ਦੇਰ ਸ਼ਾਮ ਮੀਟਿੰਗ ਕਰਨ ਤੋਂ ਬਾਅਦ ਕੀਤੇ ਰਿਹਾਅ
ਬਠਿੰਡਾ, 7 ਮਈ: ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਸੈਂਕੜੇ ਕਿਸਾਨਾਂ ਨੂੰ ਅੱਜ ਮੁੱਖ ਮੰਤਰੀ ਦੀ ਫੇਰੀ ਤੋਂ ਪਹਿਲਾਂ ਥਾਣਿਆਂ ਵਿੱਚ ਨਜ਼ਰਬੰਦ ਕਰਨ ਦੀ ਸੂਚਨਾ ਹੈ, ਹਾਲਾਂਕਿ ਪੁਲਿਸ ਅਧਿਕਾਰੀਆਂ ਨੇ ਕਿਸੇ ਵੀ ਕਿਸਾਨ ਨੂੰ ਹਿਰਾਸਤ ਵਿੱਚ ਲੈਣ ਤੋਂ ਸਪਸ਼ਟ ਇੰਨਕਾਰ ਕਰਦਿਆਂ ਕਿਹਾ ਕਿ ਕਿਸਾਨਾਂ ਦੇ ਵਫਦ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਈ ਗਈ ਹੈ। ਜ਼ਿਕਰਯੋਗ ਹੈ ਕਿ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ਵਿੱਚ ਬਠਿੰਡਾ ਸ਼ਹਿਰ ਵਿੱਚ ਰੋਡ ਸ਼ੋਅ ਕੱਢਿਆ ਗਿਆ ਸੀ। ਇਸ ਦੌਰਾਨ ਕਿਸਾਨਾਂ ਵੱਲੋਂ ਮੁੱਖ ਮੰਤਰੀ ਨੂੰ ਸਵਾਲ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸਦੇ ਚਲਦੇ ਇਹਤਿਆਤ ਦੇ ਤੌਰ ‘ਤੇ ਪੁਲਿਸ ਵੱਲੋਂ ਇਹਨਾਂ ਕਿਸਾਨਾਂ ਨੂੰ ਕੁਝ ਥਾਣਿਆਂ ਦੇ ਵਿੱਚ ਰੱਖਿਆ ਗਿਆ।
ਲੁਧਿਆਣਾ ‘ਚ ‘ਭਾਜਪਾ-ਆਪ-ਅਕਾਲੀ ਮਹਾਗਠਜੋੜ’ ਖਿਲਾਫ ਲੜ ਰਹੀ ਹੈ ਕਾਂਗਰਸ: ਵੜਿੰਗ
ਇਸ ਦੌਰਾਨ ਕਿਸਾਨਾਂ ਦੇ ਇਕ ਪੰਜ ਮੈਂਬਰੀ ਵਫਦ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਈ ਗਈ, ਜਿਸਤੋਂ ਬਾਅਦ ਹੀ ਇੰਨਾ ਕਿਸਾਨਾਂ ਨੂੰ ਘਰ ਤੋਰਿਆ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸਦੋਹਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਜਥੇਬੰਦੀ ਵੱਲੋਂ ਕਿਸਾਨੀ ਮਸਲਿਆਂ ਲਈ ਇੱਕ ਮੰਗ ਪੱਤਰ ਦੇਣ ਦੇ ਨਾਲ ਨਾਲ ਕੁਝ ਸਵਾਲ ਕਰਨੇ ਸਨ ਪਰੰਤੂ ਇਸਤੋਂ ਪਹਿਲਾਂ ਹੀ ਉਨਾਂ ਦੀ ਜਥੇਬੰਦੀ ਦੇ 100 ਦੇ ਕਰੀਬ ਵਰਕਰਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਜਿਨ੍ਹਾਂ ਵਿੱਚ ਸੀਨੀਅਰ ਆਗੂ ਰੇਸ਼ਮ ਸਿੰਘ ਯਾਤਰੀ, ਗੁਰਦੀਪ ਸਿੰਘ ਮਹਿਮਾ ਸਰਜਾ, ਕਲਵੰਤ ਸਿੰਘ ਨੇਹੀਆਂ ਵਾਲਾ, ਰਣਜੀਤ ਸਿੰਘ ਜੀਦਾ,ਲਖਵਿੰਦਰ ਸਿੰਘ ਲੱਖੀ ਜੰਗਲ, ਅੰਗਰੇਜ ਸਿੰਘ ਲੱਖੀ ਜੰਗਲ, ਸਰਜੀਤ ਸਿੰਘ ਨੇਹੀਆਂ,ਜਰਨੈਲ ਸਿੰਘ ਨੇਹੀਆਂ ਵਾਲਾ, ਗੁਰਪਾਲ ਸਿੰਘ ਲਾਲ ਸਿੰਘ ਵਾਲੇ ਕੋਠੇ ਸਮੇਤ ਰਣਜੀਤ ਕੌਰ ਜੀਦਾ, ਕੁਲਵਿੰਦਰ ਕੌਰ ਸੰਗਤ, ਪਰਮਿੰਦਰ ਕੌਰ ਨੇਹੀਆਂ ਵਾਲਾ ਆਦਿ ਸ਼ਾਮਿਲ ਹਨ।
ਭਗਵੰਤ ਮਾਨ ਨੇ ਲੋਕ ਸਭਾ ਹਲਕਾ ਫ਼ਿਰੋਜਪੁਰ ਵਿਚ ਕੀਤਾ ਚੋਣ ਪ੍ਰਚਾਰ, ਕਾਕਾ ਬਰਾੜ ਨੂੰ ਜਿਤਾਉਣ ਦੀ ਕੀਤੀ ਅਪੀਲ
ਕਿਸਾਨ ਆਗੂ ਨੇ ਦਾਅਵਾ ਕੀਤਾ ਕਿ ਇਨ੍ਹਾਂ ਕਿਸਾਨਾਂ ਨੂੰ ਬਠਿੰਡਾ ਨਹਿਰ ਅਤੇ ਆਈਟੀ ਚੌਂਕ ਵਿੱਚੋਂ ਹਿਰਾਸਤ ਵਿੱਚ ਲਿਆ ਗਿਆ। ਇਸ ਦੌਰਾਨ ਪਤਾ ਚੱਲਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹਿਰ ਦੇ ਇੱਕ ਹੋਟਲ ਵਿੱਚ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਬੀਕੇਯੂ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਦੀ ਅਗਵਾਈ ਹੇਠ 5 ਮੈਂਬਰੀ ਵਫਦ ਸ਼ਾਮਿਲ ਸੀ। ਇਸ ਮੌਕੇ ਕਿਸਾਨ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਪਣੀਆਂ ਮੁੱਖ ਮੰਗਾਂ ਦੱਸੀਆਂ। ਮੁੱਖ ਮੰਤਰੀ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਹੈ। ਦੂਜੇ ਪਾਸੇ ਬੀਕਯੂ ਸਿੱਧੂਪੁਰ ਦੇ ਪੰਜਾਬ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਲਾਈਵ ਵੀਡੀਓ ਰਾਹੀਂ ਕਿਸਾਨਾਂ ਦੀ ਗਿਰਫਤਾਰ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿਹਾ ਜ਼ੇਕਰ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਹੁੰਦੀਆਂ ਤਾਂ ਕਿਸਾਨ ਵਿਰੋਧ ਕਿਉਂ ਕਰਦੇ। ਉਹਨਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੇ ਮਸਲੇ ਹੱਲ ਕੀਤੇ ਜਾਣ ਨਹੀਂ ਤਾਂ ਕਿਸਾਨ ਵਿਰੋਧ ਕਰਨਗੇ।