spot_img

ਸੁਤੰਤਰਤਾ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ 27 ਉੱਘੀਆਂ ਸ਼ਖਸੀਅਤਾਂ ਨੂੰ ‘ਪੰਜਾਬ ਸਰਕਾਰ ਪ੍ਰਮਾਣ ਪੱਤਰ-2026’ ਨਾਲ ਕੀਤਾ ਜਾਵੇਗਾ ਸਨਮਾਨਿਤ

Date:

spot_img

Punjab News: ਸੁਤੰਤਰਤਾ ਦਿਵਸ ਦੇ ਇਤਿਹਾਸਕ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੀਆਂ 27 ਉੱਘੀਆਂ ਸ਼ਖਸੀਅਤਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੇ ਵਿਲੱਖਣ ਯੋਗਦਾਨ ਅਤੇ ਸਮਰਪਿਤ ਸੇਵਾਵਾਂ ਦੇ ਸਨਮਾਨ ਵਜੋਂ ‘ਪੰਜਾਬ ਸਰਕਾਰ ਪ੍ਰਮਾਣ ਪੱਤਰ-2026’ ਨਾਲ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੀਆਂ ਇਨ੍ਹਾਂ ਸ਼ਖਸੀਅਤਾਂ ਵਿੱਚ ਬਹਾਦਰੀ ਲਈ ਸ੍ਰੀ ਜਗਦੇਵ ਸਿੰਘ; ਸਮਾਜ ਸੇਵਾ ਦੇ ਖੇਤਰ ਵਿੱਚ ਸ੍ਰੀ ਇੰਦਰਜੀਤ ਸਿੰਘ, ਸ੍ਰੀ ਸੁਰਿੰਦਰ ਜਗਤ, ਸ੍ਰੀਮਤੀ ਸੁਨੀਤਾ ਕਪੂਰ, ਸ੍ਰੀ ਸੁਖਦੀਪ ਸਿੰਘ ਢਿੱਲੋਂ, ਸ੍ਰੀ ਅਵਤਾਰ ਸਿੰਘ ਮਾਨ, ਡਾ. ਉਪਿੰਦਰ ਸਿੰਘ ਘਈ, ਸ੍ਰੀ ਜਸਵੀਰ ਸਿੰਘ, ਸ੍ਰੀ ਜਤਿੰਦਰ ਸਿੰਘ, ਸ੍ਰੀ ਵਿਨੋਦ ਕੁਮਾਰ, ਸ੍ਰੀ ਅਵਤਾਰ ਸਿੰਘ, ਸ੍ਰੀ ਪ੍ਰਦੀਪ ਕੁਮਾਰ ਅਤੇ ਸ੍ਰੀ ਨਿਰਮਲ ਸਿੰਘ ਸ਼ਾਮਲ ਹਨ।

ਇਹ ਵੀ ਪੜ੍ਹੋ  Punjab Police ਦੇ 12 ਅਧਿਕਾਰੀਆਂ/ਕਰਮਚਾਰੀਆਂ ਨੂੰ ਰਾਸ਼ਟਰਪਤੀ ਮੈਡਲ ਅਤੇ ਬੇਮਿਸਾਲ ਸੇਵਾ ਲਈ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ

ਸਾਹਿਤ ਦੇ ਖੇਤਰ ਵਿੱਚ ਆਪਣੀ ਕਲਮ ਰਾਹੀਂ ਵਿਲੱਖਣ ਪਛਾਣ ਬਣਾਉਣ ਵਾਲੇ ਕਹਾਣੀਕਾਰ ਸ੍ਰੀ ਮੇਹਰ ਮਲਿਕ ਅਤੇ ਸ੍ਰੀ ਬੇਅੰਤ ਸਿੰਘ ਬਾਜਵਾ, ਲੇਖਕ ਸ੍ਰੀ ਸੰਜੀਵ ਸੈਣੀ, ਸ੍ਰੀ ਬਾਜ ਸਿੰਘ ਅਤੇ ਸ੍ਰੀਮਤੀ ਪ੍ਰੇਮਲਤਾ, ਜਦਕਿ ਕਵੀ ਅਤੇ ਲੇਖਕ ਡਾ. ਮੁਹੰਮਦ ਅੱਯੂਬ ਖਾਨ ਨੂੰ ਵੀ ਇਸ ਸਨਮਾਨ ਨਾਲ ਨਵਾਜਿਆ ਜਾਵੇਗਾ।ਇਸ ਤੋਂ ਇਲਾਵਾ, ਕਲਾ ਦੇ ਖੇਤਰ ਵਿੱਚ ਸ੍ਰੀਮਤੀ ਸਤਵੀਰ ਕੌਰ ਅਤੇ ਕਲਾ ਤੇ ਹੈਂਡ ਐਮਬਰਾਇਡਰੀ ਕਰਾਫਟ ਲਈ ਸ੍ਰੀਮਤੀ ਪਰਮਜੀਤ ਕੌਰ ਕਪੂਰ; ਮੈਡੀਕਲ ਅਤੇ ਕਿੱਤਾ ਮਾਹਿਰਾਂ ਵਜੋਂ ਡਾ. ਪਰਮਿੰਦਰ ਸਿੰਘ, ਸ੍ਰੀ ਕਮਲਜੀਤ ਸਿੰਘ, ਸ੍ਰੀਮਤੀ ਕਾਂਤਾ ਅਤੇ ਸ੍ਰੀ ਅਸ਼ੋਕ ਕੁਮਾਰ; ਅਤੇ ਸਾਇੰਸ ਤੇ ਤਕਨਾਲੋਜੀ ਦੇ ਖੇਤਰ ਵਿੱਚ ਨਵੀਆਂ ਮਿਸਾਲਾਂ ਕਾਇਮ ਕਰਨ ਲਈ ਸ੍ਰੀ ਤਲਵਿੰਦਰ ਸਿੰਘ ਅਤੇ ਸ੍ਰੀ ਸੁਖਰਾਜ ਭੁੱਲਰ ਨੂੰ ਵੀ ‘ਪੰਜਾਬ ਸਰਕਾਰ ਪ੍ਰਮਾਣ ਪੱਤਰ-2026’ ਨਾਲ ਸਨਮਾਨਿਤ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...