ਚੋਣ ਪ੍ਰਚਾਰ ਦੇ ਆਖ਼ਰੀ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ’ਚ ਝੋਕੀ ਪੂਰੀ ਤਾਕਤ

Date:

spot_img

ਕਿਹਾ, ਰੱਬ ਜੋ ਕਰਦਾ, ਚੰਗੇ ਲਈ ਕਰਦਾ, ਹੁਣ ਜਲੰਧਰ ਪੱਛਮੀ ਨੂੰ ਮਿਲੇਗਾ ਇਮਾਨਦਾਰ ਵਿਧਾਇਕ
ਜਲੰਧਰ, 8 ਜੁਲਾਈ: ਚੋਣ ਪ੍ਰਚਾਰ ਦੇ ਅੱਜ ਆਖਰੀ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੱਛਮੀ ਹਲਕੇ ’ਚ ਚੋਣ ਪ੍ਰਚਾਰ ਕਰਦਿਆਂ ਪਾਰਟੀ ਉਮੀਦਵਾਰ ਮਹਿੰਦਰ ਭਗਤ ਦੇ ਹੱਕ ਵਿਚ ਪੂਰਾ ਜੋਰ ਲਗਾਇਆ। ਉਨ੍ਹਾਂ ਵੱਲੋਂ ਵਾਰਡ ਨੰਬਰ 75 ਅਤੇ 36 ਵਿੱਚ ਭਰਵੀਆਂ ਜਨ ਸਭਾਵਾਂ ਕੀਤੀਆਂ ਗਈਆਂ ਅਤੇ ਪ੍ਰਮੁੱਖ ਸਖ਼ਸੀਅਤਾਂ ਨੂੰ ਵੀ ਮਿਲ ਕੇ ਸ਼੍ਰੀ ਭਗਤ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਇਂਸ ਦੌਰਾਨ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਸ: ਮਾਨ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ’ਤੇ ਹਮਲਾ ਬੋਲਿਆ। ਮਾਨ ਨੇ ਕਿਹਾ ਕਿ ਪ੍ਰਮਾਤਮਾ ਸਭ ਕੁਝ ਲੋਕਾਂ ਦੇ ਭਲੇ ਲਈ ਹੀ ਕਰਦਾ ਹੈ, ਇਸੇ ਲਈ ਇਕ ਭ੍ਰਿਸ਼ਟ ਵਿਅਕਤੀ ਨੇ ਖ਼ੁਦ ਹੀ ਅਸਤੀਫ਼ਾ ਦੇ ਦਿੱਤਾ ਅਤੇ ਹੁਣ ਜਲੰਧਰ ਨੂੰ ਇਕ ਇਮਾਨਦਾਰ ਵਿਧਾਇਕ ਮਿਲੇਗਾ।

 

 

ਆਮ ਆਦਮੀ ਪਾਰਟੀ ਨੇ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੂੰ ਲੈ ਕੇ ਕੀਤਾ ਹੋਰ ਵੱਡਾ ਖ਼ੁਲਾਸਾ

ਉਨ੍ਹਾਂ ਕਿਹਾ ਕਿ ਮੋਹਿੰਦਰ ਭਗਤ ਨਾਂ ਦੇ ਵੀ ਭਗਤ ਹਨ ਤੇ ਸੁਭਾਅ ਤੋਂ ਵੀ ਭਗਤ ਹਨ, ਉਹ ਇੱਕ ਇਮਾਨਦਾਰ ਅਤੇ ਸੁਹਿਰਦ ਆਗੂ ਹਨ। ਉਨ੍ਹਾਂ ਕਿਹਾ ਕਿ ’ਝਾੜੂ’ ਦਾ ਬਟਨ ਈਵੀਐਮ ਮਸ਼ੀਨ ’ਤੇ 5ਵੇਂ ਨੰਬਰ ’ਤੇ ਹੋਵੇਗਾ ਪਰ ਇਹ ਯਕੀਨੀ ਬਣਾਓ ਕਿ ਮੋਹਿੰਦਰ ਭਗਤ ਨਤੀਜੇ ਵਾਲੇ ਦਿਨ ਪਹਿਲੇ ਨੰਬਰ ’ਤੇ ਆਵੇ। ਮਾਨ ਨੇ ਕਿਹਾ ਕਿ ’ਆਪ’ ਸਰਕਾਰ ਹਰ ਵਰਗ ਦੀ ਸਰਕਾਰ ਹੈ। ਹਰ ਰੋਜ਼ ਉਹ ਵੱਖ-ਵੱਖ ਪਿਛੋਕੜ ਦੇ ਹਜ਼ਾਰਾਂ ਲੋਕਾਂ ਨੂੰ ਮਿਲਦੇ ਹਨ। ਉਨ੍ਹਾਂ ਕਿਹਾ ਕਿ ਮੈਂ ਇਹ ਯਕੀਨੀ ਬਣਾਵਾਂਗਾ ਕਿ ਸਾਰਿਆਂ ਨੂੰ ਬਣਦਾ ਮਾਣ-ਸਤਿਕਾਰ ਮਿਲੇ ਅਤੇ ਉਨ੍ਹਾਂ ਦੇ ਕੰਮ ਹੋਣ।ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਮੋਹਿੰਦਰ ਭਗਤ ਨੂੰ ਜਿਤਾਉਂਦੇ ਹੋ ਅਤੇ ਵਿਧਾਨ ਸਭਾ ਦੀ ਪੌੜੀ ਚੜ੍ਹਾਉਂਦੇ ਹੋ ਤਾਂ ਮੈਂ ਉਨ੍ਹਾਂ ਨੂੰ ਅਗਲੀ ਪੌੜੀਆਂ ਚੜ੍ਹਾਵਾਂਗ।

ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦਾ ਪਰਦਾਫਾਸ਼, ਦੋ ਪਿਸਤੌਲਾਂ ਸਣੇ 5 ਕਾਬੂ

ਮਾਨ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਆਗੂ ਇਹ ਸੋਚ ਕੇ ਪ੍ਰੇਸ਼ਾਨ ਹਨ ਕਿ ਆਮ ਲੋਕ ਵਿਧਾਇਕ, ਮੰਤਰੀ ਅਤੇ ਮੁੱਖ ਮੰਤਰੀ ਕਿਵੇਂ ਬਣ ਗਏ। ਉਨ੍ਹਾਂ ਕਿਹਾ ਕਿ ਹੁਣ ਬਾਕੀ ਪਾਰਟੀਆਂ ਤੁਹਾਡੀਆਂ ਵੋਟਾਂ ਲੈਣ ਲਈ ਪੈਸੇ ਵੰਡਣਗੀਆਂ, ’ਲਕਸ਼ਮੀ’ ਨੂੰ ਨਾਂਹ ਨਾ ਕਰਿਓ, ਲੈ ਲਿਓ ਕਿਉਂਕਿ ਇਹ ਤੁਹਾਡਾ ਪੈਸਾ ਹੈ, ਜੋ ਉਨ੍ਹਾਂ ਨੇ ਤੁਹਾਡੇ ਤੋਂ ਲੁੱਟਿਆ ਹੈ, ਪਰ ਵੋਟ ਕਿਸੇ ਇਮਾਨਦਾਰ ਨੇਤਾ ਨੂੰ ਦਿਓ।ਜਨ ਸਭਾਵਾਂ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਮੋਹਿੰਦਰ ਭਗਤ ਨੇ ਲੋਕਾਂ ਵੱਲੋਂ ਲਗਾਤਾਰ ਸਮਰਥਨ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਮਾਨ ਦਾ ਹੌਸਲਾ ਵਧਾਉਣ ਲਈ ’ਆਪ’ ਨੂੰ ਵੋਟ ਪਾਉਣ ਤਾਂ ਜੋ ਉਹ ਪੰਜਾਬ ਦੇ ਲੋਕਾਂ ਲਈ ਹੋਰ ਵੀ ਜ਼ਿਆਦਾ ਜੋਸ਼ ਨਾਲ ਕੰਮ ਕਰ ਸਕਣ। ਉਨ੍ਹਾਂ ਕਿਹਾ ਕਿ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਜਲੰਧਰ ਪੱਛਮੀ ਦੇ ਲੋਕਾਂ ਦੀ ਸੇਵਾ ਕਰਨਗੇ।

 

spot_img
spot_img

Share post:

Popular

More like this
Related

CM Nayab Singh Saini ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया

👉मेक इन इंडिया अभियान में मेक विद स्वीडन निभाएगा...