ਪੰਜ ਰੋਜ਼ਾ ਧਰਨੇ ਦੇ ਆਖਰੀ ਦਿਨ ਹਜ਼ਾਰਾਂ ਕਿਸਾਨਾਂ ਨੇ ਹਨੂਮਾਨ ਚੌਂਕ ਤੱਕ ਕੱਢਿਆ ਰੋਸ਼ ਮਾਰਚ

Date:

spot_img

ਬਠਿੰਡਾ,10 ਫਰਵਰੀ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਦੇ ਸੱਦੇ ਤਹਿਤ ਅੱਜ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ ਅੱਜ ਪੰਜ ਰੋਜਾ ਧਰਨੇ ਦੇ ਅਖੀਰਲੇ ਦਿਨ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਮਰਦ ਔਰਤਾਂ ਸ਼ਾਮਿਲ ਹੋਏ।ਅਖੀਰ ਤੇ ਅੱਜ ਮਿਨੀ ਸਕੱਤਰੇਤ ਤੋਂ ਲੈ ਕੇ ਹਨੂਮਾਨ ਚੌਂਕ ਤੱਕ ਮਾਰਚ ਕੀਤਾ ਗਿਆ। ਸਟੇਜ ਦੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਮਾਸਟਰ ਬੂਟਾ ਸਿੰਘ ਨੂੰ ਉਹਨਾਂ ਦੀ ਬਰਸੀ ਮੌਕੇ ਸ਼ਰਧਾ ਦੋ ਮਿੰਟ ਦਾ ਮੋਨ ਧਾਰ ਕਿ ਸ਼ਰਧਾਂਜਲੀ ਭੇਂਟ ਕੀਤੀ। ਅੱਜ ਦੇ ਧਰਨੇ ਦੀਸ ਸਟੇਜ ਤੋਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 24 ਫਰਵਰੀ ਤੋਂ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਾਇਆ ਜਾਵੇਗਾ।

ਬੇਅਦਬੀ ਕਾਂਡ ਦੇ ਮੁਲਜ਼ਮ ਪ੍ਰਦੀਪ ਕਲੇਰ ਦਾ ਮਿਲਿਆ ਪੁਲਿਸ ਨੂੰ ਦੋ ਦਿਨ ਰਿਮਾਂਡ

ਜ਼ਿਲ੍ਹਾ ਪ੍ਰਧਾਨ ਸੰਗਾਰਾ ਸਿੰਘ ਮਾਨ ਅਤੇ ਔਰਤ ਜਥੇਬੰਦੀ ਦੇ ਆਗੂ ਹਰਪ੍ਰੀਤ ਕੌਰ ਜੇਠੂਕੇ ਨੇ ਕਿਹਾ ਕਿ ਕਿਸਾਨ ਪੰਜ ਦਿਨਾਂ ਤੋਂ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਬੈਠੇ ਹਨ ਪਰ ਸਰਕਾਰ ਉਹਨਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ। ਨਵੀਂ ਕਿਸਾਨ ਪੱਖੀ ਖੇਤੀ ਨੀਤੀ ਬਣਾਉਣ ਤੇ ਹੋਰ ਭੱਖਦੀਆਂ ਮੰਗਾਂ ਸਬੰਧੀ ਪੱਤਰ ਸਰਕਾਰ ਨੂੰ ਅੱਜ ਤੋਂ 17 ਦਿਨ ਪਹਿਲਾਂ ਭੇਜਿਆ ਜਾ ਚੁੱਕਿਆ ਹੈ ਪਰ ਆਪਣੇ ਆਪ ਨੂੰ ਕਿਸਾਨਾਂ ਮਜ਼ਦੂਰਾਂ ਦੀ ਸਰਕਾਰ ਕਹਿਣ ਵਾਲੀ ਭਗਵੰਤ ਮਾਨ ਸਰਕਾਰ ਸਰਕਾਰ ਵੱਲੋਂ ਚੁੱਪਧਾਰੀ ਹੋਈ ਹੈ। ਕਿਸਾਨ ਆਗੂਆਂ ਨੇ ਮੰਗਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਪੱਖੀ ਖੇਤੀ ਨੀਤੀ ਬਣਾਈ ਜਾਵੇ ਤਾਂ ਜੋ ਖੇਤੀ ਮਸਲੇ ਹੱਲ ਹੋ ਸਕਣ ਅਤੇ ਖੇਤੀ-ਖੇਤਰ ਨੂੰ ਸੰਸਾਰ ਵਪਾਰ ਜਥੇਬੰਦੀ।

ਅਨਾਜ ਟੈਂਡਰ ਘੁਟਾਲਾ, ਪੰਜ ਠੇਕੇਦਾਰਾਂ ਵਿਰੁਧ ਵਿਜੀਲੈਂਸ ਵੱਲੋਂ ਮਾਮਲਾ ਦਰਜ

ਸੰਸਾਰ ਬੈਂਕ ਅਤੇ ਕਾਰਪੋਰੇਟਾਂ ਦੇ ਪੰਜੇ ਵਿਚੋਂ ਮੁਕਤ ਕਰਵਾਇਆ ਜਾਵੇ।ਇਸ ਤੋਂ ਇਲਾਵਾ ਹੋਰ ਮੰਗਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੇਜ਼ਮੀਨੇ, ਗਰੀਬ ਕਿਸਾਨਾਂ ਅਤੇ ਖੇਤ ਮਜਦੂਰਾਂ ਦੀ ਜਮੀਨ ਦੀ ਤੋਟ ਪੂਰੀ ਕੀਤੀ ਜਾਵੇ। ਧਰਨੇ ਨੂੰ ਠੇਕਾ ਮੁਲਾਜ਼ਮ ਯੂਨੀਅਨ ਦੇ ਆਗੂ ਗੁਰਵਿੰਦਰ ਸਿੰਘ, ਪੀ ਐਸ ਯੂ ਸ਼ਹੀਦ ਰੰਧਾਵਾ ਦੇ ਆਗੂ ਬਿੰਦਰ ਸਿੰਘ ਬਠਿੰਡਾ ਨੇ ਵੀ ਸੰਬੋਧਨ ਕੀਤਾ ਅਤੇ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਅਤੇ ਵੇਰਕਾ ਪਲਾਂਟ ਥਰਮਲ ਦੇ ਆਗੂ ਵਰਕਰ ਸ਼ਾਮਿਲ ਹੋਏ। ਸਟੇਜ ਦਾ ਸੰਚਾਲਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਕਿਸਾਨਾਂ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ 15 ਫਰਵਰੀ ਨੂੰ ਭੂੰਦੜ ਵਿਖੇ ਜਿਲੇ ਵੱਲੋਂ ਵਿਸਾਲ ਕਾਨਫਰਸ ਕੀਤੀ ਜਾ ਰਹੀ ਹੈ। ਉਸ ਵਿੱਚ ਵੱਧ ਤੋਂ ਵੱਧ ਕਿਸਾਨ ਮਜ਼ਦੂਰ ਪਰਿਵਾਰਾਂ ਸਮੇਤ ਸ਼ਾਮਿਲ ਹੋਣ।

LEAVE A REPLY

Please enter your comment!
Please enter your name here

spot_img

Share post:

Popular

More like this
Related

Randhir Singh Dhira Khudiyan ਦੇ ਲੰਬੀ ਹਲਕੇ ਵਿੱਚ ਪਹੁੰਚਣ ਤੇ ਇਲਾਕਾ ਨਿਵਾਸੀਆਂ ਨੇ ਗਰਮਜੋਸ਼ੀ ਨਾਲ ਕੀਤਾ ਸਵਾਗਤ

👉ਖੁੱਡੀਆਂ ਨੇ ਸਰਕਾਰ ਦਾ ਕੀਤਾ ਤਹਿ ਦਿਲੋਂ ਧੰਨਵਾਦ Sri Muktsar...

ਪੰਜਾਬ ਵਿੱਚ ਬਿਜਲੀ ਕੱਟ ਜਲਦ ਹੀ ਬੀਤੇ ਦੀ ਗੱਲ ਹੋ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

👉ਉਦਯੋਗ ਅਤੇ ਬਿਜਲੀ ਮੰਤਰੀਆਂ ਵੱਲੋਂ ਮੁਬਾਰਕਪੁਰ ਵਿਖੇ 66 ਕੇਵੀ...