WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਕੌਮੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਉਗਰਾਹਾਂ ਜਥੇਬੰਦੀ ਨੇ ਪੰਜਾਬ ਦੇ 7 ਐਮ.ਪੀਜ਼ ਨੂੰ ਦਿੱਤੇ ਮੰਗ ਪੱਤਰ

ਚੰਡੀਗੜ੍ਹ, 17 ਜੁਲਾਈ: ਕੌਮੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੁਆਰਾ ਅੱਜ ਸੂਬੇ ਦੇ 12 ਜ਼ਿਲਿ੍ਹਆਂ ਦੇ ਕਿਸਾਨਾਂ ਵੱਲੋਂ ਪੰਜਾਬ ਦੇ 7 ਸੰਸਦ ਮੈਂਬਰਾਂ ਨੂੰ ਵਿਸ਼ਾਲ ਜਨਤਕ ਵਫਦਾਂ ਦੁਆਰਾ ਮੰਗ ਪੱਤਰ ਸੌਂਪੇ ਗਏ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਹਰਸਿਮਰਤ ਕੌਰ ਬਾਦਲ ਨੂੰ ਜ਼ਿਲ੍ਹਾ ਬਠਿੰਡਾ/ਮਾਨਸਾ,ਗੁਰਮੀਤ ਸਿੰਘ ਹੇਅਰ ਨੂੰ ਜ਼ਿਲ੍ਹਾ ਬਰਨਾਲਾ/ਸੰਗਰੂਰ, ਸਰਬਜੀਤ ਸਿੰਘ ਖਾਲਸਾ ਦੇ ਦਫਤਰ ਇੰਚਾਰਜ ਤਾਜਦੀਪ ਸਿੰਘ ਨੂੰ ਜ਼ਿਲ੍ਹਾ ਫ਼ਰੀਦਕੋਟ/ਮੋਗਾ/ਮੁਕਤਸਰ,ਡਾ: ਧਰਮਵੀਰ ਗਾਂਧੀ ਨੂੰ ਜ਼ਿਲ੍ਹਾ ਪਟਿਆਲਾ; ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਤਰਫੋਂ ਸਾਬਕਾ ਐਮ ਐਲ ਏ ਕਮਲਦੀਪ ਸਿੰਘ ਵੈਦ ਨੂੰ ਜ਼ਿਲ੍ਹਾ ਲੁਧਿਆਣਾ/ਮਲੇਰਕੋਟਲਾ; ਸੁਖਜਿੰਦਰ ਸਿੰਘ ਰੰਧਾਵਾ ਨੂੰ ਜ਼ਿਲ੍ਹਾ ਗੁਰਦਾਸਪੁਰ ਅਤੇ ਰਾਜ ਕੁਮਾਰ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੇ ਕਿਸਾਨਾਂ ਵੱਲੋਂ ਮੰਗ ਪੱਤਰ ਸੌਂਪੇ ਗਏ।

ਕਿਸਾਨੀ ਮੰਗਾਂ ਦੀ ਪੂਰਤੀ ਲਈ ਕਿਸਾਨਾਂ ਦੇ ਨਾਲ ਖੜਣ ਲਈ ਐਮ.ਪੀਜ਼ ਨੂੰ ਦਿੱਤੇ ਮੰਗ ਪੱਤਰ

ਮੰਗ ਪੱਤਰ ਸੌਂਪਣ ਤੋਂ ਪਹਿਲਾਂ ਦਿੱਲੀ ਘੋਲ ਦੀ ਸ਼ਾਨਦਾਰ ਜਿੱਤ ਮਗਰੋਂ ਇਸ ਨੂੰ ਮੁਲਤਵੀ ਕਰਨ ਸਮੇਂ ਐੱਸ ਕੇ ਐੱਮ ਨਾਲ 9-12-2021 ਨੂੰ ਕੇਂਦਰੀ ਖੇਤੀਬਾੜੀ ਸਕੱਤਰ ਦੇ ਦਸਖਤਾਂ ਹੇਠ ਕੀਤੇ ਗਏ ਲਿਖਤੀ ਵਾਅਦਿਆਂ ਤੋਂ ਭੱਜ ਰਹੀ ਮੋਦੀ ਸਰਕਾਰ ਵਿਰੁੱਧ ਬਹੁਤੇ ਜ਼ਿਲਿ੍ਹਆਂ ਵਿੱਚ ਔਰਤਾਂ ਤੇ ਨੌਜਵਾਨਾਂ ਦੀ ਸ਼ਮੂਲੀਅਤ ਵਾਲੀਆਂ ਵਿਸ਼ਾਲ ਰੋਸ ਰੈਲੀਆਂ ਕੀਤੀਆਂ ਗਈਆਂ। ਕਿਸਾਨ ਵਫਦਾਂ ਵੱਲੋਂ ਮੰਗ ਪੱਤਰ ਵਿੱਚ ਦਰਜ ਮੰਗਾਂ ਨੂੰ ਲੋਕ ਸਭਾ ਦੇ ਆ ਰਹੇ ਬਜਟ ਇਜਲਾਸ ਵਿੱਚ ਕੇਂਦਰੀ ਭਾਜਪਾ ਸਰਕਾਰ ਸਾਹਮਣੇ ਰੱਖਣ ਦੀ ਅਪੀਲ ਸੰਸਦ ਮੈਂਬਰਾਂ ਨੂੰ ਕੀਤੀ ਗਈ, ਜਿਸ ਦਾ ਉਨ੍ਹਾਂ ਵੱਲੋਂ ਹਾਂ ਪੱਖੀ ਹੁੰਗਾਰਾ ਭਰਿਆ ਗਿਆ। ਵੱਖ ਵੱਖ ਥਾਵਾਂ ’ਤੇ ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਆਗੂ ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ, ਹਰਦੀਪ ਸਿੰਘ ਟੱਲੇਵਾਲ,ਜਨਕ ਸਿੰਘ ਭੁਟਾਲ ਅਤੇ ਜਗਤਾਰ ਸਿੰਘ ਕਾਲਾਝਾੜ ਤੋਂ ਇਲਾਵਾ ਜ਼ਿਲਿ੍ਹਆਂ ਦੇ ਪ੍ਰਧਾਨ, ਸਕੱਤਰ ਅਤੇ ਕਈ ਔਰਤ ਆਗੂਆਂ ਸਮੇਤ ਹੋਰ ਸਰਗਰਮ ਆਗੂ ਸ਼ਾਮਲ ਸਨ।

 

Related posts

ਖੇਤ ਮਜਦੂਰ ਯੂਨੀਅਨ ਵੱਲੋਂ ਸਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੀਤੀ ਜਾ ਰਹੀ ਕਾਨਫਰੰਸ ‘ਚ ਸਾਮਲ ਹੋਣ ਦਾ ਐਲਾਨ

punjabusernewssite

‘ਸਾਂਝਾ ਮਜ਼ਦੂਰ ਮੋਰਚਾ’ 9 ਫਰਵਰੀ ਨੂੰ ਕਰੇਗਾ ਬਠਿੰਡਾ ਸ਼ਹਿਰੀ ਦੇ ਵਿਧਾਇਕ ਦੇ ਘਰ ਵੱਲ ਰੋਸ ਮਾਰਚ

punjabusernewssite

ਕਿਸਾਨ ਵੀਰ ਝੋਨੇ ਦੀ ਸਿੱਧੀ ਬਿਜਾਈ ਅਤੇ ਬਾਸਮਤੀ ਨੂੰ ਤਰਜੀਹ ਦੇਣ -ਡਾ. ਕੁਲਾਰ

punjabusernewssite