਤਾ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬ ਜੀ ਨੇ ਹਵਾ (ਪਵਨ) ਨੂੰ ਗੁਰੂ ਨਾਲ, ਪਾਣੀ ਨੂੰ ਪਿਤਾ ਨਾਲ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਉਸ ਸਮੇਂ ਜਦੋਂ ਪ੍ਰਦੂਸ਼ਣ ਦਾ ਕਿਤੇ ਨਾਮੋ-ਨਿਸ਼ਾਨ ਵੀ ਨਹੀਂ ਸੀ, ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਦਾ ਪਾਠ ਪੜ੍ਹਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਨੇ ਨਾਰੀ ਸਸ਼ਕਤੀਕਰਨ ਅਤੇ ਸਮਾਜ ਵਿੱਚ ਔਰਤਾਂ ਨੂੰ ਬਰਾਬਰ ਦਾ ਦਰਜਾ ਦਿਵਾਉਣ ਲਈ ਵੀ ਆਵਾਜ਼ ਬੁਲੰਦ ਕੀਤੀ।

 

Related posts

ਐਡਵੋਕੇਟ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ਐਪਲ ਅਧਾਰਿਤ ਐਪ ਕੀਤੀ ਜਾਰੀ

punjabusernewssite

Mumbai ’ਚ ਸਿੱਖ TTE ਦੀ ਯਾਤਰੀਆਂ ਵੱਲੋਂ ਕੁੱਟਮਾਰ ਦਾ ਮਾਮਲਾ ਭਖਿਆ

punjabusernewssite

ਦਰਬਾਰ ਸਾਹਿਬ ਨਜਦੀਕ ਨੌਜਵਾਨ ਕੁੜੀ ਨੇ ਇਤਿਹਾਸਕ ਗੁਰਦੂਆਰੇ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖ਼ੁਦਕਸ਼ੀ

punjabusernewssite