ਪੰਜਾਬ ਸਰਕਾਰ ਵੱਲੋਂ ਦੁਸਹਿਰੇ ਮੌਕੇ ਸੂਬੇ ਭਰ ਦੇ ਸੇਵਾ ਕੇਂਦਰਾਂ ‘ਚ ਛੁੱਟੀ ਦਾ ਐਲਾਨ

0
17
54 Views

ਚੰਡੀਗੜ੍ਹ, 11 ਅਕਤੂਬਰ:ਪੰਜਾਬ ਸਰਕਾਰ ਨੇ ਦੁਸਹਿਰੇ ਮੌਕੇ ਮਿਤੀ 12 ਅਕਤੂਬਰ, 2024 (ਸ਼ਨਿੱਚਰਵਾਰ) ਨੂੰ ਸੂਬੇ ਭਰ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਭਰ ਦੇ ਸਾਰੇ ਸੇਵਾ ਕੇਂਦਰ 12 ਅਕਤੂਬਰ ਨੂੰ ਬੰਦ ਰਹਿਣਗੇ।ਉਨ੍ਹਾਂ ਨਾਲ ਹੀ ਦੱਸਿਆ ਕਿ ਸੂਬੇ ਦੇ ਨਾਗਰਿਕ ਦੁਸਹਿਰੇ ਮੌਕੇ ਆਪਣੇ ਘਰਾਂ ਤੋਂ ਹੈਲਪਲਾਈਨ ਨੰਬਰ 1076 ਉਤੇ ਕਾਲ ਕਰਕੇ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਤਹਿਤ 43 ਸੇਵਾਵਾਂ ਦਾ ਲਾਭ ਉਠਾ ਸਕਦੇ ਹਨ।

LEAVE A REPLY

Please enter your comment!
Please enter your name here