ਸ਼੍ਰੀ ਅਨੰਦਪੁਰ ਸਾਹਿਬ, 6 ਦਸੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਸ਼ੁੱਕਰਵਾਰ ਨੂੂੰ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਧਾਰਮਿਕ ਸਜ਼ਾ ਨਿਭਾਈ ਗਈ। ਸ਼੍ਰੀ ਦਰਬਾਰ ਸਾਹਿਬ ਦੇ ਗੇਟ ਅੱਗੇ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੀ ਪੂਰੀ ਤਰ੍ਹਾਂ ਮੁਸਤੈਦ ਦਿਖ਼ਾਈ ਦੇ ਰਿਹਾ। ਸੁਖਬੀਰ ਸਿੰਘ ਬਾਦਲ ਨੂੰ ਮਿਲੀ ਜੈਡ ਪਲੱਸ ਸੁਰੱਖਿਆ ਦੇ ਚੱਲਦੇ ਤਿੰਨ ਪਰਤੀ ਸੁਰੱਖਿਆ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ shambhu border news:ਸ਼ੰਭੂ ਬਾਰਡਰ ’ਤੇ ਮਾਹੌਲ ਤਨਾਅਪੂਰਨ, ਕਿਸਾਨਾਂ ਨੇ ਦਿੱਲੀ ਵੱਲ ਪਾਏ ਚਾਲੇ; ਪਹਿਲਾਂ ਬੇਰੀਗੇਡ ਤੋੜਿਆ
ਇਸਤੋਂ ਇਲਾਵਾ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਆਗੂ ਤੇ ਵਰਕਰ ਵੀ ਵੱਡੀ ਗਿਣਤੀ ਵਿਚ ਮੌਜੂਦ ਦਿਖ਼ਾਈ ਦਿੱਤੇ। ਰੋਜ਼ ਦੀ ਤਰ੍ਹਾਂ ਉਨ੍ਹਾਂ ਵੱਲੋਂ ਸਭ ਤੋਂ ਪਹਿਲਾਂ 9 ਤੋ 10 ਵਜੇਂ ਤੱਕ ਨੀਲਾ ਚੋਲਾ ਤੇ ਹੱਥ ਵਿਚ ਬਰਛਾ ਫੜ ਕੇ ਪਹਿਰੇਦਾਰੀ ਕੀਤੀ ਗਈ। ਉਸਤੋਂ ਬਾਅਦ ਕੀਰਤ ਸਰਵਣ ਕੀਤਾ ਤੇ ਮੁੜ ਸੰਗਤ ਦੇ ਝੂਠੇ ਬਰਤਨ ਸਾਫ਼ ਕਰਨ ਦੀ ਡਿਊਟੀ ਨਿਭਾਈ ਗਈ।
ਇਹ ਵੀ ਪੜ੍ਹੋ ਲੇਲੇਵਾਲਾ ਗੈਸ ਪਾਈਪ ਲਾਈਨ: ਕਿਸਾਨਾਂ ਤੇ ਪ੍ਰਸ਼ਾਸਨ ’ਚ ਸਹਿਮਤੀ ਤੋਂ ਬਾਅਦ 13 ਤੱਕ ਕੰਮ ਹੋਇਆ ਬੰਦ
ਇਸ ਦੌਰਾਨ ਅੱਜ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਕਾਰਜ਼ਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਤੋਂ ਇਲਾਵਾ ਡਾ ਦਲਜੀਤ ਸਿੰਘ ਚੀਮਾ ਤੇ ਬਿਕਰਮ ਸਿੰਘ ਮਜੀਠਿਆ ਆਦਿ ਵੀ ਸੇਵਾ ਨਿਭਾੳਂੁਦੇ ਨਜ਼ਰ ਆਏ। ਜਿਕਰਯੋਗ ਹੈ ਕਿ ਡੇਰਾ ਮੁਖੀ ਨੂੰ ਮਆਫ਼ੀ ਦਿਵਾਉਣ ਅਤੇ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਵਿਰੂਧ ਕੋਈ ਕਾਰਵਾਈ ਕਰਨ ਤੋਂ ਅਸਮਰੱਥ ਰਹਿਣ ‘ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 2 ਦਸੰਬਰ ਨੂੰ ਸ: ਬਾਦਲ ਸਹਿਤ ਦੂਜੀ ਅਕਾਲੀ ਲੀਡਰਸ਼ਿਪ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਸੀ।