ਬਠਿੰਡਾ, 7 ਜਨਵਰੀ: ਪੰਜਾਬ ਕ੍ਰਿਕੇਟ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਅਮਰਜੀਤ ਮਹਿਤਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸ਼੍ਰੀ ਬਾਂਕੇ ਬਿਹਾਰੀ ਸੇਵਾ ਸੰਮਤੀ ਦੇ ਸਹਿਯੋਗ ਨਾਲ ਬਠਿੰਡਾ ਦੇ ਖੇਡ ਸਟੇਡੀਅਮ ਵਿਖੇ ਕਰਵਾਈ ਜਾ ਰਹੀ ‘‘ਸ਼੍ਰੀ ਸ਼ਿਵ ਮਹਾਂਪੁਰਾਣ ਕਥਾ’’ ਦੇ ਚੌਥੇ ਦਿਨ ਅੱਜ ਕੜਾਕੇ ਦੀ ਠੰਢ ਦੇ ਬਾਵਜੂਦ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸਰਧਾਲੂਆਂ ਨੇ ਭਗਵਾਨ ਸ਼ਿਵ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸਤੋਂ ਇਲਾਵਾ ਪੰਜਾਬ ਪੁਲਿਸ ਦੇ ਏਡੀਜੀਪੀ ਐਸਪੀਐਸ ਪਰਮਾਰ ਸਹਿਤ ਕਈ ਵੱਡੇ ਅਧਿਕਾਰੀ ਤੇ ਵਪਾਰੀ ਵੀ ਕਥਾ ਸੁਣਨ ਲਈ ਸੰਗਤਾਂ ਵਿਚ ਬੈਠੇ ਹੋਏ ਨਜ਼ਰ ਆਏ।
ਨਾਂ-ਨੁੱਕਰ ਦੀ ਚਰਚਾ ਦੌਰਾਨ ਸੀਟਾਂ ਦੀ ਵੰਡ ਨੂੰ ਲੈ ਕੇ ਆਪ ਤੇ ਕਾਂਗਰਸ ਦੀ ਮੀਟਿੰਗ ਸੋਮਵਾਰ ਨੂੰ
ਸ਼੍ਰੀ ਪਰਮਾਰ ਨੇ ਪੱਤਰਕਾਰਾਂ ਨਾਲ ਗਲਬਾਤ ਦੌਰਾਨ ਕਿਹਾ ਕਿ ਇਹ ਬਠਿੰਡਾ ਵਾਸੀਆਂ ਲਈ ਖੁਸ਼ਕਿਸਮਤੀ ਦੀ ਗੱਲ ਹੈ ਕਿ ਬਠਿੰਡਾ ਵਿੱਚ ‘‘ਸ਼੍ਰੀ ਸ਼ਿਵ ਮਹਾਂਪੁਰਾਣ ਕਥਾ’’ ਦੇ ਰੂਪ ਵਿੱਚ ਸਵਰਗ ਦਾ ਦਰਵਾਜ਼ਾ ਖੁੱਲ੍ਹਿਆ ਹੈ ਅਤੇ ਇਸ ਲਈ ਸ਼੍ਰੀ ਅਮਰਜੀਤ ਮਹਿਤਾ ਪਰਿਵਾਰ ਦਾ ਧੰਨਵਾਦ ਕਰਦੇ ਹਨ। ਜਿੰਨ੍ਹਾਂ ਵਲੋਂ ਪਹਿਲੀ ਵਾਰ ਬਠਿੰਡਾ ਵਿਖੇ ਇੱਕ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ। ਇਸ ਦੌਰਾਨ ਸ਼੍ਰੀ ਅਮਰਜੀਤ ਮਹਿਤਾ ਨੇ ਵੀ ਪਰਿਵਾਰ ਸਹਿਤ ਸੰਗਤਾਂ ਦੇ ਨਾਲ ਸ਼੍ਰੀ ਸ਼ਿਵ ਭਜਨ ਦਾ ਭਰਪੂਰ ਆਨੰਦ ਮਾਣਿਆ। ਸ਼ਰਧਾਲੂ, ਸ਼੍ਰੀ ਮਹਿਤਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਸੈਲਫੀ ਲੈਂਦੇ ਦੇਖੇ ਗਏ। ਅੱਜ ਵਿਦੇਸ਼ਾਂ ਤੋਂ ਐਨਆਰਆਈ ਪਰਿਵਾਰ ਵੀ ਬਠਿੰਡਾ ਪੁੱਜੇ।
ਨਵਜੋਤ ਸਿੱਧੂ ਵਲੋਂ ਪੰਜਾਬੀਆਂ ਨੂੰ ‘ਕਹਿਣੀ ਤੇ ਕਥਨੀ’ ਦੇ ਪੱਕੇ ਲੀਡਰ ਨੂੰ ਵਾਂਗਡੋਰ ਸੌਂਪਣ ਦਾ ਸੱਦਾ
ਖੇਡ ਸਟੇਡੀਅਮ ਦੇ ਬਾਹਰ ਚਾਰੇ ਪਾਸੇ ਧਾਰਮਿਕ ਬਜ਼ਾਰ ਸਜਾਏ ਹੋਏ ਹਨ ਇਸ ਦੌਰਾਨ ਸ਼੍ਰੀ ਸ਼ਿਵ ਮਹਾਂਪੁਰਾਣ ਕਥਾ’ ਦਾ ਪਾਠ ਕਰਦੇ ਹੋਏ ਭਾਗਵਤ ਭੂਸ਼ਣ ਪੰਡਿਤ ਪ੍ਰਦੀਪ ਮਿਸ਼ਰਾ ਨੇ ਕਿਹਾ ਕਿ ਭਗਵਾਨ ਸ਼ਿਵ ’ਤੇ ਦ੍ਰਿੜ੍ਹ ਵਿਸ਼ਵਾਸ ਰੱਖਣ ਵਾਲੇ ਵਿਅਕਤੀ ਨੂੰ ਭਗਵਾਨ ਸ਼ਿਵ ਕਈ ਜਨਮਾਂ ਤੱਕ ਕਬੂਲ ਕਰਦੇ ਹਨ, ਇਸ ਲਈ ਵਿਸ਼ਵਾਸ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਧੁੰਦ ਕਾਰਨ ਰੇਲ ਗੱਡੀਆਂ ਦੇਰੀ ਨਾਲ ਚਲਦੀਆਂ ਹਨ ਅਤੇ ਧੁੰਦ ਦੂਰ ਹੋਣ ਤੋਂ ਬਾਅਦ ਰੇਲ ਗੱਡੀਆਂ ਵੀ ਸਮੇਂ ਸਿਰ ਪਹੁੰਚਦੀਆਂ ਹਨ, ਇਸੇ ਤਰ੍ਹਾਂ ਜੀਵਨ ਵਿੱਚ ਧੁੰਦ ਵੀ ਦੂਰ ਹੋ ਜਾਵੇਗੀ ਅਤੇ ਭਗਵਾਨ ਸ਼ਿਵ ਦੀ ਵੀ ਪ੍ਰਾਪਤੀ ਹੋਵੇਗੀ। ਇਸ ਦੌਰਾਨ ਸ਼੍ਰੀ ਅਮਰਜੀਤ ਮਹਿਤਾ ਨੇ ਸ਼ਰਧਾਲੂਆਂ ਨੂੰ ‘‘ਸ਼੍ਰੀ ਸ਼ਿਵ ਮਹਾਂਪੁਰਾਣ ਕਥਾ’’ ਨੂੰ ਸ਼ਾਂਤਮਈ ਢੰਗ ਨਾਲ ਸੁਣਨ ਅਤੇ ਇਸ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦੀ ਅਪੀਲ ਕੀਤੀ।
Share the post "‘‘ਸ਼੍ਰੀ ਸ਼ਿਵ ਮਹਾਂਪੁਰਾਣ ਕਥਾ’’ ਦੇ ਚੌਥੇ ਦਿਨ ਕੜਾਕੇ ਦੀ ਠੰਢ ਦੇ ਬਾਵਜੂਦ ਸ਼ਰਧਾਲੂਆਂ ਦਾ ਆਇਆ ਸੇਲਾਬ"