ਆਪ ਦੀ ਵੱਡੀ ਜਿੱਤ ‘ਤੇ ਆਪ ਆਗੂਆਂ ਨੇ ਪਾਰਟੀ ਦਫ਼ਤਰ ਵਿੱਚ ਮਨਾਇਆ ਜਸ਼ਨ,ਢੋਲ ਵਜਾਏ,ਵੰਡੇ ਲੱਡੂ

0
22

ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸਾਰੇ ਨਵੇਂ ਚੁਣੇ ਵਿਧਾਇਕਾਂ ਨੂੰ ਉਨ੍ਹਾਂ ਦੀ ਜਿੱਤ ‘ਤੇ ਦਿੱਤੀ ਵਧਾਈ, ਲੋਕਾਂ ਦਾ ਕੀਤਾ ਧੰਨਵਾਦ
ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਦਿੱਤੀਆਂ ਸ਼ੁੱਭਕਾਮਨਾਵਾਂ, ਕਿਹਾ-ਜ਼ਿਮਨੀ ਚੋਣਾਂ ਦੌਰਾਨ ਲੋਕਾਂ ਨਾਲ ਕੀਤਾ ਹਰ ਵਾਅਦਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ ਪੂਰਾ
ਜ਼ਿਮਨੀ ਚੋਣਾਂ ਵਿਚ ਸ਼ਾਨਦਾਰ ਜਿੱਤ ਲਈ ਪੰਜਾਬ ਵਾਸੀਆਂ ਅਤੇ ਪਾਰਟੀ ਦੇ ਸਾਰੇ ਵਰਕਰਾਂ ਨੂੰ ਬਹੁਤ-ਬਹੁਤ ਵਧਾਈਆਂ! :ਡਾ ਸੰਦੀਪ ਪਾਠਕ
ਅੱਜ ਦੇ ਨਤੀਜਿਆਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਕਿ ਅਰਵਿੰਦ ਕੇਜਰੀਵਾਲ ਦਾ ਜਾਦੂ ਬਰਕਰਾਰ ਹੈ ਅਤੇ ਪੰਜਾਬ ਦੇ ਲੋਕ ਮਾਨ ਸਰਕਾਰ ਦੇ ਕੰਮਾਂ ਤੋਂ ਖ਼ੁਸ਼ ਹਨ:ਜਰਨੈਲ ਸਿੰਘ
ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਦੂਰਅੰਦੇਸ਼ੀ ਲੀਡਰਸ਼ਿਪ ਅਤੇ ਇਮਾਨਦਾਰ ਰਾਜਨੀਤੀ ਵਿੱਚ ਲੋਕਾਂ ਦਾ ਵਿਸ਼ਵਾਸ ਲਗਾਤਾਰ ਵੱਧ ਰਿਹਾ ਹੈ:ਰਾਘਵ ਚੱਢਾ
ਅਰਵਿੰਦ ਕੇਜਰੀਵਾਲ ਦੀ ਗਤੀਸ਼ੀਲ ਅਗਵਾਈ ਅਤੇ ਮਾਰਗ ਦਰਸ਼ਨ ਸਦਕਾ ਮਾਨ ਸਰਕਾਰ ਕੋਲ ਹੁਣ 94 ਵਿਧਾਇਕ ਹਨ :ਅਮਨ ਅਰੋੜਾ


ਚੰਡੀਗੜ੍ਹ, 23 ਨਵੰਬਰ:ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਦਰਜ ਕੀਤੀ ਹੈ। ਪਾਰਟੀ ਨੇ ਚਾਰ ‘ਚੋਂ ਤਿੰਨ ਸੀਟਾਂ ‘ਤੇ ਕਬਜ਼ਾ ਕਰ ਲਿਆ ਹੈ। ਪਹਿਲਾਂ ਇਹ ਤਿੰਨੋਂ ਸੀਟਾਂ ਕਾਂਗਰਸ ਕੋਲ ਸਨ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਗਿੱਦੜਬਾਹਾ ਤੋਂ ਕਾਂਗਰਸ ਦੇ ਰਾਜਾ ਵੜਿੰਗ, ਡੇਰਾ ਬਾਬਾ ਨਾਨਕ ਤੋਂ ਸੁਖਜਿੰਦਰ ਰੰਧਾਵਾ ਅਤੇ ਚੱਬੇਵਾਲ ਤੋਂ ਰਾਜ ਕੁਮਾਰ ਚੱਬੇਵਾਲ ਜੇਤੂ ਰਹੇ। ਇਨ੍ਹਾਂ ਤਿੰਨਾਂ ਸੀਟਾਂ ‘ਤੇ ਜਿੱਤ ਤੋਂ ਬਾਅਦ ਵਿਧਾਨ ਸਭਾ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਗਿਣਤੀ 94 ਹੋ ਗਈ ਹੈ।ਸੂਬੇ ਦੀ ਹਾਈ ਪ੍ਰੋਫਾਈਲ ਸੀਟ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਗੁਰਦੀਪ ਰੰਧਾਵਾ ਨੇ ਕਾਂਗਰਸ ਉਮੀਦਵਾਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਰੰਧਾਵਾ ਨੂੰ 5699 ਵੋਟਾਂ ਨਾਲ ਹਰਾਇਆ। ਗਿੱਦੜਬਾਹਾ ਤੋਂ ‘ਆਪ’ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੈਡਿੰਗ ਨੂੰ 21969 ਵੋਟਾਂ ਨਾਲ ਹਰਾਇਆ। ਜਦੋਂ ਕਿ ਚੱਬੇਵਾਲ ਵਿੱਚ ਡਾ. ਇਸ਼ਾਂਕ ਕੁਮਾਰ 28690 ਵੋਟਾਂ ਨਾਲ ਜੇਤੂ ਰਹੇ।ਜਿੱਤ ਤੋਂ ਬਾਅਦ ‘ਆਪ’ ਆਗੂਆਂ ਨੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ‘ਚ ਜਿੱਤ ਦਾ ਜਸ਼ਨ ਮਨਾਇਆ। ਆਗੂਆਂ ਤੇ ਵਰਕਰਾਂ ਨੇ ਢੋਲ ਵਜਾ ਕੇ ਅਤੇ ਲੱਡੂ ਵੰਡ ਕੇ ਇੱਕ ਦੂਜੇ ਨੂੰ ਵਧਾਈ ਦਿੱਤੀ। ਜਸ਼ਨ ਵਿੱਚ ਮੰਤਰੀ ਹਰਜੋਤ ਬੈਂਸ, ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਜਗਰੂਪ ਸਿੰਘ ਸੇਖਵਾਂ ਸਮੇਤ ਪਾਰਟੀ ਦੇ ਕਈ ਹੋਰ ਆਗੂ ਹਾਜ਼ਰ ਸਨ।

Punjab by election results: AAP ਨੇ ਚਾਰ ਵਿਚੋਂ ਤਿੰਨ ਸੀਟਾਂ ਜਿੱਤ ਕੇ ਰਚਿਆ ਇਤਿਹਾਸ

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸਾਰੇ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ ਅਤੇ ਆਮ ਆਦਮੀ ਪਾਰਟੀ ‘ਤੇ ਭਰੋਸਾ ਕਰਨ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਚਾਰ ਵਿੱਚੋਂ ਤਿੰਨ ਸੀਟਾਂ ਦੇ ਕੇ ਇੱਕ ਵਾਰ ਫਿਰ ਆਪ ਦੀ ਵਿਚਾਰਧਾਰਾ ਅਤੇ ਸਾਡੀ ਸਰਕਾਰ ਦੇ ਕੰਮਾਂ ਵਿੱਚ ਵਿਸ਼ਵਾਸ ਪ੍ਰਗਟ ਕੀਤਾ ਹੈ।ਉਨ੍ਹਾਂ ਦਾ ਬਹੁਤ ਬਹੁਤ ਧੰਨਵਾਦ। ਪੰਜਾਬ ਦੇ ਲੋਕ ਅਤੇ ਸਾਰਿਆਂ ਦਾ ਬਹੁਤ ਬਹੁਤ ਧੰਨਵਾਦ।

Punjab by election results: ਨਵੇਂ ਜਿੱਤੇ ਚਾਰੋਂ ਵਿਧਾਇਕ ਪਹਿਲੀ ਵਾਰ ਚੜ੍ਹਣਗੇ ਵਿਧਾਨ ਸਭਾ ਦੀਆਂ ਪੌੜੀਆਂ

ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਵਧਾਈ ਦਿੱਤੀ ਅਤੇ ਕਿਹਾ, “ਜ਼ਿਮਨੀ ਚੋਣਾਂ ‘ਚ ਸ਼ਾਨਦਾਰ ਜਿੱਤ ਲਈ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ! ਅਰਵਿੰਦ ਕੇਜਰੀਵਾਲ ਦੀ ਅਗਵਾਈ ‘ਚ ਆਮ ਆਦਮੀ ਪਾਰਟੀ ਦੇਸ਼ ਭਰ ‘ਚ ਦਿਨ-ਬ-ਦਿਨ ਬੁਲੰਦੀਆਂ ਨੂੰ ਛੂਹ ਰਹੀ ਹੈ। ਅਸੀਂ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਬਿਨਾਂ ਭੇਦਭਾਵ ਅਤੇ ਇਮਾਨਦਾਰੀ ਨਾਲ ਦਿਨ ਰਾਤ ਕੰਮ ਕਰ ਰਹੇ ਹਾਂ। ਅਸੀਂ ਜ਼ਿਮਨੀ ਚੋਣਾਂ ਦੌਰਾਨ ਪੰਜਾਬੀਆਂ ਨਾਲ ਕੀਤੇ ਹਰ ਵਾਅਦੇ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕਰਾਂਗੇ।

Punjab by election results: ਮਨਪ੍ਰੀਤ ਬਾਦਲ ਸਹਿਤ ਤਿੰਨ ਹਲਕਿਆਂ ’ਚ ਭਾਜਪਾ ਉਮੀਦਵਾਰਾਂ ਦੀ ਜਮਾਨਤ ਹੋਈ ਜਬਤ

ਪਾਰਟੀ ਦੇ ਰਾਸ਼ਟਰੀ ਸੰਗਠਨ ਜਨਰਲ ਸਕੱਤਰ ਡਾ: ਸੰਦੀਪ ਪਾਠਕ, ਪਾਰਟੀ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀ ਲੋਕਾਂ ਦਾ ਧੰਨਵਾਦ ਕੀਤਾ ਅਤੇ ਨਵੇਂ ਵਿਧਾਇਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਸੰਦੀਪ ਪਾਠਕ ਨੇ ਇਸ ਜਿੱਤ ਦਾ ਸਿਹਰਾ ਪਾਰਟੀ ਵਰਕਰਾਂ ਨੂੰ ਦਿੱਤਾ ਅਤੇ ਉਨ੍ਹਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ।
ਜਰਨੈਲ ਸਿੰਘ ਨੇ ਕਿਹਾ ਕਿ ਅੱਜ ਦੇ ਨਤੀਜਿਆਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਅਰਵਿੰਦ ਕੇਜਰੀਵਾਲ ਦਾ ਜਾਦੂ ਬਰਕਰਾਰ ਹੈ ਅਤੇ ਲੋਕ ਮਾਨ ਸਰਕਾਰ ਦੇ ਕੰਮਾਂ ਤੋਂ ਖ਼ੁਸ਼ ਹਨ। ਉਨ੍ਹਾਂ ਕਿਹਾ ਕਿ ਇਹ ਸਾਡੇ ਆਗੂਆਂ ਤੇ ਵਰਕਰਾਂ ਦੀ ਸਾਲਾਂ-ਬੱਧੀ ਮਿਹਨਤ ਦਾ ਨਤੀਜਾ ਹੈ। ਆਮ ਆਦਮੀ ਪਾਰਟੀ ਨੂੰ ਪੰਜਾਬੀਆਂ ਦਾ ਪਿਆਰ ਅਤੇ ਸਮਰਥਨ ਲਗਾਤਾਰ ਮਿਲ ਰਿਹਾ ਹੈ। ‘ਆਪ’ ਸਰਕਾਰ ਵੀ ਪੰਜਾਬ ਨੂੰ ਖ਼ੁਸ਼ਹਾਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।

‘‘ਹਮ ਤੋਂ ਡੁਬੇ ਸਨਮ,ਸਾਥ ਤੁਮੇ ਵੀ ਲੈ ਡੂੰਬੇਗੇਂ’’:ਅਕਾਲੀ ਦਲ ਦੀ ਗੈਰ-ਮੌਜੂਦਗੀ ਨੇ ਕੀਤਾ ਕਾਂਗਰਸ ਦਾ ਨੁਕਸਾਨ!

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਦੂਰਅੰਦੇਸ਼ੀ ਲੀਡਰਸ਼ਿਪ ਅਤੇ ਇਮਾਨਦਾਰ ਰਾਜਨੀਤੀ ਵਿੱਚ ਲੋਕਾਂ ਦਾ ਵਿਸ਼ਵਾਸ ਲਗਾਤਾਰ ਵਧ ਰਿਹਾ ਹੈ। ਪੰਜਾਬ ਦੇ ਲੋਕ ‘ਆਪ’ ਸਰਕਾਰ ਦੇ ਲੋਕ ਭਲਾਈ ਕੰਮਾਂ ਤੋਂ ਪ੍ਰਭਾਵਿਤ ਹਨ। ਉਨ੍ਹਾਂ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੂੰ ਜ਼ਿਮਨੀ ਚੋਣਾਂ ਵਿੱਚ ਤਿੰਨ ਸੀਟਾਂ ’ਤੇ ਜਿੱਤ ਹਾਸਲ ਕਰਨ ਲਈ ਵਧਾਈ ਦਿੱਤੀ।’ਆਪ’ ਪੰਜਾਬ ਦੇ ਨਵੇਂ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਗਤੀਸ਼ੀਲ ਅਗਵਾਈ ‘ਚ ਆਮ ਆਦਮੀ ਪਾਰਟੀ ਨੇ ਜ਼ਿਮਨੀ ਚੋਣਾਂ ‘ਚ ਚਾਰ ‘ਚੋਂ ਤਿੰਨ ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ ਅਤੇ ਹੁਣ ਮਾਨ ਸਰਕਾਰ ਕੋਲ 94 ਵਿਧਾਇਕ ਹਨ। ਸਾਰੇ ਵਰਕਰਾਂ ਦਾ ਬਹੁਤ ਬਹੁਤ ਧੰਨਵਾਦ! ਉਨ੍ਹਾਂ ਕਿਹਾ ਕਿ ਇਸ ਚੋਣ ਵਿੱਚ ਪਾਰਟੀ ਵਰਕਰਾਂ ਅਤੇ ਆਗੂਆਂ ਨੇ ਬਹੁਤ ਮਿਹਨਤ ਕੀਤੀ ਹੈ। ਇਹ ਜਿੱਤ ਉਨ੍ਹਾਂ ਦੀ ਹੀ ਸਖ਼ਤ ਮਿਹਨਤ ਦਾ ਨਤੀਜਾ ਹੈ।

ਆਪ ਦੀ ਜਿੱਤ ਦੀ ਖੁਸ਼ੀ ਚ ਸਪੀਕਰ ਸੰਧਵਾਂ ਦੀ ਟੀਮ ਵੱਲੋਂ ਗੋਲ ਚੌਂਕ ਕੋਟਕਪੂਰਾ ਵਿੱਚ ਲੱਡੂ ਵੰਡਕੇ ਖੁਸ਼ੀ ਮਨਾਈ

ਪਾਰਟੀ ਦੇ ਪੰਜਾਬ ਵਿੱਚ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਸਦਕਾ ਅਸੀਂ ਇਹ ਜਿੱਤ ਹਾਸਲ ਕੀਤੀ ਹੈ। ਦੋਵਾਂ ਆਗੂਆਂ ਦੀ ਅਗਵਾਈ ‘ਚ ਆਮ ਆਦਮੀ ਪਾਰਟੀ ਲਗਾਤਾਰ ਅੱਗੇ ਵੱਧ ਰਹੀ ਹੈ ਅਤੇ ‘ਆਪ’ ਸਰਕਾਰ ਪੰਜਾਬ ਦੇ ਹਰ ਵਰਗ ਦਾ ਵਿਕਾਸ ਕਰ ਰਹੀ ਹੈ|ਡੇਰਾ ਬਾਬਾ ਨਾਨਕ ‘ਚ ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੀ ਜਿੱਤ ‘ਤੇ ਮੰਤਰੀ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਅੱਜ ਡੇਰਾ ਬਾਬਾ ਨਾਨਕ ‘ਚ ਗੁੰਡਾਰਾਜ ਦਾ ਅੰਤ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਰੰਧਾਵਾ ਪਰਿਵਾਰ ਨੇ ਸਾਲਾਂ ਤੋਂ ਇੱਥੇ ਡਰ ਦਾ ਮਾਹੌਲ ਬਣਾਇਆ ਹੋਇਆ ਹੈ। ਲੋਕਾਂ ਨੇ ਉਨ੍ਹਾਂ ਨੂੰ ਸਬਕ ਸਿਖਾਇਆ ਹੈ। ਉਨ੍ਹਾਂ ਕਿਹਾ ਕਿ ਇਹ ਫ਼ਤਵਾ ਸਾਡੇ ਲਈ ਬਹੁਤ ਮਹੱਤਵਪੂਰਨ ਹੈ। ਇਹ ਮਾਨ ਸਰਕਾਰ ਦੇ ਚੰਗੇ ਸ਼ਾਸਨ ‘ਤੇ ਲੋਕਾਂ ਦੀ ਮਨਜ਼ੂਰੀ ਦੀ ਮੋਹਰ ਹੈ।

ਆਪ ਦੀ ਵੱਡੀ ਜਿੱਤ ਦੀ ਖ਼ੁਸੀ ਵਿਚ ਬਠਿੰਡਾ ’ਚ ਐਮ.ਐਲ.ਏ ਜਗਰੂਪ ਸਿੰਘ ਗਿੱਲ ਦੀ ਅਗਵਾਈ ਹੇਠ ਵੰਡੇ ਲੱਡੂ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਅੱਜ ਕਾਂਗਰਸੀ ਆਗੂਆਂ ਦੀ ਹੰਕਾਰ ਦਾ ਪਤਨ ਹੋ ਗਿਆ ਹੈ। ਗਿੱਦੜਬਾਹਾ ਅਤੇ ਡੇਰਾ ਬਾਬਾ ਨਾਨਕ ਵਿੱਚ ਕਈ ਜਿੱਤਾਂ ਕਰਕੇ ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ਦਾ ਹੰਕਾਰ ਬਹੁਤ ਵਧ ਗਿਆ ਸੀ ਪਰ ਅੱਜ ਲੋਕਾਂ ਨੇ ਉਨ੍ਹਾਂ ਦੇ ਹੰਕਾਰ ਨੂੰ ਹਰਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ‘ਆਪ’ ਸਰਕਾਰ ਦੇ ਲੋਕ ਭਲਾਈ ਕੰਮਾਂ ਅਤੇ ਇਮਾਨਦਾਰ ਰਾਜਨੀਤੀ ਦੀ ਜਿੱਤ ਹੈ। ਇਹ ਜਿੱਤ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਲੋਕਪ੍ਰਿਅਤਾ ਨੂੰ ਵੀ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਜਿੱਤ ਨਾਲ ਸਾਡਾ ਮਨੋਬਲ ਵਧਿਆ ਹੈ। ਹੁਣ ਅਸੀਂ ਪਹਿਲਾਂ ਨਾਲੋਂ ਵੀ ਵੱਧ ਮਿਹਨਤ ਅਤੇ ਲਗਨ ਨਾਲ ਪੰਜਾਬ ਦੀ ਬਿਹਤਰੀ ਲਈ ਕੰਮ ਕਰਾਂਗੇ।ਪਾਰਟੀ ਦੇ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ‘ਆਪ’ ਸਰਕਾਰ ਦੇ ਲੋਕ ਭਲਾਈ ਕੰਮਾਂ ’ਤੇ ਲੋਕਾਂ ਨੇ ਪ੍ਰਵਾਨਗੀ ਦੀ ਮੋਹਰ ਲਗਾ ਦਿੱਤੀ ਹੈ। ਲੋਕਾਂ ਨੇ ਕੰਮ ਦੇ ਆਧਾਰ ‘ਤੇ ਵੋਟਾਂ ਪਾਈਆਂ ਹਨ। ਸਾਡੇ ਨੇਤਾਵਾਂ ਨੇ ਵੀ ਆਪਣੀ ਸਰਕਾਰ ਦੇ ਢਾਈ ਸਾਲਾਂ ਦੇ ਕੰਮ ਨੂੰ ਜਨਤਾ ਦੇ ਸਾਹਮਣੇ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕੀਤੇ ਕੰਮਾਂ ਤੋਂ ਪੰਜਾਬ ਦੇ ਲੋਕ ਬੇਹੱਦ ਪ੍ਰਭਾਵਿਤ ਹਨ। ਇਹ ਉਸੇ ਦਾ ਨਤੀਜਾ ਹੈ।

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦਾ ਆਗ਼ਾਜ਼

ਗੁਰਦੀਪ ਰੰਧਾਵਾ ਨੇ ਡੇਰਾ ਬਾਬਾ ਨਾਨਕ ਵਾਸੀਆਂ ਦਾ ਕੀਤਾ ਧੰਨਵਾਦ!
ਜਿੱਤ ਤੋਂ ਬਾਅਦ ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਹਲਕਾ ਡੇਰਾ ਬਾਬਾ ਨਾਨਕ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਗੁੰਡਾਗਰਦੀ ਅਤੇ ਬੇਇਨਸਾਫ਼ੀ ਵਿਰੁੱਧ ਲੰਮਾ ਸਮਾਂ ਸੰਘਰਸ਼ ਕੀਤਾ ਹੈ।
ਕਾਲੇ ਸਮੇਂ ਦੌਰਾਨ ਸਾਡੇ ਪਰਿਵਾਰ ਦੇ ਚਾਰ ਲੋਕਾਂ ਨੇ ਸ਼ਹੀਦੀ ਦਿੱਤੀ ਹੈ। ਅੱਜ ਸਾਡਾ ਸੰਘਰਸ਼ ਸਫਲ ਹੋਇਆ ਹੈ, ਇਸ ਲਈ ਮੈਂ ਹਮੇਸ਼ਾ ਇੱਥੋਂ ਦੇ ਲੋਕਾਂ ਦਾ ਧੰਨਵਾਦੀ ਰਹਾਂਗਾ। ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਦੇ ਲੋਕਾਂ ਨੇ ਰੰਧਾਵਾ ਪਰਿਵਾਰ ਦੇ ਹੰਕਾਰ ਅਤੇ ਭਾਈ-ਭਤੀਜਾਵਾਦ ਨੂੰ ਹਰਾ ਕੇ ਆਮ ਆਦਮੀ ਪਾਰਟੀ ਦੀ ਕੰਮ ਦੀ ਰਾਜਨੀਤੀ ਨੂੰ ਜਿੱਤ ਦਿਵਾਈ ਹੈ।

punjab by election results: ਸ਼ੁਰੂਆਤ ਰੁਝਾਨ ਆਏ ਸਾਹਮਣੇ, 3 ’ਤੇ ਆਪ ਅਤੇ 1 ’ਤੇ ਕਾਂਗਰਸ ਅੱਗੇ

ਡਾ. ਇਸ਼ਾਂਕ ਨੇ ਆਪਣੇ ਪਿਤਾ ਅਤੇ ਪਾਰਟੀ ਲੀਡਰਸ਼ਿਪ ਦਾ ਕੀਤਾ ਧੰਨਵਾਦ, ਵੋਟਰਾਂ ਅਤੇ ਸਮਰਥਕਾਂ ਦਾ ਜਤਾਇਆ ਅਭਾਰ
ਚੱਬੇਵਾਲ ਤੋਂ ‘ਆਪ’ ਉਮੀਦਵਾਰ ਡਾ. ਇਸ਼ਾਂਕ ਕੁਮਾਰ ਨੇ ਜਿੱਤ ਦਾ ਸਿਹਰਾ ਆਪਣੇ ਪਿਤਾ ਡਾ.ਰਾਜ ਕੁਮਾਰ ਚੱਬੇਵਾਲ ਨੂੰ ਦਿੱਤਾ । ਉਨ੍ਹਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੀ ਸੂਬਾ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵੋਟਰਾਂ ਅਤੇ ਸਮਰਥਕਾਂ ਦਾ ਅਭਾਰ ਜਤਾਇਆ। ਉਨ੍ਹਾਂ ਕਿਹਾ ਕਿ ਮੈਂ ਚੱਬੇਵਾਲ ਦੇ ਵਿਕਾਸ ਲਈ ਤਨਦੇਹੀ ਨਾਲ ਕੰਮ ਕਰਾਂਗਾ ਅਤੇ ਇਸ ਨੂੰ ਪੰਜਾਬ ਦਾ ਆਦਰਸ਼ ਇਲਾਕਾ ਬਣਾਵਾਂਗਾ।

Punjab by election results: ਆਪ ਨੇ ਦੂਜੀ ਸੀਟ ਵੀ ਜਿੱਤੀ ਤੇ ਤੀਜ਼ੀ ਜਿੱਤਣ ਕਿਨਾਰੇ

ਇਹ ਸਿਰਫ਼ ਮੇਰੀ ਜਿੱਤ ਨਹੀਂ, ਪੂਰੇ ਗਿੱਦੜਬਾਹਾ ਹਲਕੇ ਦੀ ਜਿੱਤ ਹੈ – ਡਿੰਪੀ ਢਿੱਲੋਂ
ਗਿੱਦੜਬਾਹਾ ਤੋਂ ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਕਰੀਬ 22 ਹਜ਼ਾਰ ਵੋਟਾਂ ਨਾਲ ਹਰਾਉਣ ਤੋਂ ਬਾਅਦ ‘ਆਪ’ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਿਹਾ ਕਿ ਇਹ ਸਿਰਫ਼ ਮੇਰੀ ਜਿੱਤ ਨਹੀਂ, ਇਹ ਪੂਰੇ ਗਿੱਦੜਬਾਹਾ ਹਲਕੇ ਦੀ ਜਿੱਤ ਹੈ।ਇਹ ਇੱਥੋਂ ਦੇ ਸਾਰੇ ਲੋਕਾਂ ਦੀ ਜਿੱਤ ਹੈ। ਉਨ੍ਹਾਂ ਗਿੱਦੜਬਾਹਾ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਕਿਹਾ ਕਿ ਮੇਰੀ ਗੱਲ ਸੁਣਨ ਅਤੇ ਭਰੋਸਾ ਪ੍ਰਗਟਾਉਣ ਲਈ ਮੈਂ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਉਨ੍ਹਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਉਨ੍ਹਾਂ ‘ਤੇ ਭਰੋਸਾ ਜਤਾਉਣ ਲਈ ਧੰਨਵਾਦ ਕੀਤਾ।

 

LEAVE A REPLY

Please enter your comment!
Please enter your name here